adv-img
ਮੁੱਖ ਖਬਰਾਂ

ਪਿੰਡ ਕੱਕਾ ਦੇ ਗੁਰਦੁਆਰਾ ਸਾਹਿਬ ਦੀ ਗੋਲਕ ਚੋਰੀ, ਸੀਸੀਟੀਵੀ 'ਚ ਘਟਨਾ ਹੋਈ ਕੈਦ

By Ravinder Singh -- November 23rd 2022 11:24 AM -- Updated: November 23rd 2022 11:27 AM
ਪਿੰਡ ਕੱਕਾ ਦੇ ਗੁਰਦੁਆਰਾ ਸਾਹਿਬ ਦੀ ਗੋਲਕ ਚੋਰੀ, ਸੀਸੀਟੀਵੀ 'ਚ ਕੈਦ ਹੋਈ ਘਟਨਾ

ਲੁਧਿਆਣਾ : ਲੁਧਿਆਣਾ ਦੇ ਪਿੰਡ ਕੱਕਾ ਦੇ ਗੁਰਦੁਆਰਾ ਸਾਹਿਬ ਦੀ ਗੋਲਕ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਰਾਤ ਹਨੇਰੇ ਵਿਚ ਅਣਪਛਾਤੇ ਗੋਲਕ ਚੋਰੀ ਕਰਕੇ ਲੈ ਕੇ ਅਤੇ ਇਹ ਸਾਰੀ ਘਟਨਾ ਸੀਸੀਟੀਵੀ ਵਿਚ ਕੈਦ ਹੋ ਗਈ ਹੈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪਿੰਡ ਦੇ ਸਰਪੰਚ ਨੇ ਦੱਸਿਆ ਕਿ ਘਟਨਾ ਬੀਤੀ ਰਾਤ 1 ਤੋਂ 2 ਵਜੇ ਦੀ ਹੈ। ਚਾਰ ਅਣਪਛਾਤੇ ਵਿਅਕਤੀ ਗੁਰਦੁਆਰਾ ਸਾਹਿਬ ਦੇ ਗੇਟ ਦੇ ਤਾਲੇ ਤੋੜ ਕੇ ਅੰਦਰ ਦਾਖ਼ਲ ਹੋਏ ਤੇ ਗੋਲਕ ਚੋਰੀ ਕਰਕੇ ਫ਼ਰਾਰ ਹੋ ਗਏ। ਚੋਰੀ ਦੀ ਇਹ ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ।


ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਪਾਠ ਕਰਨ ਲਈ ਗੁਰਦੁਆਰਾ ਸਾਹਿਬ ਪਹੁੰਚੇ ਤਾਂ ਬਾਹਰ ਵਾਲੇ ਗੇਟ ਦਾ ਤਾਲਾ ਟੁੱਟਿਆ ਪਿਆ ਸੀ ਅਤੇ ਗੁਰੂ ਘਰ ਦੀ ਗੋਲਕ ਗਾਇਬ ਸੀ ਤੇ ਉਨ੍ਹਾਂ ਵੱਲੋਂ ਮੌਕੇ ਉਤੇ  ਗੁਰਦੁਆਰਾ ਸਾਹਿਬ ਦੇ ਪ੍ਰਧਾਨ ਨੂੰ ਇਤਲਾਹ ਕੀਤੀ ਗਈ ਤੇ ਸੂਚਨਾ ਮਿਲਦੇ ਹੀ ਸਾਰਾ ਪਿੰਡ ਇਕੱਠਾ ਹੋ ਗਿਆ। ਸਰਪੰਚ ਨੇ ਅੱਗੇ ਦੱਸਿਆ ਕਿ ਥਾਣਾ ਮਿਹਰਬਾਨ ਦੇ ਐਸਐਚਓ ਆਪਣੀ ਪੁਲਿਸ ਪਾਰਟੀ ਦੇ ਨਾਲ ਮੌਕੇ ਉਤੇ ਪਹੁੰਚੇ ਤੇ ਉਨ੍ਹਾਂ ਨੇ ਸੀਸੀਟੀਵੀ ਕੈਮਰੇ ਦੀ ਰਿਕਾਰਡਿੰਗ ਚੈੱਕ ਕੀਤੀ। ਪਿੰਡ ਦੇ ਸਰਪੰਚ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਗੁਰਦੁਆਰਾ, ਕਮੇਟੀ ਦੇ ਪ੍ਰਧਾਨ ਤੇ ਹੋਰ ਇਲਾਕਾ ਨਿਵਾਸੀਆਂ ਨੇ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਇਕਤਰਫਾ ਪ੍ਰੇਮ ਸਬੰਧਾਂ ਦੇ ਚਲਦਿਆਂ ਕੁੜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

- PTC NEWS

adv-img
  • Share