Sat, Dec 6, 2025
Whatsapp

Amritsar News : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁਰੰਮਤ ਮਗਰੋਂ ਲਗਾਏ ਸੋਨੇ ਦੇ ਪੱਤਰੇ

Amritsar News : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੱਲ ਰਹੀ ਸੋਨੇ ਦੇ ਪੱਤਰਿਆਂ ਅਤੇ ਮੀਨਾਕਾਰੀ ਦੀ ਸਾਂਭ-ਸੰਭਾਲ ਦੀ ਸੇਵਾ ਤਹਿਤ ਅੱਜ ਮੁੱਖ ਦਰਬਾਰ ਦੇ ਅੰਦਰੂਨੀ ਹਿੱਸੇ (ਲਹਿੰਦੇ ਪਾਸੇ ਦੀ ਬਾਹੀ) ਵਿਚ ਸੋਨੇ ਦੇ ਪੱਤਰੇ ਲਗਾਏ ਗਏ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਸੀ, ਜਿਨ੍ਹਾਂ ਨੇ ਲੋੜ ਅਨੁਸਾਰ ਮੁਰੰਮਤ ਦਾ ਕਾਰਜ ਕੀਤਾ ਹੈ।

Reported by:  PTC News Desk  Edited by:  Shanker Badra -- December 06th 2025 06:41 PM
Amritsar News : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁਰੰਮਤ ਮਗਰੋਂ ਲਗਾਏ ਸੋਨੇ ਦੇ ਪੱਤਰੇ

Amritsar News : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁਰੰਮਤ ਮਗਰੋਂ ਲਗਾਏ ਸੋਨੇ ਦੇ ਪੱਤਰੇ

Amritsar News : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੱਲ ਰਹੀ ਸੋਨੇ ਦੇ ਪੱਤਰਿਆਂ ਅਤੇ ਮੀਨਾਕਾਰੀ ਦੀ ਸਾਂਭ-ਸੰਭਾਲ ਦੀ ਸੇਵਾ ਤਹਿਤ ਅੱਜ ਮੁੱਖ ਦਰਬਾਰ ਦੇ ਅੰਦਰੂਨੀ ਹਿੱਸੇ (ਲਹਿੰਦੇ ਪਾਸੇ ਦੀ ਬਾਹੀ) ਵਿਚ ਸੋਨੇ ਦੇ ਪੱਤਰੇ ਲਗਾਏ ਗਏ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਸੀ, ਜਿਨ੍ਹਾਂ ਨੇ ਲੋੜ ਅਨੁਸਾਰ ਮੁਰੰਮਤ ਦਾ ਕਾਰਜ ਕੀਤਾ ਹੈ। ਅੱਜ ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਨਿਸ਼ਕਾਮ ਸੇਵਕ ਜਥੇ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਸੋਨੇ ਦੇ ਪੱਤਰੇ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਅਤੇ ਸ਼ਰਧਾ ਨਾਲ ਪੱਤਰੇ ਲਗਾਉਣ ਦੀ ਸੇਵਾ ਆਰੰਭ ਕਰਵਾਈ।

ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੁਨਹਿਰੀ ਪੱਤਰੇ ਅਤੇ ਮੀਨਾਕਾਰੀ ਨੂੰ ਸੁਰੱਖਿਅਤ ਰੱਖਣ ਲਈ ਸਮੇਂ-ਸਮੇਂ ਕਾਰਜ ਕੀਤੇ ਜਾਂਦੇ ਹਨ ਅਤੇ ਇਸੇ ਤਹਿਤ ਹੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥੇ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਚੱਲ ਰਹੀ ਸੇਵਾ ਦੌਰਾਨ ਪੱਤਰਿਆਂ ਨੂੰ ਪਹਿਲਾਂ ਦੀ ਤਰ੍ਹਾਂ ਹੂਬਹੂ ਤਿਆਰ ਕਰਕੇ ਮੁੜ ਲਗਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਮੀਨਾਕਾਰੀ ਦੀ ਸਾਂਭ-ਸੰਭਾਲ ਦਾ ਕਾਰਜ ਵੀ ਜਾਰੀ ਹੈ।


ਉਨ੍ਹਾਂ ਗੁਰੂ ਨਾਨਕ ਨਿਸ਼ਕਾਮ ਸੇਵਕ ਜਥੇ ਵੱਲੋਂ ਸ਼ਰਧਾ ਨਾਲ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਦੌਰਾਨ ਸੇਵਕ ਜਥੇ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਗੁਰੂ ਘਰ ਦੀਆਂ ਸੇਵਾਵਾਂ ਮਿਲਣੀਆਂ ਗੁਰੂ ਸਾਹਿਬ ਦੀ ਰਹਿਮਤ ਹੈ। ਉਨ੍ਹਾਂ ਸੰਗਤਾਂ ਵੱਲੋਂ ਦਿੱਤੇ ਗਏ ਸਹਿਯੋਗ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਓਐਸਡੀ ਸਤਬੀਰ ਸਿੰਘ, ਮੈਨੇਜਰ ਭਗਵੰਤ ਸਿੰਘ ਧੰਗੇੜਾ, ਸੁਪ੍ਰਿੰਟੈਂਡੈਂਟ ਪ੍ਰਚਾਰ ਮਲਕੀਤ ਸਿੰਘ ਬਹਿੜਵਾਲ, ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਗੁਰਵਿੰਦਰ ਸਿੰਘ ਦੇਵੀਦਾਸਪੁਰ ਅਤੇ ਹੋਰ ਮੌਜੂਦ ਸਨ।

- PTC NEWS

Top News view more...

Latest News view more...

PTC NETWORK
PTC NETWORK