Dubai ’ਚ ਕਤਲ ਹੋਏ ਨੌਜਵਾਨ ਦਾ ਜੱਦੀ ਪਿੰਡ ਕੀਤਾ ਗਿਆ ਅੰਤਿਮ ਸਸਕਾਰ, ਮਾਮੂਲੀ ਝਗੜੇ ਮਗਰੋਂ ਪਾਕਿਸਾਨੀ ਨੌਜਵਾਨਾਂ ਨੇ ਕੀਤਾ ਸੀ ਕਤਲ
Punjabi Youth Murder In Dubai: ਵਿਦੇਸ਼ਾਂ ਦੀ ਧਰਤੀ ’ਤੇ ਆਏ ਦਿਨ ਨੌਜਵਾਨਾਂ ਦੀ ਮੌਤ ਹੋਣ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਇਨ੍ਹਾਂ ਮਾਮਲਿਆਂ ਦੇ ਚੱਲਦੇ ਹੀ ਬੀਤੀ 18 ਜੂਨ ਨੂੰ ਰਾਏਕੋਟ ਦੇ ਪਿੰਡ ਲੋਹਟਬੱਦੀ ਦੇ ਨੌਜਵਾਨ ਮਨਜੋਤ ਸਿੰਘ ਦਾ ਮਾਮੂਲੀ ਝਗੜੇ ਤੋਂ ਬਾਅਦ ਪਾਕਿਸਤਾਨ ਦੇ ਕੁਝ ਨੌਜਵਾਨਾਂ ਵੱਲੋਂ ਦੁਬਈ ਵਿਖੇ ਕਤਲ ਕਰ ਦਿੱਤਾ ਗਿਆ ਸੀ ਜਿਸ ਦੀ ਮ੍ਰਿਤਕ ਦੇਹ ਅੱਜ ਉਸਦੇ ਪਿੰਡ ਲੋਟਵੱਦੀ ਵਿਖੇ ਪਹੁੰਚੀ ਅਤੇ ਉਸਦਾ ਅੰਤਿਮ ਸਸਕਾਰ ਕੀਤਾ ਗਿਆ।
ਦੱਸ ਦਈਏ ਕਿ ਮਾਂ ਬਾਪ ਦਾ ਇਕਲੌਤਾ ਪੁੱਤ ਮਨਜੋਤ ਸਿੰਘ ਜੋ ਕਰੀਬ ਇੱਕ ਸਾਲ ਪਹਿਲਾਂ ਦੁਬਈ ਵਿਖੇ ਗਿਆ ਸੀ ਦਾ ਕਤਲ ਹੋਣ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਦਾ ਮਾਹੌਲ ਸੀ ਅੱਜ ਜਿਉਂ ਹੀ ਲੋਹਟਵੱਦੀ ਵਿਖੇ ਮ੍ਰਿਤਕ ਨੌਜਵਾਨ ਦੀ ਦੇਹ ਨੂੰ ਅੰਤਿਮ ਦਰਸ਼ਨ ਲਈ ਰੱਖਿਆ ਗਿਆ ਤਾਂ ਉੱਥੇ ਲੋਕਾਂ ਦਾ ਭਾਰੀ ਹਜੂਮ ਉਮੜ ਆਇਆ ਹਰ ਕੋਈ ਪੀੜਤ ਪਰਿਵਾਰ ਨਾਲ ਦੁੱਖ ਦਾ ਇਜਹਾਰ ਕਰ ਰਿਹਾ ਸੀ। ਮ੍ਰਿਤਕ ਨੌਜਵਾਨ ਦੀ ਮਾਂ ਅਤੇ ਭੈਣ ਦੇ ਹੰਜੂ ਰੋਕਿਆਂ ਤੋਂ ਵੀ ਨਹੀਂ ਰੁਕ ਰਹੇ ਸਨ।
ਅੰਤਿਮ ਰਸਮਾਂ ਮੌਕੇ ਭੈਣ ਨੇ ਆਪਣੇ ਭਰਾ ਦੇ ਸਿਰ ’ਤੇ ਸਿਹਰਾ ਸਜਾ ਕੇ ਉਸ ਨੂੰ ਅੰਤਿਮ ਵਿਦਾਇਗੀ ਦਿੱਤੀ ਅਤੇ ਉਸ ਦਾ ਪਿੰਡ ਦੇ ਸ਼ਮਸ਼ਾਨ ਘਾਟ ਵਿਖੇ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਮ੍ਰਿਤਕ ਦੇਹ ਨਾਲ ਪਹੁੰਚੇ ਉਸਦੇ ਦੋਸਤ ਗੁਰਵਿੰਦਰ ਸਿੰਘ ਨੇ ਦੱਸਿਆ ਕਿ 18 ਜੂਨ ਦੀ ਰਾਤ ਨੂੰ ਇੱਕ ਮਾਮੂਲੀ ਝਗੜੇ ਦੌਰਾਨ ਪਾਕਿਸਤਾਨੀ ਨੌਜਵਾਨਾਂ ਨੇ ਕਿਰਚਾਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਸੀ ਬੇਸ਼ੱਕ ਹੁਣ ਪੁਲਿਸ ਵੱਲੋਂ ਇਹ ਦੋਵੇਂ ਪਾਕਿਸਤਾਨੀ ਨੌਜਵਾਨ ਗ੍ਰਿਫਤਾਰ ਤਾਂ ਕਰ ਲਏ ਗਏ ਹਨ ਪਰ ਅੱਗੇ ਸਰਕਾਰ ਵੱਲੋਂ ਕੀ ਸਜ਼ਾ ਦਿੱਤੀ ਜਾਂਦੀ ਹੈ ਇਹ ਆਉਣ ਵਾਲਾ ਸਮਾਂ ਹੀ ਦੱਸੇਗਾ।
ਉਹਨਾਂ ਦੱਸਿਆ ਕਿ ਉਸ ਨੂੰ ਪੂਰੀ ਉਮੀਦ ਹੈ ਕਿ ਉਸਦੇ ਦੋਸਤ ਨੂੰ ਇਨਸਾਫ ਮਿਲੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਪੀੜਤ ਨੌਜਵਾਨ ਦੀ ਮ੍ਰਿਤਕ ਦੇ ਪੰਜਾਬ ਲਿਆਉਣ ਲਈ ਭਾਰਤ ਅਤੇ ਦੁਬਈ ਦੀਆਂ ਸਰਕਾਰਾਂ ਵੱਲੋਂ ਸਹਿਯੋਗ ਕੀਤਾ ਗਿਆ ਅਤੇ ਕਈ ਦਾਨੀ ਸੱਜਣਾਂ ਦੇ ਸਹਿਯੋਗ ਦੇ ਨਾਲ ਹੀ ਉਸ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਂਦਾ ਗਿਆ।
ਉਧਰ ਪਿੰਡ ਵਾਸੀਆਂ ਨੇ ਵੀ ਗੱਲਬਾਤ ਕਰਦੇ ਹੋਏ ਕਿਹਾ ਕਿ ਇਹ ਪਰਿਵਾਰ ਮਿਹਨਤ ਮਜ਼ਦੂਰੀ ਕਰਕੇ ਗੁਜ਼ਾਰਾ ਕਰਨ ਵਾਲਾ ਪਰਿਵਾਰ ਸੀ ਪਰ ਪਰਿਵਾਰ ਦੇ ਇਕਲੌਤੇ ਪੁੱਤ ਦੀ ਮੌਤ ਹੋ ਜਾਣ ਕਾਰਨ ਉਸ ’ਤੇ ਦੁੱਖਾਂ ਦਾ ਭਾਰ ਟੁੱਟ ਗਿਆ ਹੈ। ਉਨਾਂ ਸਰਕਾਰ ਤੋਂ ਮੰਗ ਕੀਤੀ ਕਿ ਜਿੱਥੇ ਦੁਬਈ ਸਰਕਾਰ ਨਾਲ ਰਲ ਕੇ ਉਕਤ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਉੱਥੇ ਇਸ ਪੀੜਤ ਪਰਿਵਾਰ ਦੀ ਆਰਥਿਕ ਮਦਦ ਵੀ ਕੀਤੀ ਜਾਵੇ।
ਇਹ ਵੀ ਪੜ੍ਹੋ: ਕੀ ਹਮੇਸ਼ਾ ਲਈ ਬੰਦ ਰਹੇਗਾ Shambhu Border ?, ਹਰਿਆਣਾ ਸਰਕਾਰ ਨੇ ਹਾਈਕੋਰਟ ਦੇ ਹੁਕਮਾਂ ਨੂੰ SC ’ਚ ਦਿੱਤੀ ਚੁਣੌਤੀ
- PTC NEWS