Takht Sri Keshgarh Sahib ਵਿਖੇ ਹੋਈ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਹੋਈ ਦਸਤਾਰਬੰਦੀ, ਸ਼ਾਮਲ ਹੋਈਆਂ ਕਈ ਜਥੇਬੰਦੀਆਂ
Takht Sri Keshgarh Sahib News : ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਦਸਤਾਰਬੰਦੀ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਦੂਜੀ ਵਾਰ ਰੱਖਿਆ ਇਹ ਸਮਾਗਮ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਤੇ ਸੰਪਰਦਾਵਾਂ ਸ਼ਿਰਕਤ ਕੀਤੀ। ਇਸ ਸਮਾਗਮ ਨਾਲ 9ਵੀਂ ਪਾਤਸ਼ਾਹੀ ਦੇ 350ਵੀਂ ਸ਼ਹੀਦੀ ਸ਼ਤਾਬਦੀ ਸਮਾਗਮਾਂ ਤੋਂ ਪਹਿਲਾਂ ਕੌਮ ਨੂੰ ਇੱਕਜੁੱਟਤਾ ਦਾ ਸੁਨੇਹਾ ਦਿੱਤਾ ਗਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਸਿੰਘ ਸਾਹਿਬ ਦੀ ਨਿਯੁਕਤੀ ਦੇ ਢੰਦ ’ਤੇ ਵਿਵਾਦ ਹੋਇਆ ਸੀ।
ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਮੁੱਖ ਰੱਖਦਿਆਂ, ਸਿੰਘ ਸਾਹਿਬ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਮੂਹ ਨਿਹੰਗ ਸਿੰਘ ਦਲ ਪੰਥਾਂ, ਸਿੱਖ ਸੰਪਰਦਾਵਾਂ, ਜਥੇਬੰਦੀਆਂ ਅਤੇ ਮਹਾਪੁਰਖਾਂ ਵੱਲੋਂ ਮਾਨ ਸਨਮਾਨ ਦੇ ਕੇ ਪੰਥਕ ਜਿੰਮੇਵਾਰੀ ਸੌਂਪਣ ਲਈ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ (ਰੋਪੜ) ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ।
ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਕਿਹਾ ਅਸੀਂ ਨਹੀਂ ਚਾਹੁੰਦੇ ਕਿ ਪੰਥ ’ਚ ਦੁਵਿਧਾ ਬਣੀ ਰਹੇ। ਤੁਸੀਂ ਸਾਰਿਆਂ ਦੇ ਸਾਂਝੇ ਹੋ। ਕਦੇ ਵੀ ਕਿਸੇ ਦੇ ਹੱਥ ਠੋਕਾ ਬਣਕੇ ਨਹੀਂ ਚੱਲਣਾ ਹੈ। ਪ੍ਰਧਾਨ ਧਾਮੀ ਦਾ ਧੰਨਵਾਦ ਕਰਦੇ ਹਾਂ। ਤੁਸੀਂ ਪੰਥ ਦੀ ਮਰਿਆਦਾ ਨੂੰ ਕਾਇਮ ਰੱਖਿਆ ਹੈ।
ਇਸ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਪੰਥਕ ਜ਼ਿੰਮਵਾਰੀ ਸੌਂਪੀ ਗਈ। ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਿਧਾਂਤਾ ’ਤੇ ਚਲਿਆ ਜਾਵੇਗਾ। ਪੰਥ ਇੱਕਜੁਟ ਹੈ ਅਤੇ ਕੌਮ ’ਚ ਕੋਈ ਮਤਭੇਦ ਨਹੀਂ ਹੈ। ਦਲ ਪੰਥਾਂ ਦੇ ਸਹਿਯੋਗ ਨਾਲ ਧਰਮ ਪਰਿਵਰਤਨ ਨੂੰ ਰੋਕਿਆ ਜਾਵੇਗਾ।
ਦੱਸ ਦਈਏ ਕਿ ਇਸ ਸਮਾਗਮ ’ਚ ਕਈ ਰਵਾਇਤਾਂ ਅਤੇ ਪੰਥਕ ਜਥੇਬੰਦੀਆਂ ਸ਼ਾਮਲ ਹੋਈਆਂ ਜਿਨ੍ਹਾਂ ’ਚ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਦਸ਼ਮੇਸ਼ ਤਰਨਾ ਦਲ ਦੇ ਮੁੱਖ ਬਾਬਾ ਮੇਜਰ ਸਿੰਘ ਸੋਢੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਹੰਤ ਕਰਮਜੀਤ ਸਿੰਘ, ਬਾਬਾ ਨਾਗਰ ਸਿੰਘ ਹਰੀਆਂ ਵੇਲਾਂ ਵਾਲੇ, ਜਥੇਦਾਰ ਰਣਜੀਤ ਸਿੰਘ ਗੌਹਰ-ਏ-ਮਸਕੀਨ, ਚੀਫ ਖ਼ਾਲਸਾ ਦੀਵਾਨ ਦੇ ਇੰਦਰਬੀਰ ਸਿੰਘ ਨਿੱਜਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿ, ਰਘਬੀਰ ਸਿੰਘ, ਭੂਰੀ ਵਾਲੀ ਸੰਪਰਦਾ ਤੋਂ ਬਾਬਾ ਸੁੱਖਾ ਸਿੰਘ, ਬਾਬਾ ਘਾਲਾ ਸਿੰਘ ਨਾਨਕਸਰ ਵਾਲੇ, ਨਿਰਮਲੇ ਸੰਤ ਖੂਡੇ ਲਾਹੌਰ ਵਾਲੇ, ਨਾਨਕ ਨਿਸ਼ਕਾਮ ਜਥਾ ਯੂਕੇ ਤੇ ਬਾਬਾ ਤੀਰਥ ਸਿੰਘ ਤੱਪ ਅਸਥਾਨ, ਬਾਬਾ ਅਵਤਾਰ ਸਿੰਘ ਮੁਖੀ ਦਲ ਬਿਧੀ ਚੰਦ ਸੰਪਰਦਾ, ਬਾਬਾ ਜੋਗਾ ਸਿੰਘ ਤਰਨਾ ਦਲ ਦੇ ਮੁਖੀ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਵਾਲੇ, ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲੇ, ਤਰਸੇਮ ਸਿੰਘ ਮੋਰਾਂਵਾਲੀ ਤੇ ਗੁਰਚਰਨ ਸਿੰਘ ਗਰੇਵਾਲ, ਸੁੱਚਾ ਸਿੰਘ ਲੰਗਾਹ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਨੇ ਸ਼ਿਰਕਤ ਕੀਤੀ।
ਇਹ ਵੀ ਪੜ੍ਹੋ : Sultanpur Lodhi News : ਨੌਜਵਾਨ ਦੀ ਪੁਲਿਸ ਹਿਰਾਸਤ 'ਚ ਭੇਤਭਰੇ ਹਾਲਾਤਾਂ 'ਚ ਮੌਤ, ਪਰਿਵਾਰ ਨੇ ਪੁਲਿਸ 'ਤੇ ਚਿੱਟਾ ਦੇਣ ਦੇ ਲਾਏ ਗੰਭੀਰ ਇਲਜ਼ਾਮ
- PTC NEWS