Sat, Jan 28, 2023
Whatsapp

ਰਾਜਪਾਲ ਨੇ IAS/IPS ਅਧਿਕਾਰੀਆਂ ਨੂੰ ਸਾਫ਼, ਪਾਰਦਰਸ਼ੀ, ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਨੂੰ ਯਕੀਨੀ ਬਣਾਉਣ ਲਈ ਕਿਹਾ

ਲੋਕਾਂ ਨੂੰ ਸਾਫ਼-ਸੁਥਰਾ, ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਲਈ ਨਵੇਂ ਸਾਲ ਦਾ ਸੰਕਲਪ ਲੈਣ ਦਾ ਸੱਦਾ ਦਿੰਦਿਆਂ ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ ਪੰਜਾਬ ਅਤੇ ਚੰਡੀਗੜ੍ਹ ਦੇ ਸਮੂਹ ਆਈ.ਏ.ਐੱਸ/ਆਈ.ਪੀ.ਐੱਸ. ਅਧਿਕਾਰੀਆਂ ਨੂੰ ਪੱਤਰ ਲਿਖ ਹੁਕਮ ਜਾਰੀ ਕੀਤੇ ਹਨ।

Written by  Jasmeet Singh -- January 04th 2023 01:30 PM
ਰਾਜਪਾਲ ਨੇ IAS/IPS ਅਧਿਕਾਰੀਆਂ ਨੂੰ ਸਾਫ਼, ਪਾਰਦਰਸ਼ੀ, ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਨੂੰ ਯਕੀਨੀ ਬਣਾਉਣ ਲਈ ਕਿਹਾ

ਰਾਜਪਾਲ ਨੇ IAS/IPS ਅਧਿਕਾਰੀਆਂ ਨੂੰ ਸਾਫ਼, ਪਾਰਦਰਸ਼ੀ, ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਨੂੰ ਯਕੀਨੀ ਬਣਾਉਣ ਲਈ ਕਿਹਾ

ਚੰਡੀਗੜ੍ਹ, 4 ਜਨਵਰੀ: ਲੋਕਾਂ ਨੂੰ ਸਾਫ਼-ਸੁਥਰਾ, ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਲਈ ਨਵੇਂ ਸਾਲ ਦਾ ਸੰਕਲਪ ਲੈਣ ਦਾ ਸੱਦਾ ਦਿੰਦਿਆਂ ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ ਪੰਜਾਬ ਅਤੇ ਚੰਡੀਗੜ੍ਹ ਦੇ ਸਮੂਹ ਆਈ.ਏ.ਐੱਸ/ਆਈ.ਪੀ.ਐੱਸ. ਅਧਿਕਾਰੀਆਂ ਨੂੰ ਪੱਤਰ ਲਿਖ ਹੁਕਮ ਜਾਰੀ ਕੀਤੇ ਹਨ।

ਲਗਭਗ 350 ਅਧਿਕਾਰੀਆਂ ਨੂੰ ਉਨ੍ਹਾਂ ਦੇ ਹਸਤਾਖਰ ਕੀਤੇ ਪੱਤਰਾਂ ਵਿੱਚ ਰਾਜਪਾਲ ਨੇ ਭਾਰਤ ਦੇ ਪ੍ਰਧਾਨ ਮੰਤਰੀ ਦੇ ਸੰਦੇਸ਼ ਨੂੰ ਦੁਹਰਾਇਆ ਕਿ "ਪ੍ਰਸ਼ਾਸਨ ਵਿੱਚ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣਾ ਸਰਕਾਰ ਵਿੱਚ ਸੇਵਾ ਕਰ ਰਹੇ ਹਰੇਕ ਅਧਿਕਾਰੀ ਦੀ ਜ਼ਿੰਮੇਵਾਰੀ ਹੈ।"


ਅਧਿਕਾਰੀਆਂ ਨੂੰ ਲਿਖੇ ਇੱਕ ਪੱਤਰ ਵਿੱਚ ਰਾਜਪਾਲ ਨੇ ਲਿਖਿਆ, “ਮੈਂ ਚਾਹੁੰਦਾ ਹਾਂ ਕਿ ਭ੍ਰਿਸ਼ਟਾਚਾਰ ਮੁਕਤ ਸਮਾਜ ਨੂੰ ਯਕੀਨੀ ਬਣਾਉਣ ਲਈ ਇਹਨਾਂ ਹਦਾਇਤਾਂ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਣਾ ਚਾਹੀਦਾ ਹੈ, ਜੋ ਕਿ ਸਮੇਂ ਦੀ ਲੋੜ ਹੈ। ਉਮੀਦ ਹੈ ਕਿ ਤੁਹਾਡੇ ਵਿੱਚੋਂ ਹਰ ਇੱਕ ਇਹ ਸੰਦੇਸ਼ ਤੁਹਾਡੇ ਨਾਲ ਕੰਮ ਕਰਨ ਵਾਲੇ ਅਧਿਕਾਰੀਆਂ ਤੱਕ ਵੀ ਪਹੁੰਚਾਏਗਾ।”

ਇਹ ਵੀ ਪੜ੍ਹੋ : ਗਲ਼ੀ 'ਚ ਖੜ੍ਹੇ ਹੋਣ ਨੂੰ ਲੈ ਕੇ ਨੌਜਵਾਨ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਿਆ

ਰਾਜਪਾਲ ਵੱਲੋਂ ਅਧਿਕਾਰੀਆਂ ਨੂੰ ਲਿਖੇ ਪੱਤਰ ਦੇ ਨਾਲ ‘ਵਿਜੀਲੈਂਸ ਜਾਗਰੂਕਤਾ ਹਫ਼ਤੇ’ ਸਬੰਧੀ ਪ੍ਰਧਾਨ ਮੰਤਰੀ ਦੇ ਸੰਬੋਧਨ ਦੀ ਕਾਪੀ ਵੀ ਨੱਥੀ ਕੀਤੀ ਗਈ ਹੈ।

- PTC NEWS

adv-img

Top News view more...

Latest News view more...