Mon, Jan 20, 2025
Whatsapp

ਸਰਕਾਰ ਨੇ ਐਸ ਸੀ ਐਲ ਮੋਹਾਲੀ ਦੇ ਅਪਗ੍ਰੇਡੇਸ਼ਨ ਅਤੇ ਆਧੁਨਿਕੀਕਰਨ ਨੂੰ ਪ੍ਰਵਾਨਗੀ ਦਿੱਤੀ: ਐਮਪੀ ਸਾਹਨੀ

ਡਾ. ਸਾਹਨੀ ਨੇ ਫਰਵਰੀ 2024 ਵਿੱਚ SCL ਲਈ ₹10,000 ਕਰੋੜ ਦੀ ਆਧੁਨਿਕੀਕਰਨ ਯੋਜਨਾ ਅਤੇ ਕੈਬਨਿਟ ਦੀ ਮਨਜ਼ੂਰੀ ਲਈ ਇਸਦੀ ਸਮਾਂ-ਸੀਮਾ ਬਾਰੇ ਸਰਕਾਰ ਦੀ ਪਹਿਲੀ ਘੋਸ਼ਣਾ ਬਾਰੇ ਸਪੱਸ਼ਟੀਕਰਨ ਮੰਗਿਆ ਸੀ।

Reported by:  PTC News Desk  Edited by:  Amritpal Singh -- December 06th 2024 04:48 PM
ਸਰਕਾਰ ਨੇ ਐਸ ਸੀ ਐਲ ਮੋਹਾਲੀ ਦੇ ਅਪਗ੍ਰੇਡੇਸ਼ਨ ਅਤੇ ਆਧੁਨਿਕੀਕਰਨ ਨੂੰ ਪ੍ਰਵਾਨਗੀ ਦਿੱਤੀ: ਐਮਪੀ ਸਾਹਨੀ

ਸਰਕਾਰ ਨੇ ਐਸ ਸੀ ਐਲ ਮੋਹਾਲੀ ਦੇ ਅਪਗ੍ਰੇਡੇਸ਼ਨ ਅਤੇ ਆਧੁਨਿਕੀਕਰਨ ਨੂੰ ਪ੍ਰਵਾਨਗੀ ਦਿੱਤੀ: ਐਮਪੀ ਸਾਹਨੀ

ਪਾਰਲੀਮੈਂਟ ਦੇ ਵਰਤਮਾਨ ਸੈਸ਼ਨ ਦੌਰਾਨ ਡਾ. ਵਿਕਰਮਜੀਤ ਸਿੰਘ ਸਾਹਨੀ ਮੈਂਬਰ ਪਾਰਲੀਮੈਂਟ (ਰਾਜਸਭਾ) ਨੂੰ ਦਿੱਤੇ ਇੱਕ ਲਿਖਤੀ ਜਵਾਬ ਵਿੱਚ ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰੀ ਜਿਤਿਨ ਪ੍ਰਸਾਦਾ ਨੇ ਮੋਹਾਲੀ ਦੀ ਸੈਮੀ-ਕੰਡਕਟਰ ਲੈਬਾਰਟਰੀ (ਐਸ.ਸੀ.ਐਲ.) ਦੇ ਆਧੁਨਿਕੀਕਰਨ ਦੀ ਯੋਜਨਾ ਬਾਰੇ ਇੱਕ ਅੱਪਡੇਟ ਮੁਹੱਈਆ ਕਰਵਾਇਆ ਹੈ।  

ਡਾ. ਸਾਹਨੀ ਨੇ ਫਰਵਰੀ 2024 ਵਿੱਚ SCL ਲਈ ₹10,000 ਕਰੋੜ ਦੀ ਆਧੁਨਿਕੀਕਰਨ ਯੋਜਨਾ ਅਤੇ ਕੈਬਨਿਟ ਦੀ ਮਨਜ਼ੂਰੀ ਲਈ ਇਸਦੀ ਸਮਾਂ-ਸੀਮਾ ਬਾਰੇ ਸਰਕਾਰ ਦੀ ਪਹਿਲੀ ਘੋਸ਼ਣਾ ਬਾਰੇ ਸਪੱਸ਼ਟੀਕਰਨ ਮੰਗਿਆ ਸੀ। 

 ਡਾ. ਸਾਹਨੀ ਨੇ ਦੱਸਿਆ ਕਿ ਉਨ੍ਹਾਂ ਦੁਆਰਾ ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰ ਨੇ ਕੁੱਲ ₹ 76,000 ਕਰੋੜ ਦੀ ਰਕਮ ਦੇ ਨਾਲ ਇੱਕ ਵਿਆਪਕ ਸੈਮੀਕਨ ਇੰਡੀਆ ਪ੍ਰੋਗਰਾਮ ਨੂੰ ਮਨਜ਼ੂਰੀ ਦਿੱਤੀ ਹੈ।  ਇਸ ਪ੍ਰੋਗਰਾਮ ਦੇ ਤਹਿਤ, ਮੋਹਾਲੀ ਵਿੱਚ ਸੈਮੀ-ਕੰਡਕਟਰ ਲੈਬਾਰਟਰੀ ਦਾ ਆਧੁਨਿਕੀਕਰਨ ਇੱਕ ਮੁੱਖ ਹਿੱਸਾ ਹੈ।  ਹਾਲਾਂਕਿ, ਸਰਕਾਰ ਇਸ ਅਹਿਮ ਪ੍ਰਾਜੈਕਟ ਨੂੰ ਅਪਗ੍ਰੇਡ ਕਰਨ ਲਈ ਰੋਡਮੈਪ ਨੂੰ ਅੰਤਿਮ ਰੂਪ ਦੇਣ ਲਈ ਹਿੱਸੇਦਾਰਾਂ ਨਾਲ ਮਸ਼ਵਰਾ ਕਰ ਰਹੀ ਹੈ।

 ਡਾ: ਸਾਹਨੀ ਨੇ ਇਹ ਵੀ ਕਿਹਾ ਕਿ ਮੋਹਾਲੀ ਸਥਿਤ ਸੈਮੀ-ਕੰਡਕਟਰ ਲੈਬਾਰਟਰੀ ਭਾਰਤ ਦੀ ਤਕਨੀਕੀ ਅਤੇ ਆਰਥਿਕ ਸਵੈ-ਨਿਰਭਰਤਾ ਲਈ ਰਣਨੀਤਕ ਮਹੱਤਵ ਰੱਖਦੀ ਹੈ ਅਤੇ ਉਹ ਪਿਛਲੇ ਇੱਕ ਸਾਲ ਤੋਂ ਇਸ ਮੁੱਦੇ ਨੂੰ ਸਰਕਾਰ ਕੋਲ ਉਠਾ ਰਹੇ ਹਨ। ਇਸ ਲਿਖਤੀ ਭਰੋਸੇ ਨਾਲ ਉਹ ਆਧੁਨਿਕੀਕਰਨ ਲਈ ਆਸਵੰਦ ਹਨ, ਸਾਹਨੀ ਨੇ ਕਿਹਾ ਕਿ ਸਰਕਾਰ ਨੂੰ ਇਸ ਪ੍ਰਾਯੋਜਨਾ ਨੂੰ ਮਨਜ਼ੂਰੀ ਵਾਸਤੇ ਕੈਬਨਿਟ ਵਿੱਚ ਪੇਸ਼ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ।

- PTC NEWS

Top News view more...

Latest News view more...

PTC NETWORK