Thu, Dec 12, 2024
Whatsapp

ਮੋਗਾ 'ਚ ਲੜਕੀ ਨੇ ਕੀਤੀ ਖੁਦਕੁਸ਼ੀ, ਪਿਆਰ 'ਚ ਧੋਖਾ, ਦੋ ਬੱਚਿਆਂ ਦੇ ਪਿਤਾ ਨੇ ਧੋਖਾ ਦੇ ਕੇ ਸ਼ੁਰੂ ਕੀਤਾ ਰਿਸ਼ਤਾ

ਮੋਗਾ ਜ਼ਿਲੇ ਦੇ ਪਿੰਡ ਤਖਾਣਵੱਧ 'ਚ ਪਿਆਰ 'ਚ ਧੋਖਾ ਦੇ ਕੇ 23 ਸਾਲਾ ਲੜਕੀ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ।

Reported by:  PTC News Desk  Edited by:  Amritpal Singh -- August 26th 2024 01:10 PM
ਮੋਗਾ 'ਚ ਲੜਕੀ ਨੇ ਕੀਤੀ ਖੁਦਕੁਸ਼ੀ,  ਪਿਆਰ 'ਚ ਧੋਖਾ, ਦੋ ਬੱਚਿਆਂ ਦੇ ਪਿਤਾ ਨੇ ਧੋਖਾ ਦੇ ਕੇ ਸ਼ੁਰੂ ਕੀਤਾ ਰਿਸ਼ਤਾ

ਮੋਗਾ 'ਚ ਲੜਕੀ ਨੇ ਕੀਤੀ ਖੁਦਕੁਸ਼ੀ, ਪਿਆਰ 'ਚ ਧੋਖਾ, ਦੋ ਬੱਚਿਆਂ ਦੇ ਪਿਤਾ ਨੇ ਧੋਖਾ ਦੇ ਕੇ ਸ਼ੁਰੂ ਕੀਤਾ ਰਿਸ਼ਤਾ

Punjab News: ਮੋਗਾ ਜ਼ਿਲੇ ਦੇ ਪਿੰਡ ਤਖਾਣਵੱਧ 'ਚ ਪਿਆਰ 'ਚ ਧੋਖਾ ਦੇ ਕੇ 23 ਸਾਲਾ ਲੜਕੀ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ, ਲੜਕੀ ਦੇ ਪਰਿਵਾਰ ਦੀ ਤਰਫੋਂ ਤਿੰਨ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਇਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।

ਮ੍ਰਿਤਕ ਲੜਕੀ ਕਰਮਜੀਤ ਕੌਰ ਦੇ ਪਿਤਾ ਇਕਬਾਲ ਸਿੰਘ ਨੇ ਦੱਸਿਆ ਕਿ ਉਸ ਦੀ ਲੜਕੀ ਬਠਿੰਡਾ ਵਿੱਚ ਧਾਗੇ ਦੀ ਫੈਕਟਰੀ ਵਿੱਚ ਕੰਮ ਕਰਦੀ ਸੀ। ਬੁੱਕਣਵਾਲਾ ਰੋਡ ’ਤੇ ਸਿਮਰਨਜੀਤ ਕੌਰ ਦੇ ਘਰ ਉਸ ਦੀ ਮਾਸੀ ਆਉਂਦੀ-ਜਾਂਦੀ ਰਹਿੰਦੀ ਸੀ। ਜਿੱਥੇ ਉਸ ਦੀ ਮਾਸੀ ਅਤੇ ਮਾਸੀ ਦੀ ਲੜਕੀ ਆਸ਼ੂ ਨੇ ਕਰਮਜੀਤ ਕੌਰ ਦੀ ਜਾਣ-ਪਛਾਣ ਉਨ੍ਹਾਂ ਦੇ ਘਰ ਨੇੜੇ ਰਹਿੰਦੇ ਗੁਰਪ੍ਰੀਤ ਸਿੰਘ ਗੋਪੀ ਨਾਮਕ ਲੜਕੇ ਨਾਲ ਕਰਵਾਈ। ਜਿਸ ਤੋਂ ਬਾਅਦ ਗੁਰਪ੍ਰੀਤ ਸਿੰਘ ਅਤੇ ਕਰਮਜੀਤ ਕੌਰ ਵਿੱਚ ਪ੍ਰੇਮ ਸਬੰਧ ਬਣ ਗਏ।


ਲੜਕੀ ਦੇ ਪਿਤਾ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਲੜਕੀ ਨੂੰ ਪਤਾ ਲੱਗਾ ਕਿ ਗੁਰਪ੍ਰੀਤ ਸਿੰਘ ਵਿਆਹਿਆ ਹੋਇਆ ਹੈ ਅਤੇ ਦੋ ਬੱਚਿਆਂ ਦਾ ਪਿਤਾ ਹੈ ਤਾਂ ਉਸ ਨੇ ਸ਼ਨੀਵਾਰ ਸਵੇਰੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਉਸ ਦੀ ਹਾਲਤ ਵਿਗੜਨ ਕਾਰਨ ਲੜਕੀ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਅੱਜ ਸਵੇਰੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਕਰਮਜੀਤ ਕੌਰ ਦੇ ਪਿਤਾ ਇਕਬਾਲ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਕਰਮਜੀਤ ਕੌਰ ਦੀ ਮਾਸੀ ਸਿਮਰਨਜੀਤ ਕੌਰ, ਉਸ ਦੀ ਲੜਕੀ ਆਸ਼ੂ ਅਤੇ ਗੁਰਪ੍ਰੀਤ ਸਿੰਘ ਦੇ ਖਿਲਾਫ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਗੁਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦਕਿ ਸਿਮਰਜੀਤ ਕੌਰ ਅਤੇ ਆਸ਼ੂ ਦੀ ਭਾਲ ਜਾਰੀ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ।

- PTC NEWS

Top News view more...

Latest News view more...

PTC NETWORK