Sun, Jul 21, 2024
Whatsapp

Babbar Khalsa International: ਅੱਤਵਾਦੀ ਸਿਮਰਨਜੀਤ ਬਬਲੂ ਗ੍ਰਿਫਤਾਰ, ਸਾਬਕਾ ਅੱਤਵਾਦੀ ਰਤਨਦੀਪ ਸਿੰਘ ਦੇ ਕਤਲ ਦਾ ਹੈ ਮੁੱਖ ਮੁਲਜ਼ਮ

ਜਲੰਧਰ ਕਾਊਂਟਰ ਇੰਟੈਲੀਜੈਂਸ ਨੇ ਸਾਬਕਾ ਅੱਤਵਾਦੀ ਰਤਨਦੀਪ ਦੇ ਕਤਲ ਦੇ ਮੁੱਖ ਮੁਲਜ਼ਮ ਸਿਮਰਨਜੀਤ ਸਿੰਘ ਉਰਫ਼ ਬਬਲੂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Reported by:  PTC News Desk  Edited by:  Dhalwinder Sandhu -- July 08th 2024 10:19 AM
Babbar Khalsa International: ਅੱਤਵਾਦੀ ਸਿਮਰਨਜੀਤ ਬਬਲੂ ਗ੍ਰਿਫਤਾਰ, ਸਾਬਕਾ ਅੱਤਵਾਦੀ ਰਤਨਦੀਪ ਸਿੰਘ ਦੇ ਕਤਲ ਦਾ ਹੈ ਮੁੱਖ ਮੁਲਜ਼ਮ

Babbar Khalsa International: ਅੱਤਵਾਦੀ ਸਿਮਰਨਜੀਤ ਬਬਲੂ ਗ੍ਰਿਫਤਾਰ, ਸਾਬਕਾ ਅੱਤਵਾਦੀ ਰਤਨਦੀਪ ਸਿੰਘ ਦੇ ਕਤਲ ਦਾ ਹੈ ਮੁੱਖ ਮੁਲਜ਼ਮ

Former Terrorist Ratandeep Murder Case : ਜਲੰਧਰ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਵੱਡੀ ਕਾਰਵਾਈ ਕਰਦੇ ਹੋਏ ਬੱਬਰ ਖਾਲਸਾ ਇੰਟਰਨੈਸ਼ਨਲ ਸੰਗਠਨ ਦੇ ਇੱਕ ਸਰਗਰਮ ਮੈਂਬਰ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸਿਮਰਨਜੀਤ ਸਿੰਘ ਉਰਫ਼ ਬਬਲੂ ਵਜੋਂ ਹੋਈ ਹੈ। ਮੁਲਜ਼ਮ ਸਾਬਕਾ ਅੱਤਵਾਦੀ ਰਤਨਦੀਪ ਸਿੰਘ ਦੇ ਕਤਲ 'ਚ ਸ਼ਾਮਲ ਸੀ।

ਡੀਜੀਪੀ ਨੇ ਦਿੱਤੀ ਜਾਣਕਾਰੀ


ਡੀਜੀਪੀ ਨੇ ਸੋਸ਼ਲ ਮੀਡੀਆ ਉੱਤੇ ਜਾਣਕਾਰੀ ਦਿੰਦੇ ਹੋਏ ਲਿਖਿਆ ਕਿ ‘ਖੁਫੀਆ ਸੂਚਨਾ ਦੇ ਆਧਾਰ 'ਤੇ ਜਲੰਧਰ ਕਾਊਂਟਰ ਇੰਟੈਲੀਜੈਂਸ ਨੇ ਅੱਤਵਾਦੀ ਸਿਮਰਨਜੀਤ ਬਬਲੂ ਨੂੰ ਗ੍ਰਿਫਤਾਰ ਕਰ ਲਿਆ ਹੈ। 3 ਅਪ੍ਰੈਲ 2024 ਨੂੰ ਸਾਬਕਾ ਅੱਤਵਾਦੀ ਰਤਨਦੀਪ ਸਿੰਘ ਦਾ ਕਤਲ ਹੋਇਆ ਸੀ, ਜਿਸ ਦਾ ਮੁੱਖ ਮੁਲਜ਼ਮ ਬਬਲੂ ਕਤਲ ਤੋਂ ਬਾਅਦ ਫਰਾਰ ਸੀ। ਇਸ ਮਾਡਿਊਲ ਨੂੰ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਰਿੰਦਾ ਅਤੇ ਅਮਰੀਕਾ ਸਥਿਤ ਅੱਤਵਾਦੀ ਗੋਪੀ ਨਵਾਂਸ਼ਹਿਰ ਦੁਆਰਾ ਚਲਾਇਆ ਜਾ ਰਿਹਾ ਹੈ। ਜਲੰਧਰ ਕਾਊਂਟਰ ਇੰਟੈਲੀਜੈਂਸ ਨੇ ਮੁਲਜ਼ਮਾਂ ਕੋਲੋਂ ਇੱਕ ਰਿਵਾਲਵਰ, ਜਿੰਦਾ ਕਾਰਤੂਸ ਅਤੇ ਹੋਰ ਹਥਿਆਰ ਬਰਾਮਦ ਕੀਤੇ ਹਨ।’ 

