Thu, Sep 10, 2026
Whatsapp

Gulzar Singh Death Case : ਮ੍ਰਿਤਕ ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ’ਚ ਵੱਡਾ ਖੁਲਾਸਾ ! ਪਰਿਵਾਰ ਨੇ ਪ੍ਰਸ਼ਾਸਨ ’ਤੇ ਲਾਏ ਇਹ ਗੰਭੀਰ ਇਲਜ਼ਾਮ

ਦਿੜਬਾ ਦੇ ਪਿੰਡ ਤੁਰਬਨਜਾਰਾ ਵਿੱਚ ਵਿੱਤ ਮੰਤਰੀ ਦੀ ਜਨਤਕ ਮੀਟਿੰਗ ਵਿੱਚ ਨਸ਼ੇ ਦੀ ਦੁਰਵਰਤੋਂ ਬਾਰੇ ਇੱਕ ਸਵਾਲ ਪੁੱਛਣ ਮਗਰੋਂ ਬੇਇੱਜ਼ਤ ਕੀਤਾ ਗਿਆ। ਜਿਸ ਤੋਂ ਬਾਅਦ ਉਨ੍ਹਾਂ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਹੁਣ, ਇਹ ਮੁੱਦਾ ਰਾਜਨੀਤਿਕ ਤੌਰ 'ਤੇ ਗਰਮ ਹੋ ਗਿਆ ਹੈ।

Reported by:  PTC News Desk  Edited by:  Aarti -- September 10th 2026 12:02 PM -- Updated: September 10th 2026 12:08 PM
Gulzar Singh Death Case  : ਮ੍ਰਿਤਕ ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ’ਚ ਵੱਡਾ ਖੁਲਾਸਾ ! ਪਰਿਵਾਰ ਨੇ ਪ੍ਰਸ਼ਾਸਨ ’ਤੇ ਲਾਏ ਇਹ ਗੰਭੀਰ ਇਲਜ਼ਾਮ

Gulzar Singh Death Case : ਮ੍ਰਿਤਕ ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ’ਚ ਵੱਡਾ ਖੁਲਾਸਾ ! ਪਰਿਵਾਰ ਨੇ ਪ੍ਰਸ਼ਾਸਨ ’ਤੇ ਲਾਏ ਇਹ ਗੰਭੀਰ ਇਲਜ਼ਾਮ

Gulzar Singh Death Case  :  ਨਸ਼ੇ ਦੀ ਲਤ ਦੇ ਦਰਦ ਦੀ ਗੱਲ ਕਰਨ ਵਾਲੇ ਗੁਲਜ਼ਾਰ ਸਿੰਘ ਦੀ ਮੌਤ ਹੁਣ ਸਿਰਫ਼ ਖੁਦਕੁਸ਼ੀ ਨਹੀਂ ਰਹੀ, ਸਗੋਂ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵਿਰੁੱਧ ਇੱਕ ਵੱਡਾ ਜਨਤਕ ਰੋਸ ਬਣ ਗਈ ਹੈ। ਹੁਣ ਮ੍ਰਿਤਕ ਦੇ ਪਰਿਵਾਰਿਕ ਮੈਂਭਰਾਂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। 

ਮ੍ਰਿਤਕ ਦੇ ਪੁੱਤਰਾਂ ਨੇ ਲਗਾਏ ਪ੍ਰਸ਼ਾਸਨ ’ਤੇ ਇਲਜ਼ਾਮ 

ਦੱਸ ਦਈਏ ਕਿ ਮ੍ਰਿਤਕ ਗੁਲਜ਼ਾਰ ਸਿੰਘ ਦੇ ਤਿੰਨ ਪੁੱਤਰਾਂ ਵੱਲੋਂ ਪ੍ਰਸ਼ਾਸਨ ’ਤੇ ਸਵਾਲ ਚੁੱਕੇ ਗਏ ਅਤੇ ਇਲਜ਼ਾਮ ਲਗਾਏ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਆਖਰੀ ