Tue, May 21, 2024
Whatsapp

Goldy Brar Death News: ਖੂੰਖਾਰ ਗੈਂਗਸਟਰ ਗੋਲਡੀ ਬਰਾੜ ਦੀ USA ’ਚ ਗੋਲੀ ਲੱਗਣ ਨਾਲ ਮੌਤ !, ਮੂਸੇਵਾਲਾ ਦੇ ਕਤਲ ਕੇਸ ਦਾ ਸੀ ਮੁੱਖ ਮੁਲਜ਼ਮ

ਮੀਡੀਆ ਰਿਪੋਰਟਾਂ ਦਾ ਇਹ ਵੀ ਕਹਿਣਾ ਹੈ ਕਿ ਬਰਾੜ ਦੇ ਵਿਰੋਧੀ ਗੈਂਗਸਟਰ ਅਰਸ਼ ਡੱਲਾ ਅਤੇ ਲਖਬੀਰ ਨੇ ਗੋਲਡੀ ਨੂੰ ਮਾਰਨ ਦੀ ਜ਼ਿੰਮੇਵਾਰੀ ਲਈ ਹੈ।

Written by  Aarti -- May 01st 2024 02:07 PM -- Updated: May 01st 2024 03:56 PM
Goldy Brar Death News: ਖੂੰਖਾਰ ਗੈਂਗਸਟਰ ਗੋਲਡੀ ਬਰਾੜ ਦੀ USA ’ਚ ਗੋਲੀ ਲੱਗਣ ਨਾਲ ਮੌਤ !, ਮੂਸੇਵਾਲਾ ਦੇ ਕਤਲ ਕੇਸ ਦਾ ਸੀ ਮੁੱਖ ਮੁਲਜ਼ਮ

Goldy Brar Death News: ਖੂੰਖਾਰ ਗੈਂਗਸਟਰ ਗੋਲਡੀ ਬਰਾੜ ਦੀ USA ’ਚ ਗੋਲੀ ਲੱਗਣ ਨਾਲ ਮੌਤ !, ਮੂਸੇਵਾਲਾ ਦੇ ਕਤਲ ਕੇਸ ਦਾ ਸੀ ਮੁੱਖ ਮੁਲਜ਼ਮ

Goldy Brar Death News: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਮੁੱਖ ਮੁਲਜ਼ਮ ਗੈਂਗਸਟਰ ਗੋਲਡੀ ਬਰਾੜ ਦੀ ਅਮਰੀਕਾ ਵਿੱਚ ਮੌਤ ਹੋ ਜਾਣ ਦੀ ਖ਼ਬਰ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਗੋਲਡੀ ਬਰਾੜ ਨੂੰ ਪਿਛਲੇ ਮੰਗਲਵਾਰ ਸ਼ਾਮ 5:25 ਵਜੇ ਅਮਰੀਕਾ ਦੇ ਫੇਅਰਮੌਂਟ ਅਤੇ ਹੋਲਟ ਐਵੇਨਿਊ ਵਿੱਚ ਗੋਲੀ ਮਾਰ ਦਿੱਤੀ ਗਈ ਸੀ। ਇਹ ਖਬਰ ਇੱਕ ਅਮਰੀਕੀ ਨਿਊਜ਼ ਨੇ ਦਾਅਵਾ ਕੀਤਾ ਹੈ। 

ਮੀਡੀਆ ਰਿਪੋਰਟਾਂ ਦਾ ਇਹ ਵੀ ਕਹਿਣਾ ਹੈ ਕਿ ਬਰਾੜ ਦੇ ਵਿਰੋਧੀ ਗੈਂਗਸਟਰ ਅਰਸ਼ ਡੱਲਾ ਅਤੇ ਲਖਬੀਰ ਨੇ ਗੋਲਡੀ ਨੂੰ ਮਾਰਨ ਦੀ ਜ਼ਿੰਮੇਵਾਰੀ ਲਈ ਹੈ। ਦੋਵਾਂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਦੁਸ਼ਮਣੀ ਕਾਰਨ ਗੋਲਡੀ ਨੂੰ ਗੋਲੀ ਮਾਰੀ ਹੈ। ਫਿਲਹਾਲ ਇਸ 'ਤੇ ਲਾਰੈਂਸ ਜਾਂ ਕਿਸੇ ਹੋਰ ਗੈਂਗਸਟਰ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। 


ਇਸ ਤਰ੍ਹਾਂ ਲਿਆ ਭਰਾ ਦੀ ਮੌਤ ਦਾ ਬਦਲਾ

ਗੋਲਡੀ ਬਰਾੜ ਸਟੱਡੀ ਵੀਜ਼ੇ ’ਤੇ ਕੈਨੇਡਾ ਪੜ੍ਹਨ ਗਿਆ ਸੀ। ਪਰ ਗੁਰਲਾਲ ਦੇ ਕਤਲ ਤੋਂ ਬਾਅਦ ਉਹ ਅਪਰਾਧ ਦੀ ਦੁਨੀਆਂ ਵਿੱਚ ਆ ਗਿਆ ਅਤੇ ਕੈਨੇਡਾ ਤੋਂ ਹੀ ਕਤਲਾਂ ਦੀ ਸਾਜ਼ਿਸ਼ ਸ਼ੁਰੂ ਕਰ ਦਿੱਤੀ ਅਤੇ ਕਈ ਵਾਰਦਾਤਾਂ ਨੂੰ ਉਸਦੇ ਗੁੰਡਿਆਂ ਨੇ ਅੰਜਾਮ ਦਿੱਤਾ। ਇਨ੍ਹਾਂ ਵਿੱਚੋਂ ਇੱਕ ਘਟਨਾ 18 ਫਰਵਰੀ 2021 ਨੂੰ ਪੰਜਾਬ ਦੇ ਫਰੀਦਕੋਟ ਵਿੱਚ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਗੁਰਲਾਲ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਗੋਲਡੀ ਬਰਾੜ ਨੇ ਆਪਣੇ ਭਰਾ ਦੇ ਕਤਲ ਦਾ ਬਦਲਾ ਲੈਣ ਲਈ ਯੂਥ ਕਾਂਗਰਸੀ ਆਗੂ ਦਾ ਕਤਲ ਕੀਤਾ ਸੀ।

