Mon, Dec 8, 2025
Whatsapp

Bikram Singh Majithia ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ, ਗਜਪਤ ਗਰੇਵਾਲ ਵੱਲੋਂ ਹਾਈਕੋਰਟ ਦਾ ਰੁਖ

ਦੱਸ ਦਈਏ ਕਿ ਮੁਹਾਲੀ ਦੀ ਟ੍ਰਾਇਲ ਕੋਰਟ ਦੇ ਹੁਕਮ ਨੂੰ ਹਾਈਕੋਰਟ ’ਚ ਚੁਣੌਤੀ ਦਿੱਤੀ ਗਈ ਹੈ। ਗਜਪਤ ਸਿੰਘ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਕਿ ਉਨ੍ਹਾਂ ਨੂੰ 14 ਨਵੰਬਰ ਨੂੰ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਸੀ, ਅਤੇ 15 ਨਵੰਬਰ ਨੂੰ ਉਨ੍ਹਾਂ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਸੀ।

Reported by:  PTC News Desk  Edited by:  Aarti -- December 08th 2025 04:30 PM
Bikram Singh Majithia ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ, ਗਜਪਤ ਗਰੇਵਾਲ ਵੱਲੋਂ ਹਾਈਕੋਰਟ ਦਾ ਰੁਖ

Bikram Singh Majithia ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ, ਗਜਪਤ ਗਰੇਵਾਲ ਵੱਲੋਂ ਹਾਈਕੋਰਟ ਦਾ ਰੁਖ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਨਾਮਜ਼ਦ ਮਜੀਠੀਆ ਦੇ ਸਾਲੇ ਗਜਪਤ ਗਰੇਵਾਲ ਵੱਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਗਿਆ ਹੈ। ਇਸ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਕੱਲ੍ਹ ਤੱਕ ਦਾ ਜਵਾਬ ਮੰਗਿਆ ਗਿਆ ਹੈ। 

ਦੱਸ ਦਈਏ ਕਿ ਮੁਹਾਲੀ ਦੀ ਟ੍ਰਾਇਲ ਕੋਰਟ ਦੇ ਹੁਕਮ ਨੂੰ ਹਾਈਕੋਰਟ ’ਚ ਚੁਣੌਤੀ ਦਿੱਤੀ ਗਈ ਹੈ। ਗਜਪਤ ਸਿੰਘ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਕਿ ਉਨ੍ਹਾਂ ਨੂੰ 14 ਨਵੰਬਰ ਨੂੰ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਸੀ, ਅਤੇ 15 ਨਵੰਬਰ ਨੂੰ ਉਨ੍ਹਾਂ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਸੀ।

ਇਸ ਤੋਂ ਇਲਾਵਾ ਉਨ੍ਹਾਂ ਦਾ ਦਾਅਵਾ ਹੈ ਕਿ ਉਨ੍ਹਾਂ ਨੂੰ 4 ਨਵੰਬਰ ਤੱਕ ਮਾਮਲੇ ਵਿੱਚ ਗਵਾਹ ਵਜੋਂ ਤਲਬ ਕੀਤਾ ਗਿਆ ਸੀ, ਪਰ ਬਾਅਦ ਵਿੱਚ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਸੀ। ਜਦੋਂ ਉਨ੍ਹਾਂ ਨੂੰ ਸ਼ੁਰੂ ਤੋਂ ਹੀ ਮਾਮਲੇ ਵਿੱਚ ਗਵਾਹ ਵਜੋਂ ਤਲਬ ਕੀਤਾ ਗਿਆ ਸੀ, ਤਾਂ ਬਾਅਦ ਵਿੱਚ ਉਨ੍ਹਾਂ ਨੂੰ ਮੁਲਜ਼ਮ ਕਿਵੇਂ ਬਣਾਇਆ ਜਾ ਸਕਦਾ ਹੈ? ਇਹ ਪੂਰੀ ਤਰ੍ਹਾਂ ਗਲਤ ਹੈ। ਇਸ ਲਈ, ਇਸ ਮਾਮਲੇ ਵਿੱਚ ਉਨ੍ਹਾਂ ਖਿਲਾਫ ਜਾਰੀ ਗੈਰ-ਜ਼ਮਾਨਤੀ ਵਾਰੰਟ ਪੂਰੀ ਤਰ੍ਹਾਂ ਗਲਤ ਹੈ ਅਤੇ ਇਸ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ : Ludhiana ’ਚ ਲਾਡੋਵਾਲ ਟੋਲ ਪਲਾਜ਼ਾ ਦੇ ਕੋਲ ਵਾਪਰਿਆ ਭਿਆਨਕ ਹਾਦਸਾ, 2 ਨਾਬਾਲਿਗ ਕੁੜੀਆਂ ਸਣੇ 5 ਦੀ ਹੋਈ ਦਰਦਨਾਕ ਮੌਤ

- PTC NEWS

Top News view more...

Latest News view more...

PTC NETWORK
PTC NETWORK