Sat, Jul 27, 2024
Whatsapp

ਪਿੰਡ ਮੂਸਾ ’ਚ ਲਗਾਇਆ ਗਿਆ ਮੁਫ਼਼ਤ ਕੈਂਸਰ ਕੈਂਪ, ਮੂਸੇਵਾਲਾ ਦੇ ਪਿਤਾ ਨੇ ਕੀਤੀ ਭਾਵੁਕ ਅਪੀਲ

ਪਿਤਾ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ’ਤੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਸ਼ੁਭਦੀਪ ਪੰਜਾਬ ਵਿੱਚ ਫੈਲ ਰਹੇ ਕੈਂਸਰ ਤੋਂ ਬਹੁਤ ਚਿੰਤਿਤ ਸੀ।

Reported by:  PTC News Desk  Edited by:  Aarti -- June 11th 2024 12:03 PM -- Updated: June 11th 2024 02:44 PM
ਪਿੰਡ ਮੂਸਾ ’ਚ ਲਗਾਇਆ ਗਿਆ ਮੁਫ਼਼ਤ ਕੈਂਸਰ ਕੈਂਪ, ਮੂਸੇਵਾਲਾ ਦੇ ਪਿਤਾ ਨੇ ਕੀਤੀ ਭਾਵੁਕ ਅਪੀਲ

ਪਿੰਡ ਮੂਸਾ ’ਚ ਲਗਾਇਆ ਗਿਆ ਮੁਫ਼਼ਤ ਕੈਂਸਰ ਕੈਂਪ, ਮੂਸੇਵਾਲਾ ਦੇ ਪਿਤਾ ਨੇ ਕੀਤੀ ਭਾਵੁਕ ਅਪੀਲ

Sidhu Moosewala Father: ਅੱਜ ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਜਨਮ ਦਿਨ ਹੈ। ਮੂਸੇਵਾਲਾ ਦੇ ਜਨਮਦਿਨ ਮੌਕੇ ਪਿੰਡ ਮੂਸਾ ਵਿਖੇ ਮੁਫ਼ਤ ਕੈਂਸਰ ਕੈਂਪ ਲਗਾਇਆ ਗਿਆ ਹੈ। ਇਹ ਜਾਣਕਾਰੀ ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ ਰਾਹੀਂ ਦਿੱਤੀ ਹੈ। ਇਸ ਮੌਕੇ ਉਨ੍ਹਾਂ ਨੇ ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਕੈਂਪ ਵਿੱਚ ਪਹੁੰਚਣ ਦੀ ਅਪੀਲ ਵੀ ਕੀਤੀ।

ਪਿਤਾ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ’ਤੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਸ਼ੁਭਦੀਪ ਪੰਜਾਬ ਵਿੱਚ ਫੈਲ ਰਹੇ ਕੈਂਸਰ ਤੋਂ ਬਹੁਤ ਚਿੰਤਿਤ ਸੀ। ਆਪਣੇ ਇਲਾਕੇ ਦੇ ਲੋਕਾਂ ਨੂੰ ਇਸ ਬਾਰੇ ਜਾਗਰੂਕ ਕਰਨ, ਚੈੱਕ-ਅੱਪ ਕਰਵਾਉਣ ਅਤੇ ਸਮੇਂ ਸਿਰ ਇਲਾਜ ਕਰਵਾਉਣ ਲਈ ਉਸ ਨੇ ਆਪਣੇ ਦਾਦੀ ਜੀ ਦੇ ਨਾਮ ਤੇ ਹਰ ਸਾਲ ਕੈਂਸਰ ਚੈੱਕ-ਅੱਪ ਕੈਂਪ ਲਗਾਉਣ ਦੀ ਸ਼ੁਰੂਆਤ ਕੀਤੀ ਸੀ।


ਉਸੇ ਲੜੀ ਨੂੰ ਅੱਗੇ ਤੋਰਦਿਆਂ ਸ਼ੁਭਦੀਪ ਦੇ ਜਨਮ ਦਿਨ ਤੇ ਮਿਤੀ 11 ਜੂਨ, ਪਿੰਡ ਮੂਸਾ, ਮਾਨਸਾ ਵਿਖੇ ਕੈਂਸਰ ਚੈੱਕ-ਅੱਪ ਕੈਂਪ ਲਗਾਇਆ ਜਾ ਰਿਹਾ ਹੈ। ਸਾਰੇ ਪਿੰਡ ਵਾਸੀਆਂ, ਹਲਕਾ ਨਿਵਾਸੀਆਂ ਨੂੰ ਇਸ ਕੈਂਪ ਵਿੱਚ ਪਹੁੰਚਣ ਦੀ ਅਪੀਲ ਕਰਦੇ ਹਾਂ ਤਾਂ ਜੋ ਆਪਣੇ ਪਿੰਡਾਂ ਨੂੰ ਕੈਂਸਰ ਤੋਂ ਬਚਾਅ ਸਕੀਏ। ਸਮੂਹ ਪਰਿਵਾਰ, ਸ਼ੁਭਦੀਪ ਸਿੰਘ ਸਿੱਧੂ (ਸਿੱਧੂ ਮੂਸੇ ਵਾਲਾ)

ਕਾਬਿਲੇਗੌਰ ਹੈ ਕਿ ਇਸ ਮਸ਼ਹੂਰ ਗਾਇਕ ਦੀ 29 ਮਈ 2022 ਨੂੰ ਕਤਲ ਕਰ ਦਿੱਤਾ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਦੋ ਸ਼ੂਟਰਾਂ ਨੂੰ ਮਾਰ ਦਿੱਤਾ ਸੀ ਜਦਕਿ ਬਾਕੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

ਇਹ ਵੀ ਪੜ੍ਹੋ: Sidhu Moose Wala Birthday: ਕੁਝ ਇਸ ਤਰ੍ਹਾਂ ਦੀ ਸੀ ਮੂਸੇਵਾਲਾ ਦੀ ਜ਼ਿੰਦਗੀ, ਗੋਲੀਆਂ ਮਾਰ ਕੇ ਕਰ ਦਿੱਤਾ ਸੀ ਕਤਲ

- PTC NEWS

Top News view more...

Latest News view more...

PTC NETWORK