Advertisment

ਦੁੱਖਦਾਈ: ਕੈਨੇਡਾ ਤੋਂ ਪੰਜਾਬ ਪਰਤੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

author-image
Pardeep Singh
New Update
ਦੁੱਖਦਾਈ: ਕੈਨੇਡਾ ਤੋਂ ਪੰਜਾਬ ਪਰਤੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ
Advertisment

ਰਈਆ: ਰਈਆ ਤੋਂ ਇਕ ਬੜੀ ਦੁੱਖ ਦਾਇਕ ਖ਼ਬਰ ਸਾਹਮਣੇ ਆਈ ਹੈ। ਕੈਨੇਡਾ ਤੋਂ ਕੁਝ ਦਿਨ ਪਹਿਲਾਂ ਆਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਦੱਸ ਦੇਈਏ ਕਿ ਅਰਸ਼ਦੀਪ ਆਪਣੇ ਦੋਸਤ ਦੇ ਵਿਆਹ ਵਿੱਚ ਸ਼ਾਮਿਲ ਲਈ ਪੰਜਾਬ ਆਇਆ ਸੀ ਇਸ ਦੌਰਾਨ ਹੀ ਹਾਰਟ ਅਟੈਕ ਆਉਣ ਕਾਰਨ ਮੌਤ ਹੋ ਗਈ।

ਅਰਸ਼ਦੀਪ ਦੇ ਪਰਿਵਾਰ ਦਾ ਕਹਿਣਾ ਹੈ ਕਿ ਪਰਿਵਾਰ ਬਹੁਤ ਖੁਸ਼ ਸੀ ਕਿ ਅਰਸ਼ਦੀਪ ਘਰ ਆਇਆ ਹੈ ਪਰ ਹਾਰਟ ਅਟੈਕ ਆਉਣ ਤੋਂ ਬਾਅਦ ਹਸਪਤਾਲ ਲੈ ਕੇ ਗਏ ਜਿੱਥੇ ਡਾਕਟਰਾਂ ਨੇ ਮ੍ਰਿਤਕ ਘੋਸ਼ਿਤ ਕਰ ਦਿੱਤਾ। ਪਰਿਵਾਰ ਦਾ ਕਹਿਣਾ ਹੈ ਕਿ ਅਰਸ਼ਦੀਪ ਕੋਈ ਨਸ਼ਾ ਵੀ ਨਹੀਂ ਕਰਦਾ ਸੀ।

ਪਰਿਵਾਰ ਦਾ ਕਹਿਣਾ ਹੈ ਕਿ ਅਰਸ਼ਦੀਪ ਦਾ ਸੁਭਾਅ ਬਹੁਤ ਹੀ ਸਾਊ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਅਰਸ਼ਦੀਪ ਬਹਤੁ ਹੀ ਸ਼ਾਂਤ ਚਿੱਤ ਦਾ ਸੀ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਕੈਨੇਡਾ ਵਿੱਚ ਰਹਿੰਦਾ ਸੀ ਅਤੇ ਉਥੇ ਡਾਰਈਵਰੀ ਕਰਦਾ ਸੀ। 

- PTC NEWS
latest-news punjabi-news heart-attack-in-canada
Advertisment

Stay updated with the latest news headlines.

Follow us:
Advertisment