Sun, Dec 10, 2023
Whatsapp

ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ ਬਨਾਉਣ ਵਾਸਤੇ ਫਾਰਮ 29 ਫਰਵਰੀ ਤੱਕ ਲਏ ਜਾਣਗੇ -ਜ਼ਿਲ੍ਹਾ ਚੋਣ ਅਧਿਕਾਰੀ

Written by  Jasmeet Singh -- November 16th 2023 04:23 PM -- Updated: November 16th 2023 06:14 PM
ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ ਬਨਾਉਣ ਵਾਸਤੇ ਫਾਰਮ 29 ਫਰਵਰੀ ਤੱਕ ਲਏ ਜਾਣਗੇ -ਜ਼ਿਲ੍ਹਾ ਚੋਣ ਅਧਿਕਾਰੀ

ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ ਬਨਾਉਣ ਵਾਸਤੇ ਫਾਰਮ 29 ਫਰਵਰੀ ਤੱਕ ਲਏ ਜਾਣਗੇ -ਜ਼ਿਲ੍ਹਾ ਚੋਣ ਅਧਿਕਾਰੀ

ਅੰਮ੍ਰਿਤਸਰ: ਜ਼ਿਲਾ ਚੋਣ ਅਫ਼ਸਰ ਘਨਸ਼ਾਮ ਥੋਰੀ ਨੇ ਸ੍ਰੋੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਲਈ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਜਾਰੀ ਕੀਤੀ ਨਵੀਂ ਸਮਾਂ ਸਾਰਨੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਰ ਸੂਚੀ ਵਿਚ ਰਜਿਸਟਰੇਸ਼ਨ ਹੁਣ 29 ਫਰਵਰੀ 2024 ਤੱਕ ਕੀਤੀ ਜਾਵੇਗੀ ਅਤੇ ਇਸ ਸਬੰਧੀ ਫਾਰਮ ਭਰਕੇ ਆਪਣੇ ਹਲਕੇ ਦੇ ਪਟਵਾਰੀ ਨੂੰ ਜਮਾ ਕਰਵਾ ਸਕਦੇ ਹਨ। 

ਉਨ੍ਹਾਂ ਨੇ ਦੱਸਿਆ ਕਿ ਮੁੱਢਲੀ ਪ੍ਰਕਾਸ਼ਿਤ ਵੋਟਰ ਸੂਚੀ ਤੇ ਦਾਅਵੇ/ਇਤਰਾਜ਼ 11 ਅਪ੍ਰੈਲ ਤੱਕ ਪ੍ਰਾਪਤ ਕੀਤੇ ਜਾਣਗੇ ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮਿਤੀ 3 ਮਈ 2024 ਨੂੰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੋ ਵੀ ਯੋਗ ਵੋਟਰ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ (ਬੋਰਡ) ਲਈ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣਾ ਚਾਹੁੰਦਾ ਹੈ ਉਹ ਫਾਰਮ ਨੰਬਰ 1 ਭਰਕੇ ਪੇਂਡੂ ਖੇਤਰਾ ਵਿੱਚ ਸਬੰਧਤ ਹਲਕਾ ਪਟਵਾਰੀ ਅਤੇ ਸ਼ਹਿਰੀ ਖੇਤਰ ਵਿੱਚ ਨਗਰ ਨਿਗਮ/ਨਗਰ ਕੌਸਲ ਜਾਂ ਲੋਕਲ ਅਥਾਰਟੀ ਦੇ ਕਰਮਚਾਰੀ ਜਿੰਨਾਂ ਨੂੰ ਰਿਵਾਇਜ਼ ਅਥਾਰਟੀ ਵਜੋਂ ਨਿਯੁਕਤ ਕੀਤਾ ਗਿਆ ਹੈ, ਪਾਸ ਜਮਾਂ ਕਰਵਾ ਸਕਦਾ ਹੈ। ਉਨਾਂ ਕਿਹਾ ਕਿ ਜਿਹੜੇ ਬਿਨੈਕਾਰ ਸਿੱਖ ਗੁਰਦੁਆਰਾ ਬੋਰਡ ਰੂਲਜ਼ 1959 ਦੇ ਰੂਲ ਨੰਬਰ 3 ਅਧੀਨ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਹਨ ਉਹ ਵਿਅਕਤੀ ਹੀ ਫਾਰਮ ਨੰਬਰ 1 ਭਰ ਸਕਦੇ ਹਨ।


ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਬਿਨੈਕਾਰ ਮਿਤੀ 21 ਅਕਤੂਬਰ 2023 ਨੂੰ 21 ਸਾਲ ਜਾਂ ਉਸਤੋਂ ਵੱਧ ਉਮਰ ਪੂਰੀ ਕਰਦਾ ਹੋਵੇ, ਬਿਨੈਕਾਰ ਆਪਣੀ ਤਾਜ਼ਾ ਸਵੈ-ਤਸਦੀਕਸ਼ੁਦਾ ਫੋਟੋ ਨਾਲ ਨੱਥੀ ਕਰੇਗਾ, ਫਾਰਮ ਨੰਬਰ 1 ਵਿੱਚ ਦਰਜ਼ ਸਵੈ ਘੋਸ਼ਣਾ ਭਰਨੀ ਲਾਜ਼ਮੀ ਹੈ ਅਤੇ ਆਧਾਰ ਕਾਰਡ, ਵੋਟਰ ਕਾਰਡ, ਪਾਸਪੋਰਟ, ਡਰਾਈਵਿੰਗ ਲਾਇਸੰਸ, ਸਰਵਿਸ ਪਹਿਚਾਣ ਪੱਤਰ ਸਮੇਤ ਫੋਟੋਗ੍ਰਾਫ, ਬੈਂਕ ਜਾਂ ਡਾਕਘਰ ਦੀ ਪਾਸਬੁੱਕ ਸਮੇਤ ਫੋਟੋਗ੍ਰਾਫ, ਪੈਨ ਕਾਰਡ, ਸਮਾਰਟ ਕਾਰਡ, ਨੈਸ਼ਨਲ ਪਾਪੂਲੇਸ਼ਨ ਰਜਿਸਟਰਡ ਦਾ ਆਰ.ਜੀ.ਆਈ. ਕਾਰਡ, ਮਗਨਰੇਗਾ ਜਾਬ ਕਾਰਡ, ਸਿਹਤ ਬੀਮਾ ਸਮਾਰਟ ਕਾਰਡ, ਪੈਨਸ਼ਨ ਦਸਤਾਵੇਜ਼ ਸਮੇਤ ਫੋਟੋਗ੍ਰਾਫ, ਐੱਮ.ਪੀ., ਐੱਮ.ਐੱਲ.ਏ. ਮੈਂਬਰ ਵਿਧਾਨ ਪ੍ਰੀਸ਼ਦ ਨੂੰ ਜਾਰੀ ਦਫ਼ਤਰੀ ਪਹਿਚਾਣ ਪੱਤਰ ਆਦਿ ਦਸਤਾਵੇਜਾਂ ਵਿੱਚੋਂ ਕੋਈ ਵੀ ਇੱਕ ਦਸਤਾਵੇਜ਼ ਨਾਲ ਨੱਥੀ ਕਰੇਗਾ।

ਇਹ ਵੀ ਪੜ੍ਹੋ: ਬੰਦੀ ਸਿੰਘਾਂ ਦੀ ਰਿਹਾਈ ਸਬੰਧੀ 26 ਲੱਖ ਲੋਕਾਂ ਦੀ ਅਵਾਜ਼ ਰਾਜਪਾਲ ਪੰਜਾਬ ਕੋਲ ਲੈ ਕੇ ਪਹੁੰਚਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ

- PTC NEWS

adv-img

Top News view more...

Latest News view more...