Tue, Jun 23, 2026
Whatsapp

George Kurian resigns: ਜਾਰਜ ਕੂਰੀਅਨ ਨੇ ਕੇਂਦਰੀ ਰਾਜ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

George Kurian resigns: ਕੇਂਦਰੀ ਘੱਟ ਗਿਣਤੀ ਮਾਮਲਿਆਂ ਦੇ ਰਾਜ ਮੰਤਰੀ ਜਾਰਜ ਕੂਰੀਅਨ (George Kurian) ਨੇ ਰਾਜ ਸਭਾ ਮੈਂਬਰ ਵਜੋਂ ਆਪਣੀ ਮਿਆਦ ਖ਼ਤਮ ਹੋਣ ਤੋਂ ਬਾਅਦ ਕੇਂਦਰੀ ਮੰਤਰੀ ਮੰਡਲ (Council of Ministers) ਤੋਂ ਅਸਤੀਫ਼ਾ ਦੇ ਦਿੱਤਾ ਹੈ।

Reported by:  PTC News Desk  Edited by:  Amritpal Singh -- June 23rd 2026 10:28 AM -- Updated: June 23rd 2026 11:05 AM
George Kurian resigns: ਜਾਰਜ ਕੂਰੀਅਨ ਨੇ ਕੇਂਦਰੀ ਰਾਜ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

George Kurian resigns: ਜਾਰਜ ਕੂਰੀਅਨ ਨੇ ਕੇਂਦਰੀ ਰਾਜ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

George Kurian resigns: ਕੇਂਦਰੀ ਘੱਟ ਗਿਣਤੀ ਮਾਮਲਿਆਂ ਦੇ ਰਾਜ ਮੰਤਰੀ ਜਾਰਜ ਕੂਰੀਅਨ (George Kurian) ਨੇ ਰਾਜ ਸਭਾ ਮੈਂਬਰ ਵਜੋਂ ਆਪਣੀ ਮਿਆਦ ਖ਼ਤਮ ਹੋਣ ਤੋਂ ਬਾਅਦ ਕੇਂਦਰੀ ਮੰਤਰੀ ਮੰਡਲ (Council of Ministers) ਤੋਂ ਅਸਤੀਫ਼ਾ ਦੇ ਦਿੱਤਾ ਹੈ। ਭਾਰਤੀ ਜਨਤਾ ਪਾਰਟੀ (BJP) ਨੇ ਹਾਲ ਹੀ ਵਿੱਚ ਹੋਈਆਂ ਰਾਜ ਸਭਾ ਚੋਣਾਂ ਵਿੱਚ ਉਨ੍ਹਾਂ ਨੂੰ ਦੁਬਾਰਾ ਉਮੀਦਵਾਰ ਨਾ ਬਣਾਉਣ ਦਾ ਫ਼ੈਸਲਾ ਕੀਤਾ ਸੀ। ਰਾਸ਼ਟਰਪਤੀ ਭਵਨ ਵੱਲੋਂ ਮੰਗਲਵਾਰ ਨੂੰ ਜਾਰੀ ਇੱਕ ਅਧਿਕਾਰਤ ਬਿਆਨ ਵਿੱਚ ਦੱਸਿਆ ਗਿਆ ਕਿ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ।


ਜਾਰਜ ਕੂਰੀਅਨ (George Kurian) ਕੋਲ ਕੇਂਦਰੀ ਘੱਟ ਗਿਣਤੀ ਮਾਮਲਿਆਂ ਦੇ ਮੰਤਰਾਲੇ ਦੇ ਨਾਲ-ਨਾਲ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰਾਲੇ ਦੇ ਰਾਜ ਮੰਤਰੀ ਦਾ ਕਾਰਜਭਾਰ ਵੀ ਸੀ. ਰਾਸ਼ਟਰਪਤੀ ਭਵਨ ਦੀ ਪ੍ਰੈਸ ਨੋਟ ਮੁਤਾਬਕ, ਭਾਰਤ ਦੇ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਲਾਹ ’ਤੇ ਜਾਰਜ ਕੂਰੀਅਨ ਦਾ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਤੁਰੰਤ ਪ੍ਰਭਾਵ ਨਾਲ ਸਵੀਕਾਰ ਕਰ ਲਿਆ ਹੈ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK