Rain Alert In Punjab : ਪੰਜਾਬ 'ਚ ਭਾਰੀ ਠੰਢ ਤੇ ਸੰਘਣੀ ਧੁੰਦ ਦਾ ਕਹਿਰ, ਮੁੜ ਬਦਲੇਗਾ ਮੌਸਮ ਦਾ ਮਿਜ਼ਾਜ !
Rain Alert In Punjab : ਉੱਤਰ ਭਾਰਤ ਸਣੇ ਪੰਜਾਬ ’ਚ ਕੜਾਕੇ ਦੀ ਠੰਢ ਦੌਰਾਨ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਅਨੁਸਾਰ, 19 ਅਤੇ 21 ਜਨਵਰੀ ਦੀ ਰਾਤ ਨੂੰ ਦੋ ਪੱਛਮੀ ਗੜਬੜੀਆਂ ਉੱਤਰ-ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰਨ ਦੀ ਉਮੀਦ ਹੈ। ਇਸ ਤੋਂ ਇਲਾਵਾ 18 ਜਨਵਰੀ ਤੋਂ 22 ਜਨਵਰੀ ਤੱਕ ਜੰਮੂ ਅਤੇ ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਵਿੱਚ ਖਿੰਡ-ਪੁੰਡ ਮੀਂਹ ਪੈਣ ਦੀ ਸੰਭਾਵਨਾ ਹੈ। 23 ਜਨਵਰੀ ਨੂੰ ਭਾਰੀ ਮੀਂਹ ਅਤੇ ਭਾਰੀ ਬਰਫ਼ਬਾਰੀ ਦੀ ਉਮੀਦ ਹੈ। ਉੱਤਰਾਖੰਡ ਵਿੱਚ 18 ਜਨਵਰੀ ਨੂੰ ਮੀਂਹ ਤੇ ਬਰਫ਼ਬਾਰੀ ਅਤੇ 21 ਤੋਂ 23 ਜਨਵਰੀ ਤੱਕ ਭਾਰੀ ਮੀਂਹ ਤੇ ਬਰਫ਼ਬਾਰੀ ਹੋਣ ਦੀ ਉਮੀਦ ਹੈ।
ਦੂਜੇ ਪਾਸੇ ਪੰਜਾਬ ਵਿੱਚ ਮੌਸਮ ਇੱਕ ਵਾਰ ਫਿਰ ਵਿਗੜਨ ਵਾਲਾ ਹੈ। ਮੌਸਮ ਵਿਭਾਗ ਅਨੁਸਾਰ, ਸੂਬੇ ਵਿੱਚ ਇੱਕ ਤੋਂ ਬਾਅਦ ਇੱਕ ਦੋ ਪੱਛਮੀ ਗੜਬੜੀਆਂ ਸਰਗਰਮ ਹੋਣਗੀਆਂ, ਜਿਸ ਨਾਲ ਮੀਂਹ, ਧੁੰਦ ਅਤੇ ਠੰਢ ਦਾ ਪ੍ਰਭਾਵ ਵਧੇਗਾ। ਪਹਿਲਾ ਪੱਛਮੀ ਗੜਬੜ ਸੋਮਵਾਰ ਨੂੰ ਸਰਗਰਮ ਹੋ ਜਾਵੇਗਾ, ਜਿਸ ਕਾਰਨ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਹਲਕੀ ਤੋਂ ਦਰਮਿਆਨੀ ਮੀਂਹ ਪੈਣ ਦੀ ਸੰਭਾਵਨਾ ਹੈ।
ਇਸ ਤੋਂ ਬਾਅਦ, ਇੱਕ ਦਿਨ ਮੌਸਮ ਖੁਸ਼ਕ ਰਹੇਗਾ, ਪਰ ਦੂਜਾ ਪੱਛਮੀ ਗੜਬੜੀ 22 ਅਤੇ 23 ਜਨਵਰੀ ਨੂੰ ਆਪਣਾ ਪ੍ਰਭਾਵ ਦਿਖਾਏਗੀ। ਇਸ ਨਾਲ ਸੂਬੇ ਦੇ ਕਈ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ ਅਤੇ ਦਿਨ ਦੇ ਤਾਪਮਾਨ ਵਿੱਚ 2 ਤੋਂ 3 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਲਈ ਸੰਘਣੀ ਧੁੰਦ ਦੀ ਚੇਤਾਵਨੀ ਦਿੱਤੀ ਹੈ। ਕੁਝ ਜ਼ਿਲ੍ਹਿਆਂ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਸ਼ਨੀਵਾਰ ਨੂੰ ਧੁੰਦ ਸਭ ਤੋਂ ਵੱਧ ਗੰਭੀਰ ਸੀ।
ਉੱਥੇ ਹੀ ਜੇਕਰ ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ ਔਸਤਨ 1.8 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ, ਹਾਲਾਂਕਿ ਇਹ ਆਮ ਦੇ ਆਸ-ਪਾਸ ਰਿਹਾ। ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਵਿੱਚ ਤਾਪਮਾਨ ਆਮ ਨਾਲੋਂ ਘੱਟ ਦਰਜ ਕੀਤਾ ਗਿਆ। ਅੰਮ੍ਰਿਤਸਰ 4.4 ਡਿਗਰੀ ਸੈਲਸੀਅਸ ਨਾਲ ਰਾਜ ਦਾ ਸਭ ਤੋਂ ਠੰਡਾ ਜ਼ਿਲ੍ਹਾ ਰਿਹਾ।
ਇਹ ਵੀ ਪੜ੍ਹੋ : ਸਰਹੱਦੀ ਕਿਸਾਨਾਂ ਲਈ ਵੱਡੀ ਖ਼ਬਰ, ਤਾਰਬੰਦੀ ਦੀ ਘਟੇਗੀ ਹੱਦ ! CM ਮਾਨ ਨੇ ਗ੍ਰਹਿ ਮੰਤਰੀ ਸ਼ਾਹ ਕੋਲ 'Seed Act' ਸਮੇਤ ਚੁੱਕੇ ਪੰਜਾਬ ਦੇ ਅਹਿਮ ਮਸਲੇ
- PTC NEWS