Sat, Jul 27, 2024
Whatsapp

Mohali Girl Murder: ਕੁੜੀ ਦਾ ਅਣਪਛਾਤੇ ਨੌਜਵਾਨ ਵੱਲੋਂ ਬੇਰਹਿਮੀ ਨਾਲ ਕਤਲ, ਹਮਲਾਵਰ ਨੇ ਤੇਜ਼ਧਾਰ ਹਥਿਆਰ ਨਾਲ ਕੀਤੇ ਕਈ ਵਾਰ

ਮਿਲੀ ਜਾਣਕਾਰੀ ਮੁਤਾਬਿਕ ਦਿਨ ਦਿਹਾੜੇ ਹਮਲਾਵਰ ਨੇ ਲੜਕੀ ਦਾ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸਦਾ ਕਤਲ ਕਰ ਦਿੱਤਾ ਗਿਆ।

Reported by:  PTC News Desk  Edited by:  Aarti -- June 08th 2024 11:58 AM -- Updated: June 08th 2024 01:30 PM
Mohali Girl Murder: ਕੁੜੀ ਦਾ ਅਣਪਛਾਤੇ ਨੌਜਵਾਨ ਵੱਲੋਂ ਬੇਰਹਿਮੀ ਨਾਲ ਕਤਲ, ਹਮਲਾਵਰ ਨੇ ਤੇਜ਼ਧਾਰ ਹਥਿਆਰ ਨਾਲ ਕੀਤੇ ਕਈ ਵਾਰ

Mohali Girl Murder: ਕੁੜੀ ਦਾ ਅਣਪਛਾਤੇ ਨੌਜਵਾਨ ਵੱਲੋਂ ਬੇਰਹਿਮੀ ਨਾਲ ਕਤਲ, ਹਮਲਾਵਰ ਨੇ ਤੇਜ਼ਧਾਰ ਹਥਿਆਰ ਨਾਲ ਕੀਤੇ ਕਈ ਵਾਰ

Mohali Girl Murder: ਪੰਜਾਬ ’ਚ ਕਾਨੂੰਨ ਵਿਵਸਥਾ ਦਾ ਉਸ ਸਮੇਂ ਜਨਾਜ਼ਾ ਨਿਕਲਿਆ ਜਦੋ ਦਿਨ ਦਿਹਾੜੇ ਇੱਕ ਵਿਅਕਤੀ ਵੱਲੋਂ ਕਤਲ ਨੂੰ ਅੰਜਾਮ ਦਿੱਤਾ ਗਿਆ। ਮਾਮਲਾ ਮੁਹਾਲੀ ਦੇ ਫੇਜ਼ 5 ’ਚ ਇੱਕ ਲੜਕੀ ਦਾ ਅਣਪਛਾਤੇ ਨੌਜਵਾਨ ਵੱਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।

ਤੇਜ਼ਧਾਰ ਹਥਿਆਰ ਨਾਲ ਲੜਕੀ ਦਾ ਕਤਲ 


ਮਿਲੀ ਜਾਣਕਾਰੀ ਮੁਤਾਬਿਕ ਦਿਨ ਦਿਹਾੜੇ ਹਮਲਾਵਰ ਨੇ ਲੜਕੀ ਦਾ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸਦਾ ਕਤਲ ਕਰ ਦਿੱਤਾ ਗਿਆ। ਇਸ ਦੌਰਾਨ ਕਿਸੇ ਨੇ ਵੀ ਹਮਲਾਵਰ ਨੂੰ ਰੋਕਣ ਦੀ ਅਤੇ ਲੜਕੀ ਨੂੰ ਬਚਾਉਣ ਦੀ ਕੋਸ਼ਿਸ਼ ਨਹੀਂ ਕੀਤੀ। ਜ਼ਖਮੀ ਹਾਲਤ ’ਚ ਜਦੋਂ ਲੜਕੀ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਤਾਂ ਉਸਦੀ ਇਲਾਜ ਦੇ ਦੌਰਾਨ ਮੌਤ ਹੋ ਗਈ। 

