Sat, Dec 9, 2023
Whatsapp

ਕੈਨੇਡੀਅਨ ਨਾਗਰਿਕਾਂ ਲਈ ਭਾਰਤੀ ਵੀਜ਼ਾ ਸੇਵਾਵਾਂ ਅਗਲੇ ਨੋਟਿਸ ਤੱਕ ਮੁਅੱਤਲ

Written by  Jasmeet Singh -- September 21st 2023 12:08 PM -- Updated: September 21st 2023 12:40 PM
ਕੈਨੇਡੀਅਨ ਨਾਗਰਿਕਾਂ ਲਈ ਭਾਰਤੀ ਵੀਜ਼ਾ ਸੇਵਾਵਾਂ ਅਗਲੇ ਨੋਟਿਸ ਤੱਕ ਮੁਅੱਤਲ

ਕੈਨੇਡੀਅਨ ਨਾਗਰਿਕਾਂ ਲਈ ਭਾਰਤੀ ਵੀਜ਼ਾ ਸੇਵਾਵਾਂ ਅਗਲੇ ਨੋਟਿਸ ਤੱਕ ਮੁਅੱਤਲ

ਨਵੀਂ ਦਿੱਲੀ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਭਾਰਤ 'ਤੇ ਲਗਾਏ ਗਏ ਦੋਸ਼ਾਂ ਤੋਂ ਬਾਅਦ ਭਾਰਤ ਅਤੇ ਕੈਨੇਡਾ ਵਿਚਾਲੇ ਵਿਵਾਦ ਵਧਦਾ ਜਾ ਰਿਹਾ ਹੈ। ਦੋਵਾਂ ਦੇਸ਼ਾਂ ਵਿਚਾਲੇ ਵਧਦੇ ਤਣਾਅ ਦੇ ਵਿਚਕਾਰ ਭਾਰਤ ਨੇ ਕੈਨੇਡੀਅਨਾਂ ਲਈ ਵੀਜ਼ਾ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਹੈ। 

ਰਿਪੋਰਟ ਮੁਤਾਬਕ ਬੀ.ਐਲ.ਐਸ ਇੰਡੀਆ ਵੀਜ਼ਾ ਐਪਲੀਕੇਸ਼ਨ ਸੈਂਟਰ ਨੇ ਭਾਰਤੀ ਮਿਸ਼ਨ ਵੱਲੋਂ ਜਾਰੀ ਨੋਟਿਸ ਦੇ ਹਵਾਲੇ ਨਾਲ ਕਿਹਾ ਹੈ ਕਿ ਕੈਨੇਡਾ ਵਿੱਚ ਭਾਰਤੀ ਵੀਜ਼ਾ ਨਾਲ ਸਬੰਧਤ ਸੇਵਾਵਾਂ ਅਗਲੇ ਨੋਟਿਸ ਤੱਕ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਕੈਨੇਡਾ ਵਿੱਚ ਭਾਰਤ ਲਈ ਵੀਜ਼ਾ ਸਿਰਫ਼ ਬੀ.ਐਲ.ਐਸ ਇੰਡੀਆ ਦੁਆਰਾ ਪ੍ਰਦਾਨ ਕੀਤਾ ਜਾਂਦਾ ਹੈ। ਨੋਟਿਸ ਵਿੱਚ ਅੱਗੇ ਕਿਹਾ ਗਿਆ ਹੈ ਕਿ ਕਾਰਜਸ਼ੀਲ ਕਾਰਨਾਂ ਕਰਕੇ ਭਾਰਤੀ ਵੀਜ਼ਾ ਸੇਵਾਵਾਂ ਨੂੰ 21 ਸਤੰਬਰ 2023 ਤੋਂ ਅਗਲੇ ਨੋਟਿਸ ਤੱਕ ਮੁਅੱਤਲ ਕਰ ਦਿੱਤਾ ਗਿਆ ਹੈ। ਹੋਰ ਅੱਪਡੇਟ ਲਈ BLS ਵੈੱਬਸਾਈਟ 'ਤੇ ਜਾਓ।



