Mon, Feb 6, 2023
Whatsapp

ਲੜਕੀ ਨੇ 'ਆਪ' ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ 'ਤੇ ਲਾਏ ਗੰਭੀਰ ਇਲਜ਼ਾਮ

Written by  Jasmeet Singh -- January 25th 2023 08:29 PM
ਲੜਕੀ ਨੇ 'ਆਪ' ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ 'ਤੇ ਲਾਏ ਗੰਭੀਰ ਇਲਜ਼ਾਮ

ਲੜਕੀ ਨੇ 'ਆਪ' ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ 'ਤੇ ਲਾਏ ਗੰਭੀਰ ਇਲਜ਼ਾਮ

ਬਠਿੰਡਾ, 25 ਜਨਵਰੀ (ਮੁਨੀਸ਼ ਗਰਗ): ਅੱਜ ਬਠਿੰਡਾ ਵਿੱਚ ਕੀਤੀ ਇੱਕ ਪ੍ਰੈਸ ਕਾਨਫਰੰਸ ਦੌਰਾਨ ਪਿੰਡ ਫੱਤਾ ਦੀ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੁਝ ਸਮਾਂ ਪਹਿਲਾਂ ਸਹਿਕਾਰਤਾ ਵਿਭਾਗ ਅਧੀਨ ਚਲ ਰਹੀਆਂ ਸੁਸਾਇਟੀਆਂ ਵਿੱਚ ਬਿਜ਼ਨਸ ਅਸਿਸਟੈਂਟ ਦੀਆਂ 19 ਪੋਸਟਾਂ ਕੱਢਿਆ ਸਨ। ਜਿਸ ਲਈ ਉਸ ਨੇ ਵੀ ਅਪਲਾਈ ਕੀਤਾ ਸੀ ਤੇ ਉਸ ਦੀ ਮੈਰਿਟ ਸਾਰੇ ਉਮੀਦਵਾਰਾਂ ਵਿਚੋਂ ਉਪਰ ਸੀ।

ਪ੍ਰੰਤੂ ਹਲਕਾ ਵਿਧਾਇਕ ਵੱਲੋਂ ਆਪਣੇ ਇੱਕ ਚਹੇਤੇ ਨੌਜਵਾਨ ਨੂੰ ਐਡਜਸਟ ਕਰਵਾਉਣ ਲਈ ਉਸ ਉਪਰ ਜੋਇਨ ਨਾ ਕਰਨ ਲਈ ਦਬਾਅ ਬਣਾਇਆ ਜਾ ਰਿਹਾ ਹੈ। ਉਕਤ ਲੜਕੀ ਨੇ ਹਲਕਾ ਵਿਧਾਇਕ ਦੀ ਕਥਿਤ ਦਬਾਅ ਪਾਉਣ ਵਾਲੀ ਵੀਡੀਓ ਵੀ ਜਾਰੀ ਕਰਦਿਆਂ ਕਿਹਾ ਕਿ ਇਸ ਸਬੰਧ ਵਿੱਚ ਉਸਨੇ ਮੁੱਖ ਮੰਤਰੀ ਦਫ਼ਤਰ ਤੱਕ ਵੀ ਪਹੁੰਚ ਕੀਤੀ ਸੀ।


ਉਸ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਅਤੇ ਭੈਣ ਦੇ ਵੀ ਧਿਆਨ ਵਿੱਚ ਇਹ ਮਾਮਲਾ ਲਿਆਂਦਾ ਗਿਆ ਹੈ। ਜਿਨ੍ਹਾਂ ਉਸ ਨੂੰ ਭਰੋਸਾ ਦਵਾਇਆ ਹੈ ਕਿ ਉਸਦੇ ਨਾਲ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ।

ਗੁਰਪ੍ਰੀਤ ਨੇ ਗਣਤੰਤਰਤਾ ਦਿਵਸ ਮੌਕੇ ਬਠਿੰਡਾ ਪੁੱਜ ਰਹੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕਰਦਿਆਂ ਕਿਹਾ ਕਿ ਉਹਨਾਂ ਸਮੇਤ ਸਮੂਹ ਪੰਜਾਬੀਆਂ ਨੇ ਬਦਲਾਅ ਦੀ ਆਸ ਨਾਲ ਉਨ੍ਹਾਂ ਨੂੰ ਵੋਟਾਂ ਪਾਈਆਂ ਸਨ। ਪ੍ਰੰਤੂ ਹੁਣ ਉਹ ਆਪਣੇ ਵਿਧਾਇਕ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਨੂੰ ਨੱਥ ਪਾਉਣ।

ਲੜਕੀ ਗੁਰਪ੍ਰੀਤ ਕੌਰ ਨੇ ਐਲਾਨ ਕੀਤਾ ਕੇ ਉਹ ਆਪਣਾ ਹੱਕ ਲੈ ਕੇ ਰਹੇਗੀ ਬੇਸ਼ਕ ਇਸ ਦੇ ਲਈ ਉਸਨੂੰ ਅਦਾਲਤ ਦਾ ਦਰਵਾਜ਼ਾ ਹੀ ਕਿਉਂ ਨਾ ਖੜਕਾਉਂਣਾ ਪਵੇ। ਇਸ ਤੋਂ ਇਲਾਵਾ ਉਸ ਨੇ ਕਿਸਾਨ ਜਥੇਬੰਦੀਆਂ ਅਤੇ ਹੋਰਨਾ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਸੰਘਰਸ਼ ਵਿੱਢਣ ਲਈ ਮਜ਼ਬੂਰ ਹੋਣਾ ਲਈ ਕਿਹਾ।

ਇਸ ਮੌਕੇ ਗੁਰਪ੍ਰੀਤ ਕੌਰ ਨਾਲ ਪਿੰਡ ਤਲਵੰਡੀ ਅਕਾਲੀਆਂ ਦੀ ਇੱਕ ਹੋਰ ਲੜਕੀ ਅਮਨਦੀਪ ਕੌਰ ਨੇ ਵੀ ਇਸੇ ਤਰ੍ਹਾਂ ਦੇ ਦੋਸ਼ ਲਗਾਉਂਦਿਆਂ ਇਨਸਾਫ ਦੀ ਮੰਗ ਕੀਤੀ।

- PTC NEWS

adv-img

Top News view more...

Latest News view more...