Thu, Jun 19, 2025
Whatsapp

ਲੁਧਿਆਣਾ ‘ਚ ਗੱਤਕਾ ਖਿਡਾਰੀ ਦਾ ਕਤਲ, ਪੁਲਿਸ ਕਰ ਰਹੀ ਹੈ ਮਾਮਲੇ ਦੀ ਜਾਂਚ

Reported by:  PTC News Desk  Edited by:  Shameela Khan -- October 09th 2023 09:45 AM -- Updated: October 09th 2023 04:53 PM
ਲੁਧਿਆਣਾ ‘ਚ ਗੱਤਕਾ ਖਿਡਾਰੀ ਦਾ ਕਤਲ, ਪੁਲਿਸ ਕਰ ਰਹੀ ਹੈ ਮਾਮਲੇ ਦੀ ਜਾਂਚ

ਲੁਧਿਆਣਾ ‘ਚ ਗੱਤਕਾ ਖਿਡਾਰੀ ਦਾ ਕਤਲ, ਪੁਲਿਸ ਕਰ ਰਹੀ ਹੈ ਮਾਮਲੇ ਦੀ ਜਾਂਚ

ਲੁਧਿਆਣਾ : ਲੁਧਿਆਣਾ ‘ਚ ਗੱਤਕਾ ਖਿਡਾਰੀ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਉਸ ਦੀ ਲਾਸ਼ ਪੱਖੋਵਾਲ ਰੋਡ ‘ਤੇ ਕੁਤਰੀ ਵਿਲਾ ਕਲੋਨੀ ‘ਚੋਂ ਮਿਲੀ ਹੈ। ਲਾਸ਼ ਦੇ ਦੋਵੇਂ ਹੱਥ ਵੱਢੇ ਹੋਏ ਹਨ। ਲਾਸ਼ ਦੀ ਹਾਲਤ ਵਿਗੜ ਚੁੱਕੀ ਸੀ ਅਤੇ ਉਸ ‘ਤੇ ਕੀੜੇ-ਮਕੌੜੇ ਘੁੰਮ ਰਹੇ ਸਨ। 

ਮ੍ਰਿਤਕ ਦੀ ਪਛਾਣ ਰਘੁਬੀਰ ਸਿੰਘ ਵਾਸੀ ਪਿੰਡ ਬੱਲੋਵਾਲ ਵਜੋਂ ਹੋਈ ਹੈ। ਉਹ ਬੀਤੀ 5 ਅਕਤੂਬਰ ਤੋਂ ਲਾਪਤਾ ਸੀ। ਉਸ ਦਾ ਮੋਬਾਈਲ ਲਾਸ਼ ਕੋਲ ਪਿਆ ਸੀ। ਲਾਸ਼ ਨੂੰ ਦੇਖ ਕੇ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਹੈ। ਸਦਰ ਥਾਣੇ ਦੇ ਐਸਐਚਓ ਗੁਰਪ੍ਰੀਤ ਸਿੰਘ ਮੌਕੇ ’ਤੇ ਪੁੱਜੇ।




ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਰਘੁਬੀਰ ਦੇ ਪਰਿਵਾਰਕ ਮੈਂਬਰਾਂ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਹੈ। ਦੱਸਿਆ ਜਾਂਦਾ ਹੈ ਕਿ ਰਘੁਬੀਰ ਗਤਕਾ ਖੇਡ ਵਿੱਚ ਕਈ ਤਗਮੇ ਜਿੱਤ ਚੁੱਕਾ ਹੈ। ਇਸ ਸਮੇਂ ਉਹ ਡਰਾਈਵਰ ਵਜੋਂ ਕੰਮ ਕਰਦਾ ਸੀ।

ਇਹ ਵੀ ਪੜ੍ਹੋ: Jalandhar Fire: ਜਲੰਧਰ 'ਚ ਜਿੰਦਾ ਸੜੇ ਪਰਿਵਾਰ ਦੇ 6 ਜੀਅ; 3 ਬੱਚੇ ਵੀ ਸ਼ਾਮਲ, ਇੰਝ ਵਾਪਰਿਆ ਸੀ ਹਾਦਸਾ

- PTC NEWS

Top News view more...

Latest News view more...

PTC NETWORK