ਪਾਵਨ ਗੁਰਧਾਮਾਂ ਦੇ ਪ੍ਰਬੰਧਾਂ 'ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ - ਗਿਆਨੀ ਰਘਬੀਰ ਸਿੰਘ
Hazur Sahib Nanded Administrative Board Act Case: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸੱਚਖੰਡ ਸ੍ਰੀ ਅਬਿਚਲ ਨਗਰ, ਹਜ਼ੂਰ ਸਾਹਿਬ ਨਾਂਦੇੜ ਪ੍ਰਬੰਧਕੀ ਬੋਰਡ ਦੇ ਐਕਟ ਵਿੱਚ ਮਨਮਰਜ਼ੀ ਨਾਲ ਸੋਧ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਮਜ਼ਦ ਮੈਂਬਰਾਂ ਦੀ ਗਿਣਤੀ ਘਟਾ ਕੇ ਸਰਕਾਰ ਵੱਲੋਂ ਨਾਮਜ਼ਦ ਮੈਂਬਰਾਂ ਦੀ ਗਿਣਤੀ ਵਧਾਉਣ ਦੀ ਕਾਰਵਾਈ ਦੀ ਕਰੜੀ ਨਿੰਦਾ ਕਰਦਿਆਂ ਇਸ ਨੂੰ ਸਿੱਖਾਂ ਦੇ ਧਰਮ ਵਿੱਚ ਸਿੱਧਾ ਦਖ਼ਲ ਕਰਾਰ ਦਿੱਤਾ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਬਿਆਨ ਵਿੱਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸਿੱਖ ਪੰਥ ਆਪਣੇ ਪਾਵਨ ਗੁਰਧਾਮਾਂ ਦੇ ਪ੍ਰਬੰਧਾਂ ਵਿੱਚ ਸਰਕਾਰੀ ਦਖ਼ਲ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰ ਸਕਦਾ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਉਹ ਸਿੱਖਾਂ ਦੇ ਪਾਵਨ ਤਖ਼ਤ ਸੱਚਖੰਡ ਸ੍ਰੀ ਅਬਿਚਲ ਨਗਰ, ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦੇ ਐਕਟ ਵਿਚ ਮਨਮਰਜ਼ੀ ਨਾਲ ਤਬਦੀਲੀ ਕਰਨ ਦੇ ਮਾਮਲੇ ‘ਤੇ ਮਹਾਰਾਸ਼ਟਰ ਸਰਕਾਰ ਨਾਲ ਗੱਲਬਾਤ ਕਰ ਕੇ ਉਸ ਤੋਂ ਸਿੱਖ ਵਿਰੋਧੀ ਫੈਸਲਾ ਵਾਪਸ ਕਰਵਾਉਣ ਦੀ ਚਾਰਾਜੋਈ ਕਰੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਗੁਰਦੁਆਰਾ ਬੋਰਡ ਵਿੱਚ ਸਿੱਖ ਜਥੇਬੰਦੀਆਂ ਦੇ ਮੈਂਬਰਾਂ ਦੀ ਗਿਣਤੀ ਸੀਮਤ ਕਰਨ ਦੀ ਕਾਰਵਾਈ ਬਹੁਤ ਹੀ ਦੁਖਦਾਈ ਅਤੇ ਨਿੰਦਣਯੋਗ ਹੈ। ਏਕਨਾਥ ਸ਼ਿੰਦੇ ਦੀ ਅਗਵਾਈ ਵਿੱਚ ਮਹਾਰਾਸ਼ਟਰ ਸਰਕਾਰ ਦੀ ਮੰਤਰੀ ਮੰਡਲ ਦਾ ਇਹ ਫੈਸਲਾ ਸਿੱਖ ਗੁਰਦੁਆਰਾ ਮਾਮਲਿਆਂ ਵਿੱਚ ਸਿੱਧੀ ਦਖਲਅੰਦਾਜ਼ੀ ਹੈ, ਜਿਸ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰ ਸਕਦੀ। ਮਹਾਰਾਸ਼ਟਰ ਸਰਕਾਰ ਦਾ ਗੁਰਦੁਆਰਾ ਬੋਰਡ ਵਿਚ ਸਰਕਾਰੀ ਨਾਮਜ਼ਦ ਮੈਂਬਰਾਂ ਦੀ ਗਿਣਤੀ ਵਧਾਉਣ ਅਤੇ ਸਿੱਖ ਸੰਸਥਾਵਾਂ ਦੇ ਮੈਂਬਰਾਂ ਨੂੰ ਘਟਾਉਣ ਦਾ ਫੈਸਲਾ ਸਿੱਖ ਗੁਰਦੁਆਰਿਆਂ 'ਤੇ ਸਿੱਧਾ ਕੰਟਰੋਲ ਕਰਨ ਦੀ ਕਾਰਵਾਈ ਹੈ।
ਇਹ ਵੀ ਪੜ੍ਹੋ:
-