3 ਅਪ੍ਰੈਲ 2024 ਨੂੰ ਹੋਇਆ ਸੀ ਕਤਲ

ਦੱਸ ਦੇਈਏ ਕਿ ਸਾਬਕਾ ਅੱਤਵਾਦੀ ਰਤਨਦੀਪ ਸਿੰਘ ਦਾ ਬਲਾਚੌਰ ਬਾਈਪਾਸ 'ਤੇ ਸਥਿਤ ਪਿੰਡ ਗੜ੍ਹੀ ਕਾਨੂੰਗੋ ਨੇੜੇ 3 ਅਪ੍ਰੈਲ ਨੂੰ ਸ਼ਾਮ 7 ਵਜੇ ਦੇ ਕਰੀਬ ਕਤਲ ਕਰ ਦਿੱਤਾ ਗਿਆ ਸੀ। ਰਤਨਦੀਪ ਸਿੰਘ ਨੂੰ ਗੋਲੀਆਂ ਵੱਜੀਆਂ ਸਨ ਤੇ ਇਸ ਸਮੇਂ ਉਸ ਦਾ ਭਤੀਜਾ ਗੁਰਪ੍ਰੀਤ ਸਿੰਘ ਜੋ ਕਿ ਹਰਿਆਣਾ ਦੇ ਕਰਨਾਲ ਤੋਂ ਆਇਆ ਸੀ, ਉਹ ਵੀ ਘਟਨਾ ਸਮੇਂ ਉੱਥੇ ਮੌਜੂਦ ਸੀ। ਜਿਸ ਦੇ ਬਿਆਨਾਂ ’ਤੇ ਬਲਾਚੌਰ ਪੁਲਿਸ ਨੇ ਗੈਂਗਸਟਰ ਗੋਪੀ ਨਵਾਂਸ਼ਹਿਰ ਤੇ ਹੋਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ।

ਰਤਨਦੀਪ ਖਿਲਾਫ ਕਈ ਗੰਭੀਰ ਮਾਮਲੇ ਵੀ ਦਰਜ

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਰਤਨਦੀਪ ਸਿੰਘ ਪਹਿਲਾਂ ਬੱਬਰ ਖਾਲਸਾ ਲਈ ਕੰਮ ਕਰਦਾ ਸੀ, ਪਰ ਫਿਰ ਉਸ ਨੇ ਅਚਾਨਕ ਆਪਣੇ ਆਪ ਨੂੰ ਹਰ ਚੀਜ਼ ਤੋਂ ਦੂਰ ਕਰ ਲਿਆ। ਰਤਨਦੀਪ ਸਿੰਘ ਪਿਛਲੇ ਕੁਝ ਸਮੇਂ ਤੋਂ ਅੱਤਵਾਦੀ ਗਤੀਵਿਧੀਆਂ ਤੋਂ ਦੂਰ ਸੀ। ਪੁਲਿਸ ਨੂੰ ਪਹਿਲਾ ਸ਼ੱਕ ਸੀ ਕਿ ਅੱਤਵਾਦੀ ਸੰਗਠਨਾਂ ਨਾਲ ਜੁੜੇ ਕੁਝ ਲੋਕਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ। ਸੋਸ਼ਲ ਮੀਡੀਆ ਪੋਸਟ ਰਾਹੀਂ ਅਮਰੀਕਾ ਸਥਿਤ ਗੈਂਗਸਟਰ ਗੋਪੀ ਨਵਾਂਸ਼ਹਿਰੀਆ ਨੇ ਰਤਨਦੀਪ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ। 

ਇਹ ਵੀ ਪੜ੍ਹੋ: Gurdaspur News: ਪਾਣੀ ਕਾਰਨ ਦੋ ਗੁੱਟਾਂ ਵਿਚਾਲੇ ਚੱਲੀਆਂ ਗੋਲੀਆਂ, 4 ਲੋਕਾਂ ਦੀ ਮੌਤ

- PTC NEWS

Top News view more...

Latest News view more...

PTC NETWORK