Tue, Apr 23, 2024
Whatsapp

ਸ਼ਿਵਸੈਨਾ 'ਚ ਸ਼ਾਮਲ ਹੋਏ Hero No. 1 ਗੋਵਿੰਦਾ, ਇਸ ਲੋਕ ਸਭਾ ਸੀਟ ਤੋਂ ਲੜ ਸਕਦੇ ਹਨ ਚੋਣ

Written by  Aarti -- March 28th 2024 05:27 PM
ਸ਼ਿਵਸੈਨਾ 'ਚ ਸ਼ਾਮਲ ਹੋਏ Hero No. 1 ਗੋਵਿੰਦਾ, ਇਸ ਲੋਕ ਸਭਾ ਸੀਟ ਤੋਂ ਲੜ ਸਕਦੇ ਹਨ ਚੋਣ

ਸ਼ਿਵਸੈਨਾ 'ਚ ਸ਼ਾਮਲ ਹੋਏ Hero No. 1 ਗੋਵਿੰਦਾ, ਇਸ ਲੋਕ ਸਭਾ ਸੀਟ ਤੋਂ ਲੜ ਸਕਦੇ ਹਨ ਚੋਣ

Govinda Joins Shiv Sena: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਿੱਥੇ ਦਲ ਬਦਲੀਆਂ ਦਾ ਦੌਰ ਚੱਲ ਰਿਹਾ ਹੈ। ਉੱਥੇ ਹੀ ਮਨੋਰੰਜਨ ਜਗਤ ਦੇ ਕਈ ਕਲਾਕਾਰ ਸਿਆਸੀ ਪਾਰਟੀਆਂ ਦਾ ਪੱਲਾ ਫੜ ਰਹੇ ਹਨ। ਇਸੇ ਦੇ ਚੱਲਦੇ ਬਾਲੀਵੁੱਡ ਅਦਾਕਾਰ ਗੋਵਿੰਦਾ ਇੱਕ ਵਾਰ ਫਿਰ ਤੋਂ ਰਾਜਨੀਤੀ ’ਚ ਸ਼ਾਮਲ ਹੋ ਗਏ ਹਨ। ਦੱਸ ਦਈਏ ਕਿ ਗੋਵਿੰਦਾ ਨੇ ਸ਼ਿਵਸੈਨਾ (ਸ਼ਿੰਦੇ) ’ਚ ਸ਼ਾਮਲ ਹੋ ਗਏ ਹਨ।  

ਇਸ ਤੋਂ ਬਾਅਦ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਸ਼ਿੰਦੇ ਦੀ ਪਾਰਟੀ ਉਨ੍ਹਾਂ ਨੂੰ ਮੁੰਬਈ ਉੱਤਰ ਪੱਛਮੀ ਲੋਕ ਸਭਾ ਸੀਟ ਤੋਂ ਟਿਕਟ ਦੇ ਸਕਦੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਉਹ ਸ਼ਿਵ ਸੈਨਾ (ਯੂਬੀਟੀ) ਦੇ ਉਮੀਦਵਾਰ ਅਮੋਲ ਕੀਰਤੀਕਰ ਖਿਲਾਫ ਚੋਣ ਲੜਨਗੇ।


ਇਸ ਤੋਂ ਪਹਿਲਾਂ ਬੁੱਧਵਾਰ ਨੂੰ ਗੋਵਿੰਦਾ ਨੇ ਸ਼ਿੰਦੇ ਕੈਂਪ ਦੇ ਨੇਤਾ ਅਤੇ ਸ਼ਿਵ ਸੈਨਾ ਦੇ ਸਾਬਕਾ ਵਿਧਾਇਕ ਕ੍ਰਿਸ਼ਨਾ ਹੇਗੜੇ ਨਾਲ ਮੁਲਾਕਾਤ ਕੀਤੀ ਸੀ, ਜਿਸ ਦੀ ਫੋਟੋ ਵੀ ਸਾਹਮਣੇ ਆਈ ਸੀ। ਗੋਵਿੰਦਾ ਇਸ ਤੋਂ ਪਹਿਲਾਂ 2004 'ਚ ਕਾਂਗਰਸ ਦੀ ਟਿਕਟ 'ਤੇ ਮੁੰਬਈ ਉੱਤਰੀ ਲੋਕ ਸਭਾ ਸੀਟ ਤੋਂ ਚੋਣ ਜਿੱਤੇ ਸਨ। ਫਿਰ ਉਨ੍ਹਾਂ ਨੇ ਭਾਜਪਾ ਦੇ ਰਾਮ ਨਾਇਕ ਨੂੰ 48,271 ਵੋਟਾਂ ਨਾਲ ਹਰਾਇਆ।

ਇਹ ਵੀ ਪੜ੍ਹੋ: ਬਿੱਲ ਨੂੰ ਲੈ ਕੇ ਹੋਇਆ ਵਿਵਾਦ ਤਾਂ ਹੋਟਲ ਮਾਲਕ ਨੇ ਗਾਹਕਾਂ ਪਿੱਛੇ ਲਾਇਆ ਪਾਲਤੂ ਕੁਤਾ

-

Top News view more...

Latest News view more...