ਗੁਰਦਾਸਪੁਰ: ਬਟਾਲਾ ਵਿਖੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਾਦਸਾ ਇਨ੍ਹਾਂ ਜਿਆਦਾ ਭਿਆਨਕ ਸੀ ਕਿ ਇੱਕ ਬੱਚੇ ਸਣੇ ਪੰਜ ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਤੇਜ਼ ਰਫਤਾਰ ਟਰੱਕ ਅਤੇ ਕਾਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ ਸੀ। ਕਾਰ ’ਚ 6 ਲੋਕ ਸਵਾਰ ਸੀ। ਜਿਸ 'ਚੋਂ ਚਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਇੱਕ ਬੱਚੀ ਨੇ ਹਸਪਤਾਲ ਚ ਦਮ ਤੋੜ ਦਿੱਤਾ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਇਹ ਸੜਕੀ ਹਾਦਸਾ ਬਟਾਲਾ ਦੇ ਪਿੰਡ ਮਿਸ਼ਰਪੁਰਾ ’ਚ ਪੈਟਰੋਲ ਪੰਪ ਕੋਲ ਹੋਇਆ ਸੀ। ਸਾਰਾ ਪਰਿਵਾਰ ਵਿਆਹ ਤੋਂ ਘਰ ਵਾਪਸ ਜਾ ਰਿਹਾ ਸੀ। ਕਿ ਅਚਾਨਕ ਕਾਰ ਦਾ ਸਤੁੰਲਨ ਵਿਗੜ ਗਿਆ ਅਤੇ ਸਾਹਮਣੇ ਤੋਂ ਆ ਰਹੇ ਇੱਕ ਤੇਜ਼ ਰਫਤਾਰ ਟਰੱਕ ਦੇ ਨਾਲ ਟੱਕਰ ਹੋ ਗਈ। ਹਾਦਸੇ ਦੌਰਾਨ ਜ਼ਖਮੀਆਂ ਨੂੰ ਮੌਕੇ ’ਤੇ ਮੌਜੂਦ ਲੋਕਾਂ ਨੇ ਹਸਪਤਾਲ ਵਿੱਚ ਭਰਤੀ ਕਰਵਾਇਆ। ਮੀਡੀਆ ਰਿਪੋਰਟਾਂ ਤੋਂ ਇਹ ਵੀ ਸਾਹਮਣੇ ਆਇਆ ਹੈ ਕਿ ਇਸ ਹਾਦਸੇ ਤੋਂ ਬਾਅਦ ਟਰੱਕ ਚਾਲਕ ਫਰਾਰ ਹੋ ਗਿਆ ਹੈ। ਹਾਦਸੇ ਚ ਜ਼ਖਮੀ ਦੋ ਬੱਚਿਆ ਨੂੰ ਤੁਰੰਤ ਹਸਪਤਾਲ ਚ ਪਹੁੰਚਾਇਆ ਗਿਆ ਜਿਨ੍ਹਾਂ ਚੋਂ ਇੱਕ ਬੱਚੀ ਦੀ ਮੌਤ ਹੋ ਗਈ ਜਦਕਿ ਦੂਜੇ ਬੱਚੇ ਦੀ ਹਾਲਤ ਗੰਭੀਰ ਬਣੀ ਹੋਈ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਵੀ ਪੜ੍ਹੋ: ਪੰਜਾਬ ’ਚ ਮੁੜ ਵਾਪਰੀ ਵੱਡੀ ਘਟਨਾ, ਲੁਟੇਰਿਆਂ ਵੱਲੋਂ ਪੁਲਿਸ ਮੁਲਾਜ਼ਮ ਦਾ ਕਤਲ