Thu, Feb 5, 2026
Whatsapp

Tarn Taran News : ਪਿੰਡ ਚੀਮਾ ਖੁਰਦ ਵਿਖੇ ਸਾਬਕਾ ਸਰਪੰਚ ਨੇ ਸਾਬਕਾ ਫੌਜੀ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

Tarn Taran News : ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਚੀਮਾ ਖੁਰਦ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ ਪਿੰਡ ਦੇ ਸਾਬਕਾ ਸਰਪੰਚ ਅਤੇ ਉਨਾਂ ਦੇ ਹੋਰ ਸਾਥੀਆਂ ਵੱਲੋਂ ਸਾਬਕਾ ਫੌਜੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸੇ ਗੱਲ ਨੂੰ ਲੈ ਕੇ ਪੁਰਾਣੀ ਰੰਜਿਸ਼ ਚੱਲਦੀ ਆ ਰਹੀ ਸੀ। ਇਸੇ ਰੰਜਿਸ਼ ਨੂੰ ਲੈ ਕੇ ਹੀ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ

Reported by:  PTC News Desk  Edited by:  Shanker Badra -- February 05th 2026 04:29 PM
Tarn Taran News : ਪਿੰਡ ਚੀਮਾ ਖੁਰਦ ਵਿਖੇ ਸਾਬਕਾ ਸਰਪੰਚ ਨੇ ਸਾਬਕਾ ਫੌਜੀ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

Tarn Taran News : ਪਿੰਡ ਚੀਮਾ ਖੁਰਦ ਵਿਖੇ ਸਾਬਕਾ ਸਰਪੰਚ ਨੇ ਸਾਬਕਾ ਫੌਜੀ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

Tarn Taran News : ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਚੀਮਾ ਖੁਰਦ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ ਪਿੰਡ ਦੇ ਸਾਬਕਾ ਸਰਪੰਚ ਅਤੇ ਉਨਾਂ ਦੇ ਹੋਰ ਸਾਥੀਆਂ ਵੱਲੋਂ ਸਾਬਕਾ ਫੌਜੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸੇ ਗੱਲ ਨੂੰ ਲੈ ਕੇ ਪੁਰਾਣੀ ਰੰਜਿਸ਼ ਚੱਲਦੀ ਆ ਰਹੀ ਸੀ। ਇਸੇ ਰੰਜਿਸ਼ ਨੂੰ ਲੈ ਕੇ ਹੀ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।  

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਸਾਬਕਾ ਫੌਜੀ ਗੁਰਭੇਜ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਪਿੰਡ ਚੀਮਾ ਖੁਰਦ ਦੇ ਭਰਾ ਗੁਰਚੇਤ ਸਿੰਘ ਨੇ ਦੱਸਿਆ ਕਿ ਪਿੰਡ ਦੇ ਹੀ ਰਹਿਣ ਵਾਲੇ ਸਾਬਕਾ ਸਰਪੰਚ ਸ਼ਰਨਜੀਤ ਸਿੰਘ ,ਪ੍ਰਤਾਪ ਸਿੰਘ ਅਤੇ ਉਨਾਂ ਦੇ ਹੋਰ ਸਾਥੀਆਂ ਵੱਲੋਂ ਉਹਨਾਂ ਦੇ ਭਰਾ ਨੂੰ ਪਹਿਲਾਂ ਫੜ ਕੇ ਰੱਖਿਆ ਗਿਆ ਅਤੇ ਬਾਅਦ ਵਿੱਚ ਤੇਜ਼ਧਾਰ ਹਥਿਆਰਾ ਨਾਲ ਕਤਲ ਕਰ ਦਿੱਤਾ ਗਿਆ। 


ਉਹਨਾਂ ਕਿਹਾ ਕਿ ਜਦੋਂ ਤੱਕ ਉਹ ਭੱਜ ਕੇ ਗਏ ਤਾਂ ਉਦੋਂ ਤੱਕ ਇਹ ਵਿਅਕਤੀ ਉਥੋਂ ਭੱਜ ਗਏ ਸਨ। ਜਿਸ ਤੋਂ ਬਾਅਦ ਉਹਨਾਂ ਵੱਲੋਂ ਆਪਣੇ ਭਰਾ ਨੂੰ ਚੁੱਕ ਕੇ ਹਸਪਤਾਲ ਲਿਆਂਦਾ ਗਿਆ, ਜਿੱਥੇ ਉਸ ਨੂੰ ਡਾਕਟਰਾਂ ਵੱਲੋਂ ਮ੍ਰਿਤਕ ਕਰਾਰ ਦੇ ਦਿੱਤਾ ਗਿਆ ਹੈ। ਪੀੜਤ ਪਰਿਵਾਰ ਨੇ ਜ਼ਿਲ੍ਹਾ ਤਰਨ ਤਾਰਨ ਦੇ ਐਸਐਸਪੀ ਅਤੇ ਥਾਣਾ ਵਲਟੋਹਾ ਪੁਲਿਸ ਤੋਂ ਮੰਗ ਕੀਤੀ ਹੈ ਕਿ ਉਕਤ ਵਿਅਕਤੀਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।  


- PTC NEWS

Top News view more...

Latest News view more...

PTC NETWORK
PTC NETWORK