Sun, May 19, 2024
Whatsapp

ਅਵਾਰਾ ਕੁੱਤਿਆਂ ਦਾ ਕਹਿਰ, ਸੈਰ ਕਰਨ ਗਈ ਮਹਿਲਾ ਨੂੰ ਕੁੱਤਿਆਂ ਨੇ ਵੱਢਿਆ, ਹੋਈ ਮੌਤ

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਹਰਜੀਤ ਜੋ ਕਿ ਆਪਣੇ ਪੇਕੇ ਘਰ ਆਈ ਹੋਈ ਸੀ, ਵੀਰਵਾਰ ਸਵੇਰੇ 5 ਵਜੇ ਘਰੋਂ ਸੈਰ ਕਰਨ ਲਈ ਨਿਕਲੀ, ਕਾਫੀ ਦੇਰ ਤੱਕ ਜਦੋਂ ਉਹ ਵਾਪਸ ਨਹੀਂ ਪਰਤੀ ਤਾਂ ਉਨ੍ਹਾਂ ਉਸ ਦੀ ਭਾਲ ਸ਼ੁਰੂ ਕਰ ਦਿੱਤੀ।

Written by  Amritpal Singh -- May 03rd 2024 10:27 AM
ਅਵਾਰਾ ਕੁੱਤਿਆਂ ਦਾ ਕਹਿਰ, ਸੈਰ ਕਰਨ ਗਈ ਮਹਿਲਾ ਨੂੰ ਕੁੱਤਿਆਂ ਨੇ ਵੱਢਿਆ, ਹੋਈ ਮੌਤ

ਅਵਾਰਾ ਕੁੱਤਿਆਂ ਦਾ ਕਹਿਰ, ਸੈਰ ਕਰਨ ਗਈ ਮਹਿਲਾ ਨੂੰ ਕੁੱਤਿਆਂ ਨੇ ਵੱਢਿਆ, ਹੋਈ ਮੌਤ

ਗੁਰਦਾਸਪੁਰ 'ਚ ਅਵਾਰਾ ਕੁੱਤਿਆਂ ਦੇ ਟੋਲੇ ਨੇ ਇਕ ਔਰਤ ਨੂੰ ਬੁਰੀ ਤਰ੍ਹਾਂ ਵੱਢ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਹਰਜੀਤ ਕੌਰ ਵਾਸੀ ਖੋਜਕੀਪੁਰ ਵਜੋਂ ਹੋਈ ਹੈ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਹਰਜੀਤ ਜੋ ਕਿ ਆਪਣੇ ਪੇਕੇ ਘਰ ਆਈ ਹੋਈ ਸੀ, ਵੀਰਵਾਰ ਸਵੇਰੇ 5 ਵਜੇ ਘਰੋਂ ਸੈਰ ਕਰਨ ਲਈ ਨਿਕਲੀ, ਕਾਫੀ ਦੇਰ ਤੱਕ ਜਦੋਂ ਉਹ ਵਾਪਸ ਨਹੀਂ ਪਰਤੀ ਤਾਂ ਉਨ੍ਹਾਂ ਉਸ ਦੀ ਭਾਲ ਸ਼ੁਰੂ ਕਰ ਦਿੱਤੀ। ਉਸ ਦੀ ਲਾਸ਼ ਪਿੰਡ ਜਾਗੋਵਾਲ ਬੇਟ ਦੇ ਸ਼ਮਸ਼ਾਨਘਾਟ ਨੇੜੇ ਮਿਲੀ। ਨੇੜੇ ਹੀ ਕੁੱਤਿਆਂ ਦਾ ਟੋਲਾ ਵੀ ਬੈਠਾ ਸੀ। ਪੁਲਿਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਲਿਆ ਹੈ।

ਹਰਜੀਤ ਕੌਰ (25) ਦੇ ਪਿਤਾ ਪ੍ਰੀਤਮ ਸਿੰਘ ਨੇ ਦੱਸਿਆ ਕਿ ਉਸ ਦੀ ਲੜਕੀ ਦਾ ਵਿਆਹ ਪਿੰਡ ਖੋਜੀਪੁਰ ਵਾਸੀ ਹਰਜਿੰਦਰ ਸਿੰਘ ਨਾਲ ਹੋਇਆ ਸੀ। ਉਸਦਾ ਪਤੀ ਬੀਐਸਐਫ ਵਿੱਚ ਹੈ। ਉਸ ਦੇ ਅੱਠ ਅਤੇ ਚਾਰ ਸਾਲ ਦੇ ਦੋ ਪੁੱਤਰ ਹਨ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਵਾਰਾ ਕੁੱਤਿਆਂ ਦੀ ਸਮੱਸਿਆ ਤੋਂ ਨਿਜਾਤ ਦਿਵਾਈ ਜਾਵੇ। ਥਾਣਾ ਭੈਣੀ ਮੀਆਂ ਖਾਂ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਦਿੱਤਾ ਹੈ।


- PTC NEWS

Top News view more...

Latest News view more...

LIVE CHANNELS
LIVE CHANNELS