Mon, May 13, 2024
Whatsapp

CM ਮਾਨ ਵੱਲੋਂ ਫਾਈਲਾਂ ’ਤੇ ਹਸਤਾਖ਼ਰ ਨਾ ਕਰਨ ਕਾਰਨ ਪੰਜਾਬ ਸਰਕਾਰ ਦਾ ਕੰਮਕਾਜ ਹੋਇਆ ਠੱਪ: ਸੁਖਬੀਰ ਸਿੰਘ ਬਾਦਲ

ਸੁਖਬੀਰ ਸਿੰਘ ਬਾਦਲ ਨੇ ਇਹ ਵੀ ਵਾਅਦਾ ਕੀਤਾ ਕਿ ਜਦੋਂ ਅਕਾਲੀ ਦਲ ਸੱਤਾ ਵਿਚ ਆਇਆ ਤਾਂ ਮਾਨਸਾ ਵਿਚ ਮੈਡੀਕਲ ਕਾਲਜ ਜ਼ਰੂਰ ਸਥਾਪਿਤ ਕੀਤਾ ਜਾਵੇਗਾ ਤੇ ਉਨ੍ਹਾਂ ਨੇ ਆਪ ਸਰਕਾਰ ਵੱਲੋਂ ਸੂਬੇ ਵਿਚ 16 ਮੈਡੀਕਲ ਕਾਲਜ ਸਥਾਪਿਤ ਕਰਨ ਦਾ ਵਾਅਦਾ ਕਰਨ ਅਤੇ ਫਿਰ ਵਾਅਦੇ ਤੋਂ ਭੱਜਣ ਦੀ ਵੀ ਨਿਖੇਧੀ ਕੀਤੀ।

Written by  KRISHAN KUMAR SHARMA -- April 28th 2024 08:13 PM
CM ਮਾਨ ਵੱਲੋਂ ਫਾਈਲਾਂ ’ਤੇ ਹਸਤਾਖ਼ਰ ਨਾ ਕਰਨ ਕਾਰਨ ਪੰਜਾਬ ਸਰਕਾਰ ਦਾ ਕੰਮਕਾਜ ਹੋਇਆ ਠੱਪ: ਸੁਖਬੀਰ ਸਿੰਘ ਬਾਦਲ

CM ਮਾਨ ਵੱਲੋਂ ਫਾਈਲਾਂ ’ਤੇ ਹਸਤਾਖ਼ਰ ਨਾ ਕਰਨ ਕਾਰਨ ਪੰਜਾਬ ਸਰਕਾਰ ਦਾ ਕੰਮਕਾਜ ਹੋਇਆ ਠੱਪ: ਸੁਖਬੀਰ ਸਿੰਘ ਬਾਦਲ

ਮਾਨਸਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਦਿੱਲੀ ਵਾਂਗੂ ਪੰਜਾਬ ਵਿਚ ਵੀ ਸਰਕਾਰੀ ਕੰਮਕਾਜ ਠੱਪ ਹੋ ਗਿਆ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਕਈ ਮਹੀਨਿਆਂ ਤੋਂ ਫਾਈਲਾਂ ’ਤੇ ਹਸਤਾਖ਼ਰ ਨਹੀਂ ਕਰ ਰਹੇ।

ਸੁਖਬੀਰ ਸਿੰਘ ਬਾਦਲ ਨੇ ਇਹ ਵੀ ਵਾਅਦਾ ਕੀਤਾ ਕਿ ਜਦੋਂ ਅਕਾਲੀ ਦਲ ਸੱਤਾ ਵਿਚ ਆਇਆ ਤਾਂ ਮਾਨਸਾ ਵਿਚ ਮੈਡੀਕਲ ਕਾਲਜ ਜ਼ਰੂਰ ਸਥਾਪਿਤ ਕੀਤਾ ਜਾਵੇਗਾ ਤੇ ਉਨ੍ਹਾਂ ਨੇ ਆਪ ਸਰਕਾਰ ਵੱਲੋਂ ਸੂਬੇ ਵਿਚ 16 ਮੈਡੀਕਲ ਕਾਲਜ ਸਥਾਪਿਤ ਕਰਨ ਦਾ ਵਾਅਦਾ ਕਰਨ ਅਤੇ ਫਿਰ ਵਾਅਦੇ ਤੋਂ ਭੱਜਣ ਦੀ ਵੀ ਨਿਖੇਧੀ ਕੀਤੀ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਦਿੱਲੀ ਵਿਚ ਦੋ ਲੱਖ ਵਿਦਿਆਰਥੀਆਂ ਨੂੰ ਸਕੂਲੀ ਵਰਦੀਆਂ, ਕਿਤਾਬਾਂ ਤੇ ਸਟੇਸ਼ਨਰੀ ਨਹੀਂ ਮਿਲੀ ਕਿਉਂਕਿ ਅਰਵਿੰਦ ਕੇਜਰੀਵਾਲ ਨੇ ਭ੍ਰਿਸ਼ਟਾਚਾਰ ਦੇ ਕੇਸ ਵਿਚ ਗ੍ਰਿਫਤਾਰੀ ਹੋਣ ਦੇ ਬਾਵਜੂਦ ਅਸਤੀਫਾ ਨਹੀਂ ਦਿੱਤਾ ਅਤੇ ਸਿੱਖਿਆ ਤੇ ਸਿਹਤ ਸੇਵਾਵਾਂ ਅਤੇ ਵੱਖ-ਵੱਖ ਪ੍ਰਾਜੈਕਟ ਪੰਜਾਬ ਵਿਚ ਵੀ ਪ੍ਰਭਾਵਤ ਹੋ ਰਹੇ ਹਨ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਕਈ ਮਹੀਨਿਆਂ ਤੋਂ ਜ਼ਰੂਰੀ ਫਾਈਲਾਂ ’ਤੇ ਹਸਤਾਖ਼ਰ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਵੱਖ-ਵੱਖ ਪ੍ਰਾਜੈਕਟਾਂ ਵਾਸਤੇ ਐਨ ਓ ਸੀ ਇਸੇ ਕਰ ਕੇ ਰੁਕੀ ਹੋਈ ਹੈ ਕਿਉਂਕਿ ਭਗਵੰਤ ਮਾਨ ਮਨਜ਼ੂਰੀ ਨਹੀਂ ਦੇ ਰਹੇ।

ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਸੱਤਾ ਦੇ ਭੁੱਖੇ ਇਹਨਾਂ ਸਿਆਸਤਦਾਨਾਂ ਨੂੰ ਸਜ਼ਾ ਜ਼ਰੂਰ ਦੇਣ ਅਤੇ ਕਿਹਾ ਕਿ ਪੰਜਾਬ ਵਿਚ ਹਾਲਾਤ ਅਜਿਹੇ ਬਣ ਗਏ ਹਨ ਕਿ ਪਹਿਲੀ ਵਾਰ ਸਿੱਖਿਆ ਅਤੇ ਪੰਜਾਬ ਪੁਲਿਸ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਦੀ ਤਨਖਾਹ 25 ਅਪ੍ਰੈਲ ਤੱਕ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਇਕ ਹਜ਼ਾਰ ਕਰੋੜ ਰੁਪਏ ਇਸ਼ਤਿਹਾਰਬਾਜ਼ੀ ’ਤੇ ਫੂਕ ਦਿੱਤੇ ਹਨ ਅਤੇ ਸੈਂਕੜੇ ਕਰੋੜ ਰੁਪਏ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਲਈ ਪ੍ਰਾਈਵੇਟ ਜੈਟ ਕਿਰਾਏ ’ਤੇ ਲੈਣ ’ਤੇ ਫੂਕ ਦਿੱਤੇ ਹਨ ਤਾਂ ਜੋ ਉਹ ਦੇਸ਼ ਭਰ ਵਿਚ ਚੋਣ ਪ੍ਰਚਾਰ ਕਰ ਸਕਣ।

ਬਾਦਲ ਨੇ ਕਿਹਾ ਕਿ ਇਸ ਸਾਰੇ ਮਾੜੇ ਹਾਲਾਤ ਨੂੰ ਖ਼ਤਮ ਕਰਨ ਦਾ ਇਕੋ ਇਲਾਜ ਹੈ ਕਿ ਆਪ ਤੇ ਕਾਂਗਰਸ ਦੋਵਾਂ ਪਾਰਟੀਆਂ ਨੂੰ ਆਉਂਦੀਆਂ ਪਾਰਲੀਮਾਨੀ ਚੋਣਾਂ ਵਿਚ ਠੁਕਰਾਇਆ ਜਾਵੇ। ਉਹਨਾਂ ਕਿਹਾ ਕਿ ਉਹਨਾਂ ਕਿਹਾ ਕਿ ਸੂਬੇ ਵਿਚ ਅਕਾਲੀ ਦਲ ਦੀ ਅਗਵਾਈ ਹੇਠ ਲੋਕ ਹਿਤੈਸ਼ੀ ਸਰਕਾਰ ਸਥਾਪਿਤ ਕੀਤੀ ਜਾਵੇਗੀ ਕਿਉਂਕਿ ਅਕਾਲੀ ਦਲ ਹੀ ਇਕਲੌਤੀ ਖੇਤਰੀ ਪਾਰਟੀ ਹੈ ਜੋ ਪੰਜਾਬ ਦੇ ਹਿੱਤਾਂ ਲਈ ਸਭ ਤੋਂ ਪਹਿਲਾਂ ਕੰਮ ਕਰੇਗੀ ਅਤੇ ਪੰਜਾਬ ਤੇ ਪੰਜਾਬੀਆਂ ਦੇ ਸਾਰੇ ਲਟਕਦੇ ਮਸਲੇ ਹੱਲ ਕਰੇਗੀ।

ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਦੇ ਨਾਲ ਪ੍ਰੇਮ ਅਰੋੜਾ, ਡਾ. ਨਿਸ਼ਾਨ ਸਿੰਘ, ਗੁਰਮੇਲ ਸਿੰਘ ਫਫੜੇ, ਸਰਬਜੀਤ ਸਿੰਘ ਝਿੰਕਜਰ, ਗੁਰਪ੍ਰੀਤ ਸਿੰਘ ਝੱਬਰ ਤੇ ਗੁਰਪਾਲ ਠੇਕੇਦਾਰ ਵੀ ਮੌਜੂਦ ਸਨ।

- PTC NEWS

Top News view more...

Latest News view more...