Sun, Apr 28, 2024
Whatsapp

ਸਰਕਾਰ ਸਾਰੀਆਂ ਫ਼ਸਲਾਂ 'ਤੇ ਵੀ ਦੇ ਸਕਦੀ ਹੈ MSP, ਜਾਣੋ ਇਸ ਬਾਰੇ PAU ਦੇ ਸਾਬਕਾ ਵੀਸੀ SS ਜੌਹਲ ਨੇ ਕੀ ਕਿਹਾ

Written by  KRISHAN KUMAR SHARMA -- February 19th 2024 08:40 PM
ਸਰਕਾਰ ਸਾਰੀਆਂ ਫ਼ਸਲਾਂ 'ਤੇ ਵੀ ਦੇ ਸਕਦੀ ਹੈ MSP, ਜਾਣੋ ਇਸ ਬਾਰੇ PAU ਦੇ ਸਾਬਕਾ ਵੀਸੀ SS ਜੌਹਲ ਨੇ ਕੀ ਕਿਹਾ

ਸਰਕਾਰ ਸਾਰੀਆਂ ਫ਼ਸਲਾਂ 'ਤੇ ਵੀ ਦੇ ਸਕਦੀ ਹੈ MSP, ਜਾਣੋ ਇਸ ਬਾਰੇ PAU ਦੇ ਸਾਬਕਾ ਵੀਸੀ SS ਜੌਹਲ ਨੇ ਕੀ ਕਿਹਾ

ਪੀਟੀਸੀ ਨਿਊਜ਼ ਡੈਸਕ: ਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਸੋਮਵਾਰ 7ਵੇਂ ਦਿਨ ਵੀ ਜਾਰੀ ਰਿਹਾ। ਐਮਐਸਪੀ ਅਤੇ ਕਰਜ਼ਾ ਮੁਆਫੀ ਦੀ ਮੰਗ ਕਿਸਾਨਾਂ ਦੀਆਂ ਮੁੱਖ ਹਨ, ਜਿਨ੍ਹਾਂ ਨੂੰ ਸਰਕਾਰ ਲਾਗੂ ਕਰਨ ਤੋਂ ਭੱਜਦੀ ਨਜ਼ਰ ਆ ਰਹੀ ਹੈ। ਇਸ ਵਿਚਾਲੇ ਹੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU) ਦੇ ਸਾਬਕਾ ਵਾਈਸ ਚਾਂਸਲਰ ਨੇ ਕਿਹਾ ਕਿ ਸਰਕਾਰ ਸਾਰੀਆਂ ਫਸਲਾਂ 'ਤੇ ਵੀ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਪੂਰ ਸਕਦੀ ਹੈ, ਕਿਉਂਕਿ ਇਹ ਇੱਕ ਤਰ੍ਹਾਂ ਦੀ ਕੰਟੈਕਟ ਫਾਰਮਿੰਗ ਹੈ।

ਘੱਟੋ-ਘੱਟ ਸਮਰਥਨ ਮੁੱਲ (MSP) ਨੂੰ ਕਾਨੂੰਨੀ ਮਾਨਤਾ ਦੇਣ ਅਤੇ ਸਵਾਮੀਨਾਥਨ ਕਮੇਟੀ ਦੀ ਰਿਪੋਰਟ ਨੂੰ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਵਿਚਾਲੇ ਉੱਘੇ ਖੇਤੀ ਵਿਗਿਆਨੀ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਸਰਦਾਰਾ ਸਿੰਘ ਜੌਹਲ ਨੇ ਕਿਹਾ ਕਿ ਸਾਰੀਆਂ ਫ਼ਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਦੀ ਮੰਗ ਨੂੰ ਵੀ ਕਾਨੂੰਨੀ ਰੂਪ ਦਿੱਤਾ ਜਾ ਸਕਦਾ ਹੈ। ਮਗਰ ਇਹ ਹੁਣ ਸਰਕਾਰ ਨੇ ਤੈਅ ਕਰਨਾ ਹੈ ਕਿ ਇਸ ਨੂੰ ਕਿਵੇਂ ਸੰਭਵ ਬਣਾਇਆ ਜਾ ਸਕਿਆ। ਉਨ੍ਹਾਂ ਨੇ ਕਿਹਾ ਕਿ ਇਹ ਇੱਕ ਤਰ੍ਹਾਂ ਦੀ ਕੰਟਰੈਕਟ ਫਾਰਮਿੰਗ ਹੈ।


ਕਿਸਾਨਾਂ ਨੂੰ ਵੀ ਦਿੱਤੀ ਸਲਾਹ

ਡਾ. ਜੌਹਲ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਆਪਣੀਆਂ ਮੰਗਾਂ ਮਨਵਾਉਣ ਲਈ ਤਾਕਤ ਦੀ ਵਰਤੋਂ ਕਰਨ ਦੀ ਬਜਾਏ ਗੱਲਬਾਤ ਦਾ ਰਾਹ ਅਪਣਾਉਣਾ ਚਾਹੀਦਾ ਹੈ। ਹਾਲਾਂਕਿ ਉਨ੍ਹਾਂ ਨੇ ਹਰਿਆਣਾ ਦੀ ਸਰਹੱਦ 'ਤੇ ਸਥਿਤੀ 'ਤੇ ਵੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਕਿਸਾਨਾਂ ਲਈ ਉਦੋਂ ਹੀ ਲਾਭਦਾਇਕ ਹੁੰਦਾ ਹੈ ਜਦੋਂ ਇਹ ਮਾਰਕੀਟ ਰੇਟ ਤੋਂ ਵੱਧ ਹੋਵੇ। ਉਨ੍ਹਾਂ ਕਿਹਾ ਕਿ ਸਰਕਾਰ ਸਾਰੀਆਂ 23 ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਦੇ ਸਕਦੀ। ਕਿਸਾਨਾਂ ਨੂੰ ਕਣਕ-ਝੋਨੇ 'ਤੇ ਹੀ ਘੱਟੋ-ਘੱਟ ਸਮਰਥਨ ਮੁੱਲ ਮਿਲਦਾ ਹੈ, ਜਦਕਿ ਸਰਕਾਰ ਕਈ ਫ਼ਸਲਾਂ ਦੀ ਖ਼ਰੀਦ ਵੀ ਨਹੀਂ ਕਰਦੀ।

ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਦੁਨੀਆ ਦੇ ਲਗਭਗ ਕਈ ਦੇਸ਼ ਕਿਸਾਨਾਂ ਨੂੰ ਸਿੱਧੀ ਸਬਸਿਡੀ ਪ੍ਰਦਾਨ ਕਰਦੇ ਹਨ। ਅਸਲ ਵਿੱਚ ਸਬਸਿਡੀ ਤੋਂ ਬਿਨਾਂ ਖੇਤੀ ਸੰਭਵ ਹੀ ਨਹੀਂ ਹੈ। ਇਸ ਦੌਰਾਨ ਉਨ੍ਹਾਂ ਛੋਟੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਦੀ ਲੋੜ 'ਤੇ ਜ਼ੋਰ ਦਿੱਤਾ। ਜਦੋਂਕਿ ਬਦਲਵੀਂ ਖੇਤੀ ਬਾਰੇ ਉਨ੍ਹਾਂ ਕਿਹਾ ਕਿ ਇਹ ਉਦੋਂ ਹੀ ਮੁਮਕਿਨ ਹੋ ਸਕਦੀ ਹੈ ਜਦੋਂ ਇਹ ਫਾਇਦੇਮੰਦ ਹੋਵੇ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਬਿਜਲੀ ਅਤੇ ਪਾਣੀ ਮੁਫ਼ਤ ਰੱਖਿਆ ਜਾਵੇਗਾ, ਇਹ ਸੰਭਵ ਹੀ ਨਹੀਂ ਹੈ। ਕਿਉਂਕਿ ਪੰਜਾਬ ਅਤੇ ਹਰਿਆਣਾ ਵਿੱਚ ਜਿਆਦਾਤਰ ਕਿਸਾਨ ਕਣਕ ਅਤੇ ਝੋਨੇ ਨੂੰ ਹੀ ਮਹੱਤਵ ਦਿੰਦੇ ਹਨ।

-

Top News view more...

Latest News view more...