Fri, Apr 26, 2024
Whatsapp

ਗੈਂਗਸਟਰ ਲਾਰੈਂਸ ਬਿਸ਼ਨੋਈ ਗਿਰੋਹ ਦਾ ਗੁਰਗਾ ਕਾਬੂ, ਹਥਿਆਰਾਂ ਦੀ ਖੇਪ ਬਰਾਮਦ

Written by  Ravinder Singh -- December 02nd 2022 09:17 PM
ਗੈਂਗਸਟਰ ਲਾਰੈਂਸ ਬਿਸ਼ਨੋਈ ਗਿਰੋਹ ਦਾ ਗੁਰਗਾ ਕਾਬੂ, ਹਥਿਆਰਾਂ ਦੀ ਖੇਪ ਬਰਾਮਦ

ਗੈਂਗਸਟਰ ਲਾਰੈਂਸ ਬਿਸ਼ਨੋਈ ਗਿਰੋਹ ਦਾ ਗੁਰਗਾ ਕਾਬੂ, ਹਥਿਆਰਾਂ ਦੀ ਖੇਪ ਬਰਾਮਦ

ਚੰਡੀਗੜ੍ਹ : ਅਮਰੀਕਾ ਦੇ ਕੈਲੀਫੋਰਨੀਆ 'ਚ ਗੋਲਡੀ ਬਰਾੜ ਦੀ ਗ੍ਰਿਫਤਾਰੀ ਦੀ ਖਬਰ ਦੇ ਕੁਝ ਘੰਟਿਆਂ ਬਾਅਦ ਹੀ ਮੋਹਾਲੀ 'ਚ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਹੱਥ ਲੱਗੀ। ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਸ਼ੁੱਕਰਵਾਰ ਨੂੰ ਮੋਹਾਲੀ ਜ਼ਿਲ੍ਹੇ ਦੇ ਢਕੋਲੀ ਵਿੱਚ ਪੁਰਾਣੀ ਅੰਬਾਲਾ ਰੋਡ ਤੋਂ ਲਾਰੈਂਸ ਬਿਸ਼ਨੋਈ ਗਿਰੋਹ ਦੇ ਇਕ ਗੁਰਗੇ ਨੂੰ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਬੰਟੀ ਵਾਸੀ ਜੈਨ ਚੌਕ, ਤੇਲੀਵਾੜਾ, ਜ਼ਿਲ੍ਹਾ ਭਿਵਾਨੀ (ਹਰਿਆਣਾ) ਵਜੋਂ ਹੋਈ ਹੈ, ਜੋ ਕਿ ਹਥਿਆਰਾਂ ਦਾ ਅੰਤਰਰਾਜੀ ਤਸਕਰ ਹੈ। ਗੋਲਡੀ ਬਰਾੜ ਦੇ ਕਹਿਣ 'ਤੇ ਲਾਰੈਂਸ ਬਿਸ਼ਨੋਈ ਗਿਰੋਹ ਦੇ ਗੁਰਗਿਆਂ ਨੂੰ ਹਥਿਆਰ ਮੁਹੱਈਆ ਕਰਵਾਉਂਦਾ ਸੀ।



ਇਸ ਸਬੰਧੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ  AGTF ਨੇ ਜ਼ਿਲ੍ਹਾ ਪੁਲਿਸ ਐਸ.ਏ.ਐਸ.ਨਗਰ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਬੰਟੀ ਨੂੰ 20 ਪਿਸਤੌਲਾਂ, ਜਿਨ੍ਹਾਂ ਵਿੱਚ ਤਿੰਨ .30 ਕੈਲੀਬਰ ਸਮੇਤ 2 ਮੈਗਜ਼ੀਨ, ਦੋ 9 ਐਮ. ਐਮ. ਸਮੇਤ 2 ਮੈਗਜ਼ੀਨ ਤੇ 15 ਇੰਡੀਅਨ ਮੇਡ ਪਿਸਤੌਲਾਂ ਸਮੇਤ 40 ਕਾਰਤੂਸ ਅਤੇ 11 ਮੈਗਜ਼ੀਨਾਂ ਦੇ ਨਾਲ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਕੋਲੋਂ ਇਕ ਇਨੋਵਾ ਕਾਰ, ਜਿਸ ਦਾ ਰਜਿਸਟ੍ਰੇਸ਼ਨ ਨੰਬਰ ਐਚ.ਆਰ.-38-ਕਿਊ-2297 ਹੈ, ਵੀ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ : ਦੁਬਈ 'ਚ ਪੰਜਾਬੀ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਮੁੱਖ ਮੰਤਰੀ ਨੂੰ ਕੀਤੀ ਲਾਸ਼ ਮੰਗਵਾਉਣ ਦੀ ਅਪੀਲ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੇ ਮੁੱਢਲੀ ਜਾਂਚ ਵਿੱਚ ਖੁਲਾਸਾ ਕੀਤਾ ਹੈ ਕਿ ਉਹ ਲਾਰੈਂਸ ਬਿਸ਼ਨੋਈ ਗੈਂਗ ਦਾ ਗੁਰਗਾ ਹੈ ਤੇ ਉਸ ਨੂੰ ਵਿਦੇਸ਼ੀ ਗੈਂਗਸਟਰ ਦੇ ਨਿਰਦੇਸ਼ਾਂ ’ਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰਾਂ ਨੂੰ ਹਥਿਆਰਾਂ ਦੀ ਖੇਪ ਪਹੁੰਚਾਉਣ ਦਾ ਕੰਮ ਸੌਂਪਿਆ ਗਿਆ ਸੀ। ਡੀਜੀਪੀ ਨੇ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ। ਪੁਲਿਸ ਨੇ ਥਾਣਾ ਢਕੋਲੀ (ਜ਼ੀਰਕਪੁਰ) ਵਿਖੇ ਅਸਲਾ ਐਕਟ ਦੀ ਧਾਰਾ 25(6) ਅਤੇ 25(7) ਤਹਿਤ ਮਾਮਲਾ ਦਰਜ ਕਰ ਲਿਆ ਹੈ।

- PTC NEWS

Top News view more...

Latest News view more...