Mansa ’ਚ ਚੱਲੀਆਂ ਗੋਲੀਆਂ; ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦਲਵੀਰ ਸਿੰਘ ਨੂੰ ਬਣਾਇਆ ਨਿਸ਼ਾਨਾ
Mansa Firing News : ਮਾਨਸਾ ਜ਼ਿਲ੍ਹੇ ਦੇ ਬਰੇਟਾ ਕਸਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਲਵੀਰ ਸਿੰਘ ਉਰਫ ਕਾਲਾ ਜਬੰਦਾ ’ਤੇ ਅਣਪਛਾਤੇ ਵਿਅਕਤੀ ਵੱਲੋਂ ਕਾਤਲਾਨਾ ਹਮਲਾ ਕੀਤਾ ਗਿਆ। ਮਿਲੀ ਜਾਣਕਾਰੀ ਮੁਤਾਬਿਕ ਅਕਾਲੀ ਦਲ ਦੇ ਸਾਬਕਾ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦਲਵੀਰ ਸਿੰਘ ’ਤੇ ਅਣਪਛਾਤੇ ਮੋਟਰ ਸਾਈਕਲ ਸਵਾਰ ਵਿਅਕਤੀ ਵੱਲੋਂ ਗੋਲੀਆਂ ਚਲਾਈਆਂ ਗਈਆਂ। ਜਿਸ ਤੋਂ ਬਾਅਦ ਉਨ੍ਹਾਂ ਨੂੰ ਗੰਭੀਰ ਹਾਲਤ ’ਚ ਹਸਪਤਾਲ ਭਰਤੀ ਕਰਵਾਇਆ ਗਿਆ।
ਅਣਪਛਾਤੇ ਵਿਅਕਤੀ ਨੇ ਕੀਤਾ ਹਮਲਾ
ਮਿਲੀ ਜਾਣਕਾਰੀ ਮੁਤਾਬਿਕ ਦਲਵੀਰ ਸਿੰਘ ਉਰਫ ਕਾਲਾ ਜਬੰਦਾ ਆਪਣੀ ਆੜ੍ਹਤ ਦੀ ਦੁਕਾਨ ਤੋਂ ਘਰ ਵਾਪਸ ਜਾ ਰਹੇ ਸੀ ਕਿ ਰਸਤੇ ’ਚ ਅਨਾਜ ਮੰਡੀ ਬਰੇਟਾ ਵਿਖੇ ਦੁਕਾਨ ਕੋਲ ਗੋਲੀਆਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਗੋਲੀ ਉਨ੍ਹਾਂ ਦੇ ਢਿੱਡ ’ਚ ਲੱਗੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਗੰਭੀਰ ਹਾਲਤ ’ਚ ਬੁਢਲਾਡਾ ਦੇ ਹਸਪਤਾਲ ਭਰਤੀ ਕਰਵਾਇਆ ਗਿਆ।
ਪੁਲਿਸ ਵੱਲੋਂ ਕੀਤੀ ਜਾ ਰਹੀ ਮਾਮਲੇ ਦੀ ਜਾਂਚ
ਪੁਲਿਸ ਅਨੁਸਾਰ ਇਹ ਘਟਨਾ ਬਰੇਟਾ ਕਸਬੇ ਦੀ ਅਨਾਜ ਮੰਡੀ ਵਿੱਚ ਉਸਦੀ ਦੁਕਾਨ 'ਤੇ ਵਾਪਰੀ। ਹਮਲੇ ਦੌਰਾਨ ਉਸਨੂੰ ਢਿੱਡ ਵਿੱਚ ਗੋਲੀ ਲੱਗੀ, ਜਿਸ ਤੋਂ ਬਾਅਦ ਉਸਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਮੁੱਢਲੀ ਜਾਣਕਾਰੀ ਅਨੁਸਾਰ, ਕਾਲਾ ਜਵੰਧਾ ਆਪਣੀ ਦੁਕਾਨ ਬੰਦ ਕਰਕੇ ਘਰ ਜਾਣ ਦੀ ਤਿਆਰੀ ਕਰ ਰਿਹਾ ਸੀ ਕਿ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਆਇਆ ਅਤੇ ਉਸ 'ਤੇ ਗੋਲੀਬਾਰੀ ਕੀਤੀ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਹਮਲਾਵਰ ਨੇ ਸਿਰਫ਼ ਇੱਕ ਗੋਲੀ ਚਲਾਈ, ਜੋ ਉਸਦੇ ਢਿੱਡ ਵਿੱਚ ਸਿੱਧੀ ਲੱਗੀ।
- PTC NEWS