Advertisment

ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਪਾਕਿਸਤਾਨ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਵਤਨ ਪਰਤਿਆ

author-image
Amritpal Singh
Updated On
New Update
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਪਾਕਿਸਤਾਨ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਵਤਨ ਪਰਤਿਆ
Advertisment

ਅੰਮ੍ਰਿਤਸਰ: ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਅਟਾਰੀ ਵਾਹਗਾ ਸਰਹੱਦ ਰਾਹੀ  ਵਾਪਸ ਪਰਤਿਆ। ਇਸ ਦੌਰਾਨ ਉਨ੍ਹਾਂ ਖੁਸ਼ੀ ਜ਼ਾਹਰ ਕਰਦੇ ਹੋਏ ਕਿਹਾ ਕਿ ਬਹੁਤ ਖੁਸ਼ੀ ਹੈ ਕਿ ਉਹ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨ ਕਰਕੇ ਅੱਜ ਵਾਪਸ ਪਰਤੇ ਹਨ ਅਤੇ ਬਹੁਤ ਖੁਸ਼ੀ ਹੈ ਕਿ ਪਾਕਿਸਤਾਨ ਦੀ ਧਰਤੀ ਤੇ ਵਿਛੜੇ ਗੁਰਧਾਮਾਂ ਦੇ ਦਰਸ਼ਨ ਕਰਕੇ ਆਏ ਹਨ, ਜਿਸ ਲਈ ਉਹ ਸਰਕਾਰ ਦਾ ਧੰਨਵਾਦ ਕਰਦੇ ਹਨ ਜਿਹੜਾ ਸਾਨੂੰ ਵੀਜ਼ੇ ਦਿੱਤੇ ਗਏ ਹਨ ਅਤੇ ਉਹ ਖੁੱਲ੍ਹੇ ਦਰਸ਼ਨ ਕਰਕੇ ਅੱਜ ਵਾਪਸ ਪਰਤੇ ਹਨ।  

Advertisment

25 ਨਵੰਬਰ ਨੂੰ ਦੇਸ਼ ਭਰ ਵਿੱਚੋ ਕੁੱਲ 2,447 ਸ਼ਰਧਾਲੂ ਅਟਾਰੀ ਵਾਘਾ ਸਰਹੱਦ ਦੇ ਸੜਕੀ ਰਸਤੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਗਏ ਸਨ।ਸ਼੍ਰੋਮਣੀ ਕਮੇਟੀ ਦੀ ਅਗਵਾਈ ਹੇਠ 896 ਸ਼ਰਧਾਲੂ ਗਏ ਸਨ। 

ਅੱਜ ਆਪਣੇ ਗੁਰੂ ਧਾਮਾਂ ਦੇ ਦਰਸ਼ਨ ਕਰ ਸ਼ਰਧਾਲੂ ਅਟਾਰੀ ਵਾਘਾ ਸਰਹੱਦ ਰਾਹੀਂ ਭਾਰਤ ਪੁੱਜੇ। ਇਸ ਮੌਕੇ ਸ਼ਰਧਾਲੂਆਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਅਸੀਂ ਸਰਕਾਰਾਂ ਦੇ ਬਹੁਤ ਧੰਨਵਾਦੀ ਹਾਂ ਜਿਨ੍ਹਾਂ ਦੇ ਕਰਨ ਸਾਨੂੰ ਆਪਣੇ ਗੁਰੂਧਾਮਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ, ਉਨ੍ਹਾ ਕਿਹਾ ਕਿ ਗੁਰਦੁਆਰਾ ਪੰਜਾ ਸਾਹਿਬ ਵਿਖੇ ਪਾਕਿਸਤਾਨ ਸਰਕਾਰ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ ਅਟਾਰੀ-ਵਾਹਗਾ ਸਰਹੱਦ 'ਤੇ ਕੁੱਝ ਸ਼ਰਧਾਲੂਆਂ ਨੇ ਕਿਹਾ ਕਿ ਅਸੀਂ ਦੋਵੇਂ ਸਰਕਾਰਾਂ ਨੂੰ ਅਪੀਲ ਕਰਦੇ ਹਾਂ ਕੀ ਗੁਰੂ ਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਦੇ ਵੱਧ ਤੋਂ ਵੱਧ ਵੀਜੇ ਲਗਾਏ ਜਾਣ ਤਾਂ ਜੋ ਸ਼ਰਧਾਲੂ ਆਪਣੇ ਗੁਰੂ ਧਾਮਾਂ ਦੇ ਦਰਸ਼ਨ ਦੀਦਾਰੇ ਕਰ ਸਕਣ, ਉਥੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੰਮ੍ਰਿਤ ਸੰਚਾਰ ਲਈ ਪੰਜ ਪਿਆਰਿਆਂ ਦਾ ਜੋ ਇੱਕ ਵਫਦ ਗਿਆ ਸੀ, ਉਹਨਾਂ ਦੱਸਿਆ ਕਿ 117 ਦੇ ਕਰੀਬ ਸ਼ਰਧਾਲੂਆਂ ਨੂੰ ਉੱਥੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ।

ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਪਾਕਿਸਤਾਨ ਗਏ ਜੱਥੇ ਦੇ ਇੱਕ ਮੈਂਬਰ  ਦਾ  ਦੇਹਾਂਤ ਹੋ ਗਿਆ ਸੀ 60 ਵਰ੍ਹਿਆਂ ਦਾ ਪ੍ਰੀਤਮ ਸਿੰਘ ਹਰਿਆਣਾ ਦੇ ਕੁਰੂਕਸ਼ੇਤਰ ਨੇੜਲੇ ਪਿੰਡ ਨੈਂਸੀ ਦਾ ਸੀ ਰਹਿਣ ਵਾਲਾ ਸੀ, ਹਾਰਟ ਫੇਲ ਹੋਣ ਕਾਰਨ ਮੌਤ ਹੋ ਗਈ ਸੀ। ਮ੍ਰਿਤਕ ਦੇਹ ਬੀਤੀ ਦੇਰ ਸ਼ਾਮ ਭਾਰਤ ਲਿਆਂਦੀ ਗਈ, ਸ਼੍ਰੋਮਣੀ ਕਮੇਟੀ ਵਲੋਂ ਮ੍ਰਿਤਕ ਦੇਹ ਜੱਦੀ ਪਿੰਡ ਭੇਜਣ ਦਾ ਪ੍ਰਬੰਧ ਕੀਤਾ ਗਿਆ।parkash-purb-guru-nanak-dev-ji guru-nanak-dev-ji prakash-purab-of-sri-guru-nanak-dev-ji
Advertisment

Stay updated with the latest news headlines.

Follow us:
Advertisment