Tue, Mar 10, 2026
Whatsapp

CM ਮਾਨ ਦੇ ਜ਼ਿਲ੍ਹੇ ਸਮੇਤ ਪੰਜਾਬ ਭਰ 'ਚ ਅਧਿਆਪਕ ਤਨਖਾਹਾਂ ਨੂੰ ਤਰਸੇ ! ਗੌਰਮਿੰਟ ਟੀਚਰਜ਼ ਯੂਨੀਅਨ ਨੇ ਸਰਕਾਰ ਨੂੰ ਦਿੱਤੀ ਚੇਤਾਵਨੀ

Government Teachers Union : ਆਗੂਆਂ ਨੇ ਸਰਕਾਰ ਤੇ ਤੰਜ ਕਸਦਿਆਂ ਕਿਹਾ ਕਿ ਇਸ ਇਸ਼ਤਿਹਾਰਬਾਜ਼ੀ ਅਤੇ ਫੋਕੇ ਦਿਖਾਵੇ ਕਰਨ ਵਾਲੀ ਸਰਕਾਰ ਨੂੰ ਸਮੇਂ ਸਿਰ ਮੁਲਾਜ਼ਮਾਂ ਦੀਆਂ ਤਨਖਾਹਾਂ ਪ੍ਰਬੰਧ ਕਰਨ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ।

Reported by:  PTC News Desk  Edited by:  KRISHAN KUMAR SHARMA -- March 10th 2026 04:47 PM -- Updated: March 10th 2026 04:49 PM
CM ਮਾਨ ਦੇ ਜ਼ਿਲ੍ਹੇ ਸਮੇਤ ਪੰਜਾਬ ਭਰ 'ਚ ਅਧਿਆਪਕ ਤਨਖਾਹਾਂ ਨੂੰ ਤਰਸੇ ! ਗੌਰਮਿੰਟ ਟੀਚਰਜ਼ ਯੂਨੀਅਨ ਨੇ ਸਰਕਾਰ ਨੂੰ ਦਿੱਤੀ ਚੇਤਾਵਨੀ

CM ਮਾਨ ਦੇ ਜ਼ਿਲ੍ਹੇ ਸਮੇਤ ਪੰਜਾਬ ਭਰ 'ਚ ਅਧਿਆਪਕ ਤਨਖਾਹਾਂ ਨੂੰ ਤਰਸੇ ! ਗੌਰਮਿੰਟ ਟੀਚਰਜ਼ ਯੂਨੀਅਨ ਨੇ ਸਰਕਾਰ ਨੂੰ ਦਿੱਤੀ ਚੇਤਾਵਨੀ

Government Teachers Union : ਮਾਰਚ ਮਹੀਨੇ ਦੇ ਅੱਠ ਦਿਨ ਬੀਤ ਜਾਣ ਦੇ ਬਾਵਜੂਦ ਵੀ ਆਪ ਦੀ ਸਰਕਾਰ ਬਹੁਤੇ ਜਿਲਿਆਂ ਵਿੱਚ ਅਧਿਆਪਕਾਂ ਨੂੰ ਫਰਵਰੀ ਮਹੀਨੇ ਦੀ ਤਨਖਾਹ ਨਹੀਂ ਦੇ ਸਕੀ ਅਤੇ ਹਾਲੇ ਵੀ ਤਨਖਾਹ ਮਿਲਣ ਦੀ ਕੋਈ ਸੰਭਾਵਨਾ ਨਹੀਂ। ਗੌਰਮਿੰਟ ਟੀਚਰਜ ਯੂਨੀਅਨ ਪੰਜਾਬ ਦੇ ਸੁਖਵਿੰਦਰ ਸਿੰਘ ਚਾਹਲ, ਸਕੱਤਰ ਗੁਰਬਿੰਦਰ ਸਿੰਘ ਸੱਸਕੌਰ, ਵਿੱਤ ਸਕੱਤਰ ਮਨੋਹਰ ਲਾਲ ਸ਼ਰਮਾ, ਪ੍ਰੈੱਸ ਸਕੱਤਰ ਕਰਨੈਲ ਫਿਲੌਰ ਅਤੇ ਸੂਬਾਈ ਆਗੂ ਦੇਵੀ ਦਿਆਲ ਸਤਵੰਤ ਸਿੰਘ ਆਲਮਪੁਰ, ਐਲੀਮੈਂਟਰੀ ਟੀਚਰਜ ਯੂਨੀਅਨ ਦੇ ਅਵਤਾਰ ਸਿੰਘ ਭਲਵਾਨ ਅਤੇ ਜੋਤਿੰਦਰ ਜੋਤੀ ਨੇ ਕਿਹਾ ਕਿ ਮੁੱਖ ਮੰਤਰੀ ਦੇ ਜਿਲੇ ਸੰਗਰੂਰ ਅਤੇ ਬਾਕੀ ਸਾਰੇ ਜਿਲ੍ਹਿਆਂ ਵਿੱਚ ਨਾ ਤਾਂ ਪ੍ਰਾਇਮਰੀ ਵਰਗ ਅਤੇ ਨਾ ਹੀ ਸੈਕੰਡਰੀ ਵਰਗ ਦੇ ਕਿਸੇ ਅਧਿਆਪਕ ਨੂੰ ਹੁਣ ਤੱਕ ਤਨਖਾਹ ਨਸੀਬ ਹੋਈ ਹੈ।

ਅਧਿਆਪਕਾਂ ਨੂੰ ਆਪਣੇ ਮਹੀਨਾਵਾਰ ਲੋੜਾਂ ਪੂਰੀਆਂ ਕਰਨ ਦੀਆਂ ਚਿੰਤਾਵਾਂ ਵਧ ਰਹੀਆਂ ਹਨ। ਕੁਝ ਅਧਿਆਪਕ ਜਿਨਾਂ ਨੇ ਕਰਜ਼ਾ ਲਿਆ ਹੋਇਆ ਹੈ ਉਹਨਾਂ ਨੂੰ ਕਿਸਤਾਂ ਟੁੱਟਣ ਦਾ ਖਤਰਾ ਹੈ। ਆਗੂਆਂ ਨੇ ਸਰਕਾਰ ਤੇ ਤੰਜ ਕਸਦਿਆਂ ਕਿਹਾ ਕਿ ਇਸ ਇਸ਼ਤਿਹਾਰਬਾਜ਼ੀ ਅਤੇ ਫੋਕੇ ਦਿਖਾਵੇ ਕਰਨ ਵਾਲੀ ਸਰਕਾਰ ਨੂੰ ਸਮੇਂ ਸਿਰ ਮੁਲਾਜ਼ਮਾਂ ਦੀਆਂ ਤਨਖਾਹਾਂ ਪ੍ਰਬੰਧ ਕਰਨ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ।


ਆਗੂਆਂ ਨੇ ਪੰਜਾਬ ਸਰਕਾਰ ਤੋਂ ਜਲਦੀ ਬਜਟ ਜਾਰੀ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਜਲਦੀ ਤਨਖਾਹਾਂ ਦਾ ਪ੍ਰਬੰਧ ਨਾ ਕੀਤਾ ਗਿਆ ਤਾਂ ਅਧਿਆਪਕਾਂ ਨੂੰ ਮਜਬੂਰਨ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪਵੇਗਾ।

- PTC NEWS

Top News view more...

Latest News view more...

PTC NETWORK
PTC NETWORK