Groom Died in Barnala: ਵਿਆਹ ਤੋਂ ਪਹਿਲਾਂ ਲਾੜੇ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਪਰਿਵਾਰ ਸਮੇਤ ਪੂਰੇ ਪਿੰਡ ’ਚ ਸੋਗ
ਬਰਨਾਲਾ: ਜ਼ਿਲੇ ਦੇ ਪਿੰਡ ਬਖਤਗੜ੍ਹ 'ਚ ਵਿਆਹ ਸਮਾਗਮ 'ਚ ਉਸ ਸਮੇਂ ਮਾਹੌਲ ਗ਼ਮਗੀਨ ਹੋ ਗਿਆ ਜਦੋਂ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੇ ਦੀ ਮੌਤ ਹੋ ਗਈ। ਇਸ ਕਾਰਨ ਪਿੰਡ ’ਚ ਸੋਗ ਦੀ ਲਹਿਰ ਛਾ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਲੋਕਾਂ ਨੇ ਦੱਸਿਆ ਕਿ ਪਿੰਡ ਦੇ 32 ਸਾਲਾਂ ਨੌਜਵਾਨ ਪੂਰਨ ਦੀਪ ਸਿੰਘ ਦਾ ਵਿਆਹ ਰੱਖਿਆ ਹੋਇਆ ਸੀ ਅਤੇ ਘਰ ’ਚ ਜਾਗੋ ਦਾ ਆਯੋਜਨ ਕੀਤਾ ਗਿਆ ਸੀ ਅਤੇ ਅਗਲੇ ਦਿਨ ਬਾਰਾਤ ਰਵਾਨਾ ਹੋਣੀ ਸੀ ਕਿ ਨੌਜਵਾਨ ਨੂੰ ਕਿਸੇ ਕੰਮ ਨੂੰ ਲੈ ਕੇ ਪਿੰਡ ਦੇ ਨੇੜੇ ਕਸਬੇ ’ਚ ਜਾਣਾ ਪੈ ਗਿਆ ਕਿ ਅਚਾਨਕ ਰਸਤੇ ’ਚ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
ਇਸ ਘਟਨਾ ਦੇ ਕਾਰਨ ਪਤਾ ਲੱਗਣ ਤੋਂ ਬਾਅਦ ਪਿੰਡ ਚ ਸੋਗ ਦੀ ਲਹਿਰ ਛਾ ਗਈ ਹੈ। ਦੂਜੇ ਪਾਸੇ ਇਸ ਮਾਮਲੇ ਦੀ ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਵੱਲੋਂ ਮ੍ਰਿਤਕ ਪੂਰਨ ਦੀਪ ਸਿੰਘ ਦੇ ਪਿਤਾ ਭੋਲਾ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 174 ਦੀ ਕਾਰਵਾਈ ਕੀਤੀ ਗਈ ਹੈ ਅਤੇ ਲਾਸ਼ ਦਾ ਪੋਸਟਮਾਰਟਮ ਕਾਰਵਾ ਕੇ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: Kuldeep Singh Viad: ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਵੈਦ 'ਤੇ FIR
- PTC NEWS