Andhra Pradesh Mine Accident : ਆਂਧਰਾ ਪ੍ਰਦੇਸ਼ 'ਚ ਗ੍ਰੇਨਾਈਟ ਦੀ ਖਾਣ 'ਚ ਹਾਦਸਾ, ਓਡੀਸ਼ਾ ਦੇ 6 ਮਜ਼ਦੂਰਾਂ ਦੀ ਮੌਤ, 10 ਜ਼ਖ਼ਮੀ
Andhra Pradesh Mine Accident : ਆਂਧਰਾ ਪ੍ਰਦੇਸ਼ ਦੇ ਬਾਪਟਲਾ ਵਿੱਚ ਇੱਕ ਦਰਦਨਾਕ ਖਾਣ ਹਾਦਸੇ ਵਿੱਚ ਛੇ ਮਜ਼ਦੂਰਾਂ (6 Dead in Andhra Pradesh Mine) ਦੀ ਮੌਤ ਹੋ ਗਈ। ਇਹ ਹਾਦਸਾ ਇੱਕ ਗ੍ਰੇਨਾਈਟ ਖਾਣ (Granite Mining) ਵਿੱਚ ਵਾਪਰਿਆ। ਇਸ ਹਾਦਸੇ ਵਿੱਚ ਦਸ ਹੋਰ ਮਜ਼ਦੂਰ ਵੀ ਜ਼ਖਮੀ ਹੋਏ ਹਨ। ਜ਼ਖਮੀ ਮਜ਼ਦੂਰਾਂ ਵਿੱਚੋਂ ਕੁਝ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਇਸ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਸਾਰੇ ਮਜ਼ਦੂਰ ਓਡੀਸ਼ਾ (Odisha News) ਦੇ ਵਸਨੀਕ ਸਨ। ਹਾਦਸੇ ਤੋਂ ਬਾਅਦ ਮੌਕੇ 'ਤੇ ਬਚਾਅ ਕਾਰਜ ਚਲਾਏ ਜਾ ਰਹੇ ਹਨ। ਮੁੱਖ ਮੰਤਰੀ ਚੰਦਰਬਾਬੂ ਨਾਇਡੂ (CM Chandrababu Naidu) ਨੇ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਜ਼ਖਮੀਆਂ ਨੂੰ ਬਿਹਤਰ ਡਾਕਟਰੀ ਸਹੂਲਤਾਂ ਪ੍ਰਦਾਨ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ।
ਪੁਲਿਸ ਅਨੁਸਾਰ ਇਹ ਹਾਦਸਾ ਐਤਵਾਰ ਸਵੇਰੇ ਬਾਪਟਲਾ ਜ਼ਿਲ੍ਹੇ ਦੇ ਬੱਲੀਕੁਰਵਾ ਵਿੱਚ ਸੱਤਿਆਕ੍ਰਿਸ਼ਨ ਗ੍ਰੇਨਾਈਟ ਖਾਣ ਵਿੱਚ ਵਾਪਰਿਆ। ਇਹ ਹਾਦਸਾ ਖਾਣ ਵਿੱਚ ਚੱਟਾਨ ਦਾ ਇੱਕ ਵੱਡਾ ਹਿੱਸਾ ਡਿੱਗਣ ਕਾਰਨ ਵਾਪਰਿਆ। ਹਾਦਸੇ ਸਮੇਂ ਖਾਣ ਵਿੱਚ 16 ਮਜ਼ਦੂਰ ਮੌਜੂਦ ਸਨ।
ਕੁੱਝ ਜ਼ਖ਼ਮੀਆਂ ਦੀ ਹਾਲਤ ਗੰਭੀਰ
ਮਲਬੇ ਵਿੱਚ ਫਸੇ ਦੋ ਮਜ਼ਦੂਰਾਂ ਦੀਆਂ ਲਾਸ਼ਾਂ ਨੂੰ ਕੱਢਣ ਲਈ ਬਚਾਅ ਕਾਰਜ ਚਲਾਏ ਜਾ ਰਹੇ ਹਨ। ਇਸ ਦੇ ਨਾਲ ਹੀ, ਬਾਕੀ ਚਾਰ ਮਜ਼ਦੂਰਾਂ ਦੀਆਂ ਲਾਸ਼ਾਂ ਕੱਢ ਲਈਆਂ ਗਈਆਂ ਹਨ।
ਹਾਦਸੇ ਵਿੱਚ ਜ਼ਖਮੀ ਮਜ਼ਦੂਰਾਂ ਨੂੰ ਨਰਸਾਰਾਓਪੇਟ ਦੇ ਇੱਕ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿਨ੍ਹਾਂ ਵਿੱਚੋਂ ਕੁਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਬਾਪਟਲਾ ਦੇ ਪੁਲਿਸ ਸੁਪਰਡੈਂਟ ਤੁਸ਼ਾਰ ਡੂਡੀ ਨੇ ਹਾਦਸੇ ਵਾਲੀ ਥਾਂ ਦਾ ਦੌਰਾ ਕੀਤਾ। ਡੂਡੀ ਬਚਾਅ ਅਤੇ ਰਾਹਤ ਕਾਰਜਾਂ ਦੀ ਲਗਾਤਾਰ ਨਿਗਰਾਨੀ ਕਰ ਰਹੇ ਹਨ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਢੁਕਵੇਂ ਸੁਰੱਖਿਆ ਉਪਾਅ ਦੀ ਘਾਟ ਹਾਦਸੇ ਦਾ ਕਾਰਨ ਹੋ ਸਕਦੀ ਹੈ।
ਮੁੱਖ ਮੰਤਰੀ ਨੇ ਹਾਦਸੇ 'ਤੇ ਚਿੰਤਾ ਪ੍ਰਗਟਾਈ
ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਨੇ ਘਟਨਾ 'ਤੇ ਚਿੰਤਾ ਪ੍ਰਗਟਾਈ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਡੂੰਘਾਈ ਨਾਲ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਜ਼ਖਮੀ ਮਜ਼ਦੂਰਾਂ ਨੂੰ ਸਭ ਤੋਂ ਵਧੀਆ ਡਾਕਟਰੀ ਸਹੂਲਤਾਂ ਮਿਲਣੀਆਂ ਯਕੀਨੀ ਬਣਾਈਆਂ ਜਾਣ।
ਖਬਰ ਅਪਡੇਟ ਜਾਰੀ...
- PTC NEWS