ਮੂਸੇਵਾਲਾ ਕਤਲ 'ਚ ਮੁੱਖ ਦੋਸ਼ੀ ਹੈ ਗੋਲਡੀ ਬਰਾੜ

ਗੈਂਗਸਟਰ ਗੋਲਡੀ ਬਰਾੜ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ 'ਚ ਮੁੱਖ ਦੋਸ਼ੀ ਹੈ। ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਂਦੇ ਹੋਏ ਬਰਾੜ ਨੇ ਇੱਕ ਫੇਸਬੁੱਕ ਪੋਸਟ ਵਿੱਚ ਕਿਹਾ ਸੀ, “ਸਿੱਧੂ ਮੂਸੇਵਾਲਾ ਦੇ ਕਤਲ ਪਿੱਛੇ ਸਚਿਨ ਬਿਸ਼ਨੋਈ ਧਤਾਰਾਂਵਾਲੀ, ਲਾਰੈਂਸ ਬਿਸ਼ਨੋਈ ਅਤੇ ਮੈਂ ਹਾਂ।” ਉਸਨੇ ਦਾਅਵਾ ਕੀਤਾ ਸੀ ਕਿ ਉਸ ਨੇ ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੀ ਮੌਤ ਦਾ ਬਦਲਾ ਲੈਣ ਲਈ ਮੂਸੇਵਾਲਾ ਦੀ ਹੱਤਿਆ ਕੀਤੀ ਸੀ।

ਡੇਰਾ ਸਮਰਥਕ ਦੇ ਕਤਲ ਦੀ ਵੀ ਲਈ ਸੀ ਜ਼ਿੰਮੇਵਾਰੀ

ਬਰਾੜ ਨੇ 2022 ਵਿੱਚ ਕੋਟਕਪੂਰਾ ਵਿੱਚ ਡੇਰਾ ਸਮਰਥਕ ਪਰਦੀਪ ਸਿੰਘ ਕਟਾਰੀਆ ਦੇ ਕਤਲ ਦੀ ਜ਼ਿੰਮੇਵਾਰੀ ਵੀ ਲਈ ਸੀ। 2015 ਦੇ ਬਰਗਾੜੀ ਬੇਅਦਬੀ ਕਾਂਡ ਦਾ ਦੋਸ਼ੀ ਕਟਾਰੀਆ ਜ਼ਮਾਨਤ 'ਤੇ ਰਿਹਾਅ ਸੀ ਅਤੇ ਉਸ ਸਾਲ 11 ਨਵੰਬਰ ਨੂੰ ਉਸ ਦੀ ਦੁਕਾਨ 'ਤੇ 6 ਬੰਦਿਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਕੇਂਦਰ ਸਰਕਾਰ ਨੇ ਗੋਲਡੀ ਬਰਾੜ ਨੂੰ ਅੱਤਵਾਦੀ ਕੀਤਾ ਸੀ ਘੋਸ਼ਿਤ 

ਗੈਂਗਸਟਰ ਗੋਲਡੀ ਬਰਾੜ ਖਿਲਾਫ ਕੇਂਦਰ ਸਰਕਾਰ ਨੇ ਵੱਡੀ ਕਾਰਵਾਈ ਕਰਦੇ ਹੋਏ ਉਸ ਨੂੰ ਯੂ.ਏ.ਪੀ.ਏ. ਤਹਿਤ ਅੱਤਵਾਦੀ ਐਲਾਨ ਦਿੱਤਾ ਸੀ। ਗੋਲਡੀ ਬਰਾੜ ਨੂੰ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮਾਸਟਰਮਾਈਂਡ ਅਤੇ ਲਾਰੈਂਸ ਬਿਸ਼ਨੋਈ ਗੈਂਗ ਦਾ ਸੱਜਾ ਹੱਥ ਮੰਨਿਆ ਜਾਂਦਾ ਹੈ। ਉਸ ਦੇ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਸਬੰਧ ਵੀ ਦੱਸੇ ਗਏ ਹਨ। 

ਡਿਸਕਲੇਮਰ- ਗੈਂਗਸਟਰ ਗੋਲਡੀ ਬਰਾੜ ਦੀ ਮੌਤ ਦੀ ਖਬਰ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਪੀਟੀਸੀ ਨਿਊਜ਼ ਇਸ ਵਾਇਰਲ ਖਬਰ ਦੀ ਪੁਸ਼ਟੀ ਨਹੀਂ ਕਰਦਾ ਹੈ। 

ਇਹ ਵੀ ਪੜ੍ਹੋ: ਸਾਬਕਾ ਕਾਂਗਰਸੀ ਵਿਧਾਇਕ ਦਲਬੀਰ ਸਿੰਘ ਗੋਲਡੀ AAP 'ਚ ਸ਼ਾਮਲ

- PTC NEWS

Top News view more...

Latest News view more...

LIVE CHANNELS
LIVE CHANNELS