Thu, Jun 19, 2025
Whatsapp

Batala News: ਨਗਰ ਕੀਰਤਨ ਦੌਰਾਨ ਗ੍ਰੰਥੀ ਸਿੰਘ ਦੀ ਹੋਈ ਕਰੰਟ ਲੱਗਣ ਕਾਰਨ ਦਰਦਨਾਕ ਮੌਤ

Reported by:  PTC News Desk  Edited by:  Aarti -- November 27th 2023 04:31 PM
Batala News: ਨਗਰ ਕੀਰਤਨ ਦੌਰਾਨ ਗ੍ਰੰਥੀ ਸਿੰਘ ਦੀ ਹੋਈ ਕਰੰਟ ਲੱਗਣ ਕਾਰਨ ਦਰਦਨਾਕ ਮੌਤ

Batala News: ਨਗਰ ਕੀਰਤਨ ਦੌਰਾਨ ਗ੍ਰੰਥੀ ਸਿੰਘ ਦੀ ਹੋਈ ਕਰੰਟ ਲੱਗਣ ਕਾਰਨ ਦਰਦਨਾਕ ਮੌਤ

Batala News: ਬਟਾਲਾ ’ਚ ਪ੍ਰਕਾਸ਼ ਪੂਰਬ ਮੌਕੇ ਦੁੱਖਦਾਈ ਘਟਨਾ ਵਾਪਰੀ। ਦੱਸ ਦਈਏ ਕਿ ਪ੍ਰਸ਼ਾਦ ਵੰਡ ਰਹੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਦੀ ਕਰੰਟ ਲੱਗਣ ਕਾਰਨ ਦਰਦਨਾਕ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਪਾਲਕੀ ਸਾਹਿਬ ਵਾਲੀ ਟਰਾਲੀ ਬਿਜਲੀ ਦੀਆਂ ਤਾਰਾਂ ਦੇ ਨਾਲ ਟਕਰਾ ਗਈ ਸੀ ਜਿਸ ਕਾਰਨ ਗ੍ਰੰਥੀ ਸਿੰਘ ਦੀ ਦਰਦਨਾਕ ਮੌਤ ਹੋ ਗਈ। ਬਟਾਲਾ ਦੇ ਕਸਬਾ ਵਡਾਲਾ ਗ੍ਰੰਥੀਆਂ ’ਚ ਪ੍ਰਕਾਸ਼ ਪੂਰਬ ਮੌਕੇ ਨਗਰ ਕੀਰਤਨ ਕੱਢਿਆ ਜਾ ਰਿਹਾ ਸੀ।  

ਵਡਾਲਾ ਗ੍ਰੰਥੀਆਂ ਵਿਖੇ ਕੱਢੇ ਜਾ ਰਹੇ ਨਗਰ ਕੀਰਤਨ ਵਾਲੀ ਟਰਾਲੀ ਵਿੱਚ ਕਈ ਸ਼ਰਧਾਲੂ ਸੇਵਾ ਕਰ ਰਹੇ ਸਨ ਅਤੇ ਗੁਰਦੁਆਰਾ ਸਾਹਿਬ ਤੇ ਗ੍ਰੰਥੀ ਦਵਿੰਦਰ ਸਿੰਘ ਦਾ 21 ਸਾਲਾ ਨੌਜਵਾਨ ਪੁੱਤਰ ਬਿਕਰਮਜੀਤ ਸਿੰਘ ਜੋ ਕਿ ਟਰਾਲੀ ਦੇ ਨਾਲ ਨਾਲ ਨੰਗੇ ਪੈਰ ਪੈਦਲ ਚੱਲਦਾ ਹੋਇਆ ਪ੍ਰਸ਼ਾਦ ਵਰਤਾਉਣ ਦੀ ਸੇਵਾ ਕਰ ਰਿਹਾ ਸੀ ਕਿ ਉਸ ਨੂੰ ਜਬਰਦਸਤ ਕਰੰਟ ਲੱਗਾ ਜਿਸ ਕਰਕੇ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। 


ਇਨ੍ਹਾਂ ਹੀ ਨਹੀਂ ਕੁਝ ਟਰਾਲੀ ਉੱਪਰ ਬੈਠੇ ਕੁਝ ਨੌਜਵਾਨਾਂ ਸੇਵਾਦਾਰਾਂ ਨੂੰ ਵੀ ਝਟਕਾ ਲੱਗਾ। ਇਸ ਉਪਰੰਤ ਸੇਵਾਦਾਰਾਂ ਅਤੇ ਸਥਾਨਕ ਲੋਕਾਂ ਨੇ ਬਿਕਰਮਜੀਤ ਸਿੰਘ ਨੂੰ ਹਸਪਤਾਲ ਲਜਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। 

ਇਹ ਵੀ ਪੜ੍ਹੋ: Farmer Protest Second Day: ਧਰਨੇ ’ਤੇ ਬੈਠੇ ਕਿਸਾਨਾਂ ਨੂੰ ਪੰਜਾਬ ਦੇ ਰਾਜਪਾਲ ਨੇ ਦਿੱਤਾ ਸਮਾਂ, ਭਲਕੇ ਹੋਵੇਗੀ ਮੀਟਿੰਗ

- PTC NEWS

Top News view more...

Latest News view more...

PTC NETWORK