Himachal Pradesh Weather News: ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਦਾ ਕਹਿਰ ਜਾਰੀ; ਮੌਸਮ ਵਿਭਾਗ ਨੇ ਫਲੈਸ਼ ਫਲੱਡ ਅਲਰਟ ਜਾਰੀ ਕੀਤਾ
Himachal Pradesh Weather News: ਮੌਸਮ ਵਿਭਾਗ ਵੱਲੋਂ ਜਾਰੀ ਪੂਰਵ ਅਨੁਮਾਨ ਅਨੁਸਾਰ 13 ਅਗਸਤ ਨੂੰ ਹਿਮਾਚਲ ਪ੍ਰਦੇਸ਼ ਵਿੱਚ ਕੁਝ ਥਾਵਾਂ ’ਤੇ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਕਈ ਸੜਕਾਂ ਆਵਾਜਾਈ ਲਈ ਬੰਦ ਹੋ ਗਈਆਂ ਹਨ ਅਤੇ ਨਦੀਆਂ-ਨਾਲਿਆਂ 'ਚ ਹੜ੍ਹ ਆਉਣ ਦੀ ਸਥਿਤੀ ਬਣੀ ਹੋਈ ਹੈ। ਕਈ ਥਾਵਾਂ 'ਤੇ ਜ਼ਮੀਨ ਖਿਸਕਣ ਕਾਰਨ ਸੜਕ ਹਾਦਸਿਆਂ ਦੀਆਂ ਖ਼ਬਰਾਂ ਹਨ।
ਮੌਜੂਦਾ ਮੌਸਮ ਦੇ ਮੱਦੇਨਜ਼ਰ ਪੁਲਿਸ ਹੈੱਡਕੁਆਰਟਰ ਸ਼ਿਮਲਾ ਵੱਲੋਂ ਸਥਾਨਕ ਲੋਕਾਂ ਅਤੇ ਸੈਲਾਨੀਆਂ ਦੀ ਸੁਰੱਖਿਆ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਪੁਲੀਸ ਹੈੱਡਕੁਆਰਟਰ ਵੱਲੋਂ ਜਾਰੀ ਐਡਵਾਈਜ਼ਰੀ ਵਿੱਚ ਡੀਜੀਪੀ ਸੰਜੇ ਕੁੰਡੂ ਨੇ ਲੋਕਾਂ ਨੂੰ ਭਾਰੀ ਮੀਂਹ ਦੌਰਾਨ ਲੋੜ ਪੈਣ ’ਤੇ ਹੀ ਘਰੋਂ ਬਾਹਰ ਨਿਕਲਣ ਅਤੇ ਬੇਲੋੜੀ ਯਾਤਰਾ ਤੋਂ ਬਚਣ ਦੀ ਅਪੀਲ ਕੀਤੀ ਹੈ।ਕਿਹਾ ਕਿ ਰਾਤ ਨੂੰ ਉਹਨਾਂ ਖੇਤਰਾਂ ਵਿੱਚ ਯਾਤਰਾ ਕਰਨ ਤੋਂ ਵੀ ਪਰਹੇਜ਼ ਕਰੋ ਜਿੱਥੇ ਸੜਕਾਂ ਠੀਕ ਨਹੀਂ ਹਨ। ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ, ਤੁਸੀਂ ਯਾਤਰਾ ਸਲਾਹ ਅਤੇ ਸੜਕ ਦੀਆਂ ਸਥਿਤੀਆਂ ਲਈ ਜ਼ਿਲ੍ਹਾ ਪੁਲਿਸ ਹੈਲਪਲਾਈਨ ਅਤੇ 112 ਨਾਲ ਸੰਪਰਕ ਕਰ ਸਕਦੇ ਹੋ।
ਸੂਬੇ 'ਚ ਸ਼ੁੱਕਰਵਾਰ ਤੋਂ ਪੈ ਰਹੇ ਮੀਂਹ ਤੋਂ ਬਾਅਦ ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਮੰਡੀ ਦੇ 6 ਮੀਲ ਨੇੜੇ ਲੈਂਡਸਲਾਈਡ ਹੋ ਗਈ। ਇਸ ਤੋਂ ਬਾਅਦ ਹੁਣ 9 ਮੀਲ ਤੱਕ ਜ਼ਮੀਨ ਖਿਸਕ ਗਈ ਹੈ। ਮੀਂਹ ਤੋਂ ਬਾਅਦ ਕਿਸੇ ਵੀ ਸਮੇਂ ਇੱਥੇ ਪੱਥਰ ਡਿੱਗਦੇ ਹਨ। ਖਤਰੇ ਦੇ ਮੱਦੇਨਜ਼ਰ ਇਸ ਹਾਈਵੇਅ ਨੂੰ ਬੰਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸ਼ਿਮਲਾ ਦੇ ਕਾਲਕਾ-ਸ਼ਿਮਲਾ ਹਾਈਵੇਅ 'ਤੇ ਬੀਤੀ ਰਾਤ ਸ਼ੋਘੀ-ਤਾਰਾਦੇਵੀ ਵਿੱਚਕਾਰ ਜ਼ਮੀਨ ਖਿਸਕ ਗਈ।
- PTC NEWS