Sat, Jul 27, 2024
Whatsapp

ਸ੍ਰੀ ਦਰਬਾਰ ਸਾਹਿਬ ਵਿਖੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਅਰਦਾਸ ਉਪਰੰਤ ਆਰੰਭ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਅੱਜ ਅਰਦਾਸ ਉਪਰੰਤ ਆਰੰਭ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਹੈ।

Reported by:  PTC News Desk  Edited by:  Jasmeet Singh -- March 09th 2023 05:15 PM
ਸ੍ਰੀ ਦਰਬਾਰ ਸਾਹਿਬ ਵਿਖੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਅਰਦਾਸ ਉਪਰੰਤ ਆਰੰਭ

ਸ੍ਰੀ ਦਰਬਾਰ ਸਾਹਿਬ ਵਿਖੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਅਰਦਾਸ ਉਪਰੰਤ ਆਰੰਭ

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਅੱਜ ਅਰਦਾਸ ਉਪਰੰਤ ਆਰੰਭ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਉਪਰ ਗੁੰਬਦਾਂ ’ਤੇ ਲੱਗੇ ਸੋਨੇ ਦੀ ਧੁਆਈ ਦੇ ਕਾਰਜ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਨਿਸ਼ਕਾਮ ਸੇਵਕ ਜਥੇ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਲਤਾਨ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੋਨੇ ਦੀ ਸਾਫ-ਸਫਾਈ ਅਤੇ ਸਾਂਭ-ਸੰਭਾਲ ਨੂੰ ਮੁੱਖ ਰੱਖਦਿਆਂ ਸਮੇਂ-ਸਮੇਂ ਇਸ ਦੀ ਧੁਆਈ ਦਾ ਕਾਰਜ ਕੀਤਾ ਜਾਂਦਾ ਹੈ, ਜਿਸ ਦੀ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਾ ਜਥਾ ਬਰਮਿੰਘਮ ਦੇ ਮੁਖੀ ਭਾਈ ਮਹਿੰਦਰ ਸਿੰਘ ਬਰਮਿੰਘਮ ਵਾਲਿਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਬਾਰਿਸ਼ ਅਤੇ ਪ੍ਰਦੂਸ਼ਣ ਆਦਿ ਕਰਕੇ ਸੋਨੇ ਦੀ ਚਮਕ ਸਮਾਂ ਪਾ ਕੇ ਘੱਟ ਜਾਂਦੀ ਹੈ, ਜਿਸ ਦੀ ਸਾਫ-ਸਫਾਈ ਜ਼ਰੂਰੀ ਹੋ ਜਾਂਦੀ ਹੈ। 


ਉਨ੍ਹਾਂ ਦੱਸਿਆ ਕਿ ਨਿਸ਼ਕਾਮ ਸੇਵਕ ਜਥਾ ਇਹ ਸੇਵਾ ਨਿਸ਼ਕਾਮ ਰੂਪ ਵਿਚ ਕਰਦਾ ਹੈ। ਐਡਵੋਕੇਟ ਧਾਮੀ ਨੇ ਦੱਸਿਆ ਕਿ ਸੇਵਕ ਜਥੇ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰਲੇ ਹਿੱਸੇ ਵਿਚ ਲੱਗੇ ਸੁਨਹਿਰੀ ਪੱਤਰਿਆਂ ਅਤੇ ਮੀਨਾਕਾਰੀ ਦੀ ਲੋੜ ਅਨੁਸਾਰ ਮੁਰੰਮਤ ਦਾ ਕਾਰਜ ਵੀ ਆਰੰਭਿਆ ਗਿਆ ਹੈ, ਜੋ ਨਿਰੰਤਰ ਚੱਲ ਰਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰੂ ਨਾਨਕ ਨਿਸ਼ਕਾਮ ਸੇਵਕ ਜਥੇ ਦੇ ਸੇਵਾਦਾਰਾਂ ਦਾ ਧੰਨਵਾਦ ਕਰਦਿਆਂ ਆਸ ਪ੍ਰਗਟਾਈ ਕਿ ਇਹ ਇਸੇ ਤਰ੍ਹਾਂ ਹੀ ਗੁਰੂ ਘਰ ਦੀਆਂ ਸੇਵਾਵਾਂ ਨਿਭਾਉਂਦੇ ਰਹਿਣਗੇ।

ਇਸ ਦੌਰਾਨ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਨੇ ਦੱਸਿਆ ਕਿ ਜਥੇ ਵੱਲੋਂ ਹਰ ਸਾਲ ਸੋਨੇ ਦੀ ਧੁਆਈ ਦਾ ਕਾਰਜ ਕੀਤਾ ਜਾਂਦਾ ਹੈ। ਇਸੇ ਤਹਿਤ ਹੀ ਇਸ ਵਾਰ ਵੀ ਸੰਗਤਾਂ ਸੋਨੇ ਦੀ ਧੁਆਈ ਦੀ ਸੇਵਾ ਵਾਸਤੇ ਵਿਸ਼ੇਸ਼ ਤੌਰ ’ਤੇ ਆਈਆਂ ਹਨ। ਉਨ੍ਹਾਂ ਦੱਸਿਆ ਕਿ ਇਹ ਸੇਵਾ ਕਰੀਬ 10-12 ਦਿਨ ਜਾਰੀ ਰਹੇਗੀ, ਜਿਸ ਤਹਿਤ ਪਾਵਨ ਅਸਥਾਨ ਦੇ ਬਾਹਰੀ ਹਿੱਸੇ ’ਤੇ ਲੱਗੇ ਸੋਨੇ ਦੀ ਧੁਆਈ ਕੁਦਰਤੀ ਢੰਗ ਨਾਲ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸੋਨੇ ਦੀ ਧੁਆਈ ਲਈ ਰੀਠੇ ਨੂੰ ਉਬਾਲ ਕੇ ਉਸ ਦਾ ਪਾਣੀ ਅਤੇ ਨਿੰਬੂ ਦਾ ਰਸ ਵਰਤਿਆ ਜਾਂਦਾ ਹੈ। ਇਹ ਬਿਲਕੁਲ ਕੁਦਰਤੀ ਤਰੀਕਾ ਹੈ ਅਤੇ ਇਸ ਵਿਚ ਕਿਸੇ ਵੀ ਰਸਾਇਣ ਦੀ ਵਰਤੋਂ ਨਹੀਂ ਕੀਤੀ ਜਾਂਦੀ।

- PTC NEWS

Top News view more...

Latest News view more...

PTC NETWORK