Mon, Apr 29, 2024
Whatsapp

'ਕਿਸਾਨਾਂ 'ਤੇ ਕੀਤੇ ਜਾ ਰਹੇ ਜ਼ੁਲਮ ਅੰਗਰੇਜ਼ ਹਕੂਮਤ ਵਲੋਂ ਭਾਰਤੀਆਂ 'ਤੇ ਕੀਤੇ ਜ਼ੁਲਮ ਤੋਂ ਘੱਟ ਨਹੀਂ'

Written by  KRISHAN KUMAR SHARMA -- February 22nd 2024 12:49 PM
'ਕਿਸਾਨਾਂ 'ਤੇ ਕੀਤੇ ਜਾ ਰਹੇ ਜ਼ੁਲਮ ਅੰਗਰੇਜ਼ ਹਕੂਮਤ ਵਲੋਂ ਭਾਰਤੀਆਂ 'ਤੇ ਕੀਤੇ ਜ਼ੁਲਮ ਤੋਂ ਘੱਟ ਨਹੀਂ'

'ਕਿਸਾਨਾਂ 'ਤੇ ਕੀਤੇ ਜਾ ਰਹੇ ਜ਼ੁਲਮ ਅੰਗਰੇਜ਼ ਹਕੂਮਤ ਵਲੋਂ ਭਾਰਤੀਆਂ 'ਤੇ ਕੀਤੇ ਜ਼ੁਲਮ ਤੋਂ ਘੱਟ ਨਹੀਂ'

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ (Giani Raghbir Singh) ਨੇ ਖਨੌਰੀ ਕੋਲ ਕਿਸਾਨਾਂ ਉੱਤੇ ਪੁਲਿਸ ਵੱਲੋਂ ਚਲਾਈਆਂ ਗਈਆਂ ਸਿੱਧੀਆਂ ਗੋਲੀਆਂ ਕਾਰਨ ਇਕ ਪੰਜਾਬੀ ਨੌਜਵਾਨ ਦੀ ਮੌਤ ਹੋਣ ਅਤੇ ਕਈਆਂ ਦੇ ਗੰਭੀਰ ਜ਼ਖ਼ਮੀ ਹੋਣ ਦੀ ਘਟਨਾ ਨੂੰ ਬੇਹੱਦ ਦੁਖਦਾਈ ਕਰਾਰ ਦਿੱਤਾ ਹੈ।

ਉਨ੍ਹਾਂ ਆਖਿਆ ਕਿ ਇਹ ਕਿਸਾਨ (Sikh News) ਦੇਸ਼ ਦਾ ਢਿੱਡ ਭਰਨ ਵਾਲੇ ਅੰਨਦਾਤਾ ਹਨ, ਨਾ ਕਿ ਕਿਸੇ ਦੁਸ਼ਮਣ ਦੇਸ਼ ਦੇ ਘੁਸਪੈਠੀਏ, ਜਿਨ੍ਹਾਂ ਵੱਲ ਸਰਕਾਰ ਸਿੱਧੀਆਂ ਗੋਲੀਆਂ ਚਲਾ ਕੇ ਉਨ੍ਹਾਂ ਦੀਆਂ ਛਾਤੀਆਂ ਅਤੇ ਸਿਰ ਵਿੰਨ੍ਹ ਰਹੀ ਹੈ। ਉਨ੍ਹਾਂ ਨੂੰ ਆਪਣੇ ਜਮਹੂਰੀ ਅਧਿਕਾਰ ਤਹਿਤ ਦਿੱਲੀ ਜਾ ਕੇ ਪ੍ਰਦਰਸ਼ਨ ਕਰਨ ਤੋਂ ਰੋਕਣ ਵਾਸਤੇ ਸਰਕਾਰ ਵਲੋਂ ਵਰਤੇ ਹਥਕੰਡੇ ਕਿਸੇ ਵੀ ਤਰ੍ਹਾਂ ਜੱਲ੍ਹਿਆਂਵਾਲੇ ਬਾਗ 'ਚ ਅੰਗਰੇਜ਼ ਹਕੂਮਤ ਵਲੋਂ ਭਾਰਤੀਆਂ ਨਾਲ ਕੀਤੇ ਜ਼ੁਲਮ ਤੋਂ ਘੱਟ ਨਹੀਂ ਹਨ।


ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਬਿਆਨ ਵਿਚ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਪਿਛਲੇ ਦਿਨਾਂ ਤੋਂ ਪੰਜਾਬ ਦੇ ਕਿਸਾਨ ਕੇਂਦਰ ਸਰਕਾਰ ਕੋਲੋਂ ਆਪਣੀਆਂ ਜਿਣਸਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ ਹੋਰ ਹੱਕ ਮੰਗ ਕਰ ਰਹੇ ਹਨ ਪਰ ਸਰਕਾਰ ਆਪਣੇ ਕੰਨ੍ਹ ਤੇ ਅੱਖਾਂ ਬੰਦ ਕਰੀ ਬੈਠੀ ਹੈ, ਜਿਸ ਤੋਂ ਸਪੱਸ਼ਟ ਹੋ ਰਿਹਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਮਸਲੇ ਹੱਲ ਨਹੀਂ ਕਰਨਾ ਚਾਹੁੰਦੀ। ਉਸ ਦੀ ਨੀਅਤ ਖਰਾਬ ਹੈ।

ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸੰਜੀਦਾ ਹੁੰਦੀ ਤਾਂ ਮਸਲੇ ਦੇ ਹੱਲ ਲਈ ਗੱਲਬਾਤ ਹੁੰਦੀ, ਗੋਲੀਬਾਰੀ ਨਾ ਕੀਤੀ ਜਾਂਦੀ। ਕਿਸੇ ਵੀ ਮਸਲੇ ਦੇ ਹੱਲ ਲਈ ਪਹਿਲਾਂ ਸਾਜਗਾਰ ਮਾਹੌਲ ਬਣਾਇਆ ਜਾਂਦਾ ਹੈ। ਮਾਹੌਲ ਤਦ ਬਣ ਸਕਦਾ ਜੇਕਰ ਪੰਜਾਬ-ਹਰਿਆਣਾ ਦੀ ਹੱਦ ਤੋਂ ਬੈਰੀਕੇਡ ਹਟਾਏ ਜਾਂਦੇ। ਕਿਸਾਨਾਂ (isan Andolan 2.0) ਵੱਲ ਨੂੰ ਮੂੰਹ ਕਰਕੇ ਸ਼ਾਰਪ ਸੂਟਰ ਨਾ ਤਾਇਨਾਤ ਕੀਤੇ ਜਾਂਦੇ। ਕਿਸਾਨਾਂ ‘ਤੇ ਡਾਂਗਾਂ, ਗੋਲੀਆਂ, ਅੱਥਰੂ ਗੈਸ ਦੇ ਗੋਲੇ ਤੇ ਪਾਣੀ ਦੀਆਂ ਤੋਪਾਂ ਨਾ ਛੱਡੀਆਂ ਜਾਂਦੀਆਂ। ਉਨ੍ਹਾਂ ਅੱਗੇ ਆਖਿਆ ਕਿ ਸਾਡੇ ਦੇਸ਼ ਦੇ ਲੋਕਾਂ ਦਾ ਨਾਅਰਾ ਰਿਹਾ ਹੈ, ‘ਜੈ ਜਵਾਨ, ਜੈ ਕਿਸਾਨ’, ਕਿਉਂਕਿ ਜਵਾਨ ਦੇਸ਼ ਦੀਆਂ ਸਰਹੱਦਾਂ 'ਤੇ ਰਾਖ਼ੀ ਕਰਦਾ ਹੈ ਅਤੇ ਕਿਸਾਨ ਖੇਤਾਂ ਵਿਚ ਅੰਨ ਉਗਾ ਕੇ ਦੇਸ਼ ਦਾ ਢਿੱਡ ਭਰਦਾ ਹੈ। ਪਰ ਕਿੰਨੇ ਦੁੱਖ ਦੀ ਗੱਲ ਹੈ ਕਿ ਅੱਜ ਸਾਡਾ ਜਵਾਨ ਸਰਹੱਦਾਂ 'ਤੇ ਰਾਖ਼ੀ ਕਰਦਾ ਹੋਇਆ ਦੁਸ਼ਮਣ ਦੀਆਂ ਗੋਲੀਆਂ ਖਾ ਰਿਹਾ ਹੈ ਅਤੇ ਕਿਸਾਨ ਨੂੰ ਆਪਣੀ ਹੀ ਸਰਕਾਰ ਹੱਕ ਮੰਗਣ ‘ਤੇ ਆਪਣੇ ਦੇਸ਼ ਦੀ ਪੁਲਿਸ ਤੋਂ ਗੋਲੀਆਂ ਮਰਵਾ ਰਹੀ ਹੈ, ਜੋ ਇਕ ਲੋਕਤੰਤਰੀ ਦੇਸ਼ ਲਈ ਬੇਹੱਦ ਮੰਦਭਾਗਾ ਵਰਤਾਰਾ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਆਖਿਆ ਕਿ ਅਜਿਹਾ ਗੈਰ-ਜਮਹੂਰੀ ਵਤੀਰਾ ਦੇਸ਼ ਦੇ ਭਵਿੱਖ ਲਈ ਚੰਗਾ ਨਹੀਂ ਹੈ। ਸਰਕਾਰ ਨੂੰ ਅਜੇ ਵੀ ਆਪਣਾ ਹਠੀ ਰਵੱਈਆ ਛੱਡ ਕੇ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਤੁਰੰਤ ਮੰਨ ਲੈਣਾ ਚਾਹੀਦਾ ਹੈ ਤਾਂ ਜੋ ਦੇਸ਼ ਦੇ ਅੰਨਦਾਤਾ ਕਿਸਾਨ ਸੰਘਰਸ਼ ਛੱਡ ਕੇ ਵਾਪਸ ਮੁੜ ਕੇ ਆਪਣੀ ਕਿਰਤ ਵਿਚ ਜੁਟ ਸਕਣ।

-

Top News view more...

Latest News view more...