ਨਵੀਂ ਦਿੱਲੀ: ਏਅਰ ਫੋਰਸ ਦੇ ਸਾਬਕਾ ਵਾਈਸ ਚੀਫ਼ ਏਅਰ ਮਾਰਸ਼ਲ ਹਰਜੀਤ ਸਿੰਘ ਅਰੋੜਾ ਦਾ ਦਿੱਲੀ ਦੇ ਆਰਮੀ ਰਿਸਰਚ ਐਂਡ ਰੈਫਰਲ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ 61 ਸਾਲ ਦੇ ਸਨ ਅਤੇ 30 ਜੂਨ, 2021 ਨੂੰ ਸੇਵਾਮੁਕਤ ਹੋਏ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਭਲਕੇ ਦਿੱਲੀ ਕੈਂਟ ਦੇ ਬਰਾੜ ਸਕੁਏਅਰ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।