ਲਵ ਅਫੇਅਰ ਦਾ ਦੱਸਿਆ ਜਾ ਰਿਹਾ ਮਾਮਲਾ 

ਦੱਸ ਦਈਏ ਕਿ ਮ੍ਰਿਤਕਾਂ ਦੀ ਪਛਾਣ ਬਲਜਿੰਦਰ ਕੌਰ ਵਜੋਂ ਹੋਈ ਹੈ। ਜਿਸਦਾ ਹਮਲਾਵਾਰ ਦੇ ਨਾਲ ਪਿਛਲੇ 4 ਸਾਲਾਂ ਤੋਂ ਲਵ ਅਫੇਅਰ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾ ਨੇ ਹਮਲਵਾਰ ਦੇ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਜਿਸ ਤੋਂ ਬਾਅਦ ਵਿਅਕਤੀ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। 

ਬਲਜਿੰਦਰ ਕੌਰ ਕਾਲ ਸੈਂਟਰ ’ਚ ਕਰ ਰਹੀ ਸੀ ਕੰਮ 

ਮ੍ਰਿਤਕਾ ਬਲਜਿੰਦਰ ਕੌਰ (31) ਪਿਛਲੇ 9 ਸਾਲਾਂ ਤੋਂ ਇੱਕ ਨਿੱਜੀ ਬੈਂਕ ਦੇ ਕਾਲ ਸੈਂਟਰ ਵਿੱਚ ਕੰਮ ਕਰ ਰਹੀ ਸੀ। ਦੱਸਿਆ ਇਹ ਵੀ ਜਾ ਰਿਹਾ ਹੈ ਕਿ ਪਰਿਵਾਰ  ਦਾ ਸਾਰਾ ਖਰਚਾ ਮ੍ਰਿਤਕਾ ਵੱਲੋਂ ਚੁੱਕਿਆ ਜਾ ਰਿਹਾ ਸੀ। 

ਹਮਲਾਵਰ ਗ੍ਰਿਫਤਾਰ 

ਮਿਲੀ ਜਾਣਕਾਰੀ ਮੁਤਾਬਿਕ ਲੜਕੀ ਦਾ ਕਤਲ ਕਰਨ ਵਾਲਾ ਮੁਲਜ਼ਮ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਸੁਖਚੈਨ ਸਿੰਘ ਵਜੋਂ ਹੋਈ ਹੈ। 

ਘਟਨਾ ਸੀਸੀਟੀਵੀ ਕੈਮਰੇ ’ਚ ਕੈਦ 

ਦੱਸ ਦਈਏ ਕਿ ਸਾਰੀ ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰੇ ’ਚ ਕੈਦ ਹੋ ਗਈ ਹੈ। ਫਿਲਹਾਲ ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਕਾਬਿਲੇਗੌਰ ਹੈ ਕਿ ਪੰਜਾਬ ’ਚ ਲਗਾਤਾਰ ਕਤਲ ਤੇ ਲੁੱਟਖੋਹ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। ਜਿਸ ਕਾਰਨ ਲੋਕ ਸਹਿਮ ਨਾਲ ਘਰੋਂ ਬਾਹਰ ਨਿਕਲਦੇ ਹਨ। ਹਰ ਵਾਰ ਪੁਲਿਸ ਵੱਲੋਂ ਕਾਰਵਾਈ ਕਰਨ ਦੀ ਗੱਲ ਆਖੀ ਜਾਂਦੀ ਹੈ ਪਰ ਹਾਲਤ ਬੱਦ ਤੋਂ ਬੱਦਤਰ ਹੁੰਦੇ ਜਾ ਰਹੇ ਹਨ। 

ਇਹ ਵੀ ਪੜ੍ਹੋ: ਪਾਕਿਸਤਾਨ ਦੀ Punjab Assembly ’ਚ ਵੱਡਾ ਬਦਲਾਅ , ਲਹਿੰਦੇ ਪੰਜਾਬ ਦੀ ਅਸੈਂਬਲੀ ’ਚ ਮੈਂਬਰ ਹੁਣ ਬੋਲ ਸਕਣਗੇ ਪੰਜਾਬੀ

- PTC NEWS

Top News view more...

Latest News view more...

PTC NETWORK