Chandigarh ’ਚ ਭਾਜਪਾ ਦਫ਼ਤਰ ’ਤੇ ਗ੍ਰੇਨੇਡ ਹਮਲਾ ਮਾਮਲਾ; ਪੁਲਿਸ ਨੇ ਮੋਰਿੰਡਾ ਤੋਂ 2 ਲੋਕਾਂ ਨੂੰ ਕੀਤਾ ਗ੍ਰਿਫਤਾਰ
Chandigarh Grenade Attack News : ਚੰਡੀਗੜ੍ਹ ’ਚ ਭਾਜਪਾ ਦਫ਼ਤਰ ’ਤੇ ਗ੍ਰੇਨੇਡ ਹਮਲਾ ਮਾਮਲੇ ’ਚ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੇ ਮੋਰਿੰਡਾ ਤੋਂ 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਜਿਨ੍ਹਾਂ ਦੀ ਪਛਾਣ ਅਮਨ ਅਤੇ ਗੁਰਤੇਜ ਵਜੋਂ ਹੋਈ ਹੈ। ਪੁਲਿਸ ਵੱਲੋਂ ਪਿੰਡ ਰਤਨਗੜ੍ਹ ’ਚ ਛਾਪਾ ਮਾਰਿਆ ਗਿਆ ਸੀ। ਹਾਲਾਂਕਿ ਇਸ ਛਾਪੇਮਾਰੀ ਦੌਰਾਨ ਪੁਲਿਸ ਨੂੰ ਘਰ ਚੋਂ ਕੁਝ ਵੀ ਬਰਾਮਦ ਨਹੀਂ ਹੋਇਆ ਹੈ।
ਹਾਲਾਂਕਿ ਕਿਹਾ ਜਾ ਰਿਹਾ ਹੈ ਕਿ ਗ੍ਰਿਫਤਾਰ ਕੀਤੇ ਗਏ ਨੌਜਵਾਨਾਂ ਕੋਲੋਂ ਪੀਲੇ ਰੰਗ ਦੇ ਲਿਫਾਫੇ ’ਚ ਕੁਝ ਬਰਾਮਦ ਵੀ ਹੋਇਆ ਹੈ। ਪਰ ਪੁਲਿਸ ਵੱਲੋਂ ਇਸਦੀ ਪੁਸ਼ਟੀ ਨਹੀਂ ਕੀਤੀ ਗਈ ਹੈ। ਦੋਵੇਂ ਮੋਰਿੰਡਾ ਦੇ ਨੇੜੇ ਦੇ ਰਹਿਣ ਵਾਲੇ ਹਨ।
ਦੂਜੇ ਪਾਸੇ ਮੋਰਿੰਡਾ ਦੇ ਪਿੰਡ ਰਤਨਗੜ ਵਾਸੀ ਗੁਰਤੇਜ ਸਿੰਘ ਤੇ ਅਮਨਪ੍ਰੀਤ ਸਿੰਘ ਨੂੰ ਪੁਲਿਸ ਨੇ ਰਾਉਂਡਅਪ ਕੀਤਾ ਹੈ। ਜਾਣਕਾਰੀ ਦੇ ਅਨੁਸਾਰ ਇਹ ਦੋਵੇਂ ਵਿਅਕਤੀ ਚੰਡੀਗੜ੍ਹ ਦੇ ਵਿੱਚ ਵਾਹਨ ਚਲਾਉਂਦੇ ਹਨ ਤੇ ਇੰਨਾਂ ਨੂੰ ਭਾਜਪਾ ਦਫ਼ਤਰ ਦੇ ਬਾਹਰ ਹੋਏ ਧਮਾਕੇ ਦੇ ਮਾਮਲੇ ਵਿੱਚ ਰਾਉਂਡਅਪ ਕੀਤਾ ਗਿਆ ਹੈ ਪਰ ਇਨ੍ਹਾਂ ਦੋਵਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਇਸਦੀ ਜਾਣਕਾਰੀ ਨਹੀਂ ਹੈ।
ਜਾਣੋ ਪੂਰਾ ਮਾਮਲਾ
ਕਾਬਿਲੇਗੌਰ ਹੈ ਕਿ ਚੰਡੀਗੜ੍ਹ ਦੇ ਸੈਕਟਰ 37 ਸਥਿਤ ਭਾਜਪਾ ਦਫਤਰ ਅੱਗੇ ਗ੍ਰੇਨੇਡ ਨਾਲ ਹਮਲਾ ਕੀਤਾ ਗਿਆ। ਜਿਸਦੀ ਪੁਲਿਸ ਵੱਲੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਚੰਡੀਗੜ੍ਹ ਪੁਲਿਸ ਦੀਆਂ ਤਮਾਮ ਟੀਮਾਂ ਅਤੇ ਫੋਰੈਂਸਿਕ ਟੀਮਾਂ ਤੋਂ ਇਲਾਵਾ ਕੌਮੀ ਜਾਂਚ ਏਜੰਸੀ (NIA) ਵੀ ਪਹੁੰਚੀ ਸੀ। ਫਿਲਹਾਲ ਇਸ ਮਾਮਲੇ ਵਿੱਚ ਗ੍ਰੇਨੇਡ ਹਮਲੇ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਖਾਲਿਸਤਾਨੀ ਸਮਰਥਕ ਨੇ ਜ਼ਿੰਮੇਵਾਰੀ ਲਈ ਹੈ। ਜਿਸ ਦੀ ਇੱਕ ਕਥਿਤ ਪੋਸਟ ਵੀ ਵਾਇਰਲ ਹੋਈ।
ਇਹ ਵੀ ਪੜ੍ਹੋ : ਕਾਂਗਰਸੀ ਆਗੂ ਖੁਸ਼ਬਾਜ ਜਟਾਣਾ ਦੀ ਸੜਕ ਹਾਦਸੇ 'ਚ ਮੌਤ, ਦਿੱਲੀ ਤੋਂ ਵਾਪਸੀ ਦੌਰਾਨ ਵਾਪਰਿਆ ਹਾਦਸਾ
- PTC NEWS