ਤਿੰਨ ਦਿਨਾਂ ਵਿੱਚ ਤੀਜੀ ਕਾਰਵਾਈ
ਪਿਛਲੇ ਤਿੰਨ ਦਿਨਾਂ ਵਿੱਚ ਇਹ ਤੀਜੀ ਵਾਰ ਹੈ ਜਦੋਂ ਭਾਰਤ ਨੇ ਕੈਨੇਡਾ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਇਸ ਤੋਂ ਪਹਿਲਾਂ ਜਦੋਂ ਕੈਨੇਡਾ ਨੇ ਸੋਮਵਾਰ ਨੂੰ ਸਿੱਖ ਆਗੂ ਹਰਦੀਪ ਨਿੱਝਰ ਦੇ ਕਤਲ ਵਿੱਚ ਭਾਰਤ ਦੀ ਸ਼ਮੂਲੀਅਤ ਦਾ ਦੋਸ਼ ਲਾਉਂਦਿਆਂ ਇੱਕ ਸੀਨੀਅਰ ਭਾਰਤੀ ਡਿਪਲੋਮੈਟ ਨੂੰ ਦੇਸ਼ ਨਿਕਾਲਾ ਦੇਣ ਦੇ ਹੁਕਮ ਦਿੱਤੇ ਸਨ ਤਾਂ ਭਾਰਤ ਨੇ ‘ਟਿੱਟ ਫਾਰ ਟੈਟ’ ਦੀ ਨੀਤੀ ਤਹਿਤ ਇੱਕ ਸੀਨੀਅਰ ਕੈਨੇਡੀਅਨ ਡਿਪਲੋਮੈਟ ਨੂੰ ਪੰਜ ਦੇ ਅੰਦਰ ਕੈਨੇਡਾ ਵਾਪਸ ਭੇਜਣ ਦਾ ਹੁਕਮ ਦਿੱਤਾ ਸੀ। ਇਸ ਦੇ ਨਾਲ ਹੀ ਮੋਦੀ ਸਰਕਾਰ ਨੇ ਕੈਨੇਡਾ 'ਚ ਰਹਿ ਰਹੇ ਜਾਂ ਜਾਣ ਬਾਰੇ ਸੋਚ ਰਹੇ ਭਾਰਤੀ ਨਾਗਰਿਕਾਂ ਲਈ ਐਡਵਾਈਜ਼ਰੀ ਵੀ ਜਾਰੀ ਕੀਤੀ। ਪੁਰੀ ਖ਼ਬਰ ਪੜ੍ਹਣ ਲਈ ਇੱਥੇ ਕਲਿਕ ਕਰੋ....

ਕੈਨੇਡਾ ਨੇ ਭਾਰਤ 'ਤੇ ਕਿਹੜੇ ਦੋਸ਼ ਲਾਏ ਹਨ? ਇੱਥੇ ਜਾਣੋ 
ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੋਮਵਾਰ ਨੂੰ ਕੈਨੇਡੀਅਨ ਪਾਰਲੀਮੈਂਟ ਹਾਊਸ ਆਫ ਕਾਮਨਜ਼ ਵਿੱਚ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਦੀ ਸ਼ਮੂਲੀਅਤ ਬਾਰੇ ਗੱਲ ਕੀਤੀ। ਉਨ੍ਹਾਂ ਕਿਹਾ ਸੀ, "ਕੈਨੇਡੀਅਨ ਸੁਰੱਖਿਆ ਏਜੰਸੀਆਂ ਭਾਰਤ ਸਰਕਾਰ ਅਤੇ ਕੈਨੇਡੀਅਨ ਨਾਗਰਿਕ ਹਰਦੀਪ ਸਿੰਘ ਨਿੱਝਰ ਦੇ ਕਤਲ ਵਿਚਾਲੇ ਸਬੰਧਾਂ ਦੇ ਦੋਸ਼ਾਂ ਦੀ ਸਰਗਰਮੀ ਨਾਲ ਜਾਂਚ ਕਰ ਰਹੀਆਂ ਹਨ। ਕੈਨੇਡਾ ਦੀ ਧਰਤੀ 'ਤੇ ਕੈਨੇਡੀਅਨ ਨਾਗਰਿਕ ਦੇ ਕਤਲ 'ਚ ਕਿਸੇ ਵੀ ਵਿਦੇਸ਼ੀ ਸਰਕਾਰ ਦੀ ਸ਼ਮੂਲੀਅਤ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਹ ਸਾਡੀ ਪ੍ਰਭੂਸੱਤਾ ਦੀ ਉਲੰਘਣਾ ਹੈ। ਇਹ ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ।"

ਇਸ ਤੋਂ ਬਾਅਦ ਕੈਨੇਡਾ ਨੇ ਭਾਰਤ ਦੇ ਇਕ ਚੋਟੀ ਦੇ ਡਿਪਲੋਮੈਟ ਨੂੰ ਦੇਸ਼ ਨਿਕਲੇ ਦਾ ਐਲਾਨ ਕੀਤਾ। ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨੇ ਪ੍ਰੈੱਸ ਕਾਨਫਰੰਸ 'ਚ ਕਿਹਾ, "ਅਸੀਂ ਭਾਰਤ ਦੇ ਇਕ ਪ੍ਰਮੁੱਖ ਡਿਪਲੋਮੈਟ ਨੂੰ ਕੱਢ ਰਹੇ ਹਾਂ। ਪਰ ਅਸੀਂ ਇਸ ਮਾਮਲੇ ਦੀ ਤਹਿ ਤੱਕ ਜਾਵਾਂਗੇ, ਜੇਕਰ ਇਹ ਸਭ ਕੁਝ ਸੱਚ ਸਾਬਤ ਹੋ ਜਾਂਦਾ ਹੈ ਤਾਂ ਇਹ ਸਾਡੀ ਪ੍ਰਭੂਸੱਤਾ ਅਤੇ ਇੱਕ ਦੂਜੇ ਦਾ ਸਤਿਕਾਰ ਕਰਨ ਦੇ ਮੂਲ ਨਿਯਮ ਦੀ ਵੱਡੀ ਉਲੰਘਣਾ ਹੋਵੇਗੀ।"

ਪੰਜਾਬੀ ਗਾਇਕ ਸ਼ੁਭ ਨੂੰ ਆਪਣੇ ਭਾਰਤ ਟੂਰ ਤੋਂ ਪਹਿਲਾਂ ਕਿਉਂ ਕਰਨਾ ਪੈ ਰਿਹਾ ਵਿਰੋਧ ਦਾ ਸਾਹਮਣਾ?

ਇਲੈਕਟ੍ਰੋਨਿਕਸ ਬ੍ਰਾਂਡ boAt ਨੇ ਕਿਹਾ ਕਿ ਉਸਨੇ ਕੈਨੇਡਾ-ਅਧਾਰਤ ਪੰਜਾਬੀ ਗਾਇਕ ਸ਼ੁਬਨੀਤ ਸਿੰਘ ਦੇ ਆਗਾਮੀ ਇੰਡੀਆ ਕੰਸਰਟ ਦੀ ਆਪਣੀ ਸਪਾਂਸਰਸ਼ਿਪ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਸ਼ੁਭ ਦੇ ਨਾਂ ਨਾਲ ਮਸ਼ਹੂਰ 26 ਸਾਲਾ ਕਲਾਕਾਰ 23 ਤੋਂ 25 ਸਤੰਬਰ ਤੱਕ ਮੁੰਬਈ ਵਿੱਚ ਕੋਰਡੇਲੀਆ ਕਰੂਜ਼ 'ਤੇ ਪ੍ਰਦਰਸ਼ਨ ਕਰਨ ਵਾਲਾ ਹੈ ਅਤੇ ਉਸਦਾ ਨਵੀਂ ਦਿੱਲੀ, ਬੈਂਗਲੁਰੂ ਅਤੇ ਹੈਦਰਾਬਾਦ ਵਰਗੇ ਸ਼ਹਿਰਾਂ ਵਿੱਚ ਪ੍ਰਦਰਸ਼ਨ ਦੇ ਨਾਲ ਦੇਸ਼ ਵਿੱਚ ਇੱਕ ਟੂਰ ਵੀ ਤਿਆਰ ਹੈ। ਹਾਲਾਂਕਿ ਗਾਇਕ ਨੂੰ ਮੁੰਬਈ ਵਿੱਚ ਆਪਣੇ ਨਿਰਧਾਰਤ ਸਮਾਰੋਹ ਤੋਂ ਪਹਿਲਾਂ ਨਾਕਾਰਾਤਮਕ ਪ੍ਰਤੀਕਿਰਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।  ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿਕ ਕਰੋ.......

- With inputs from agencies

adv-img

Top News view more...

Latest News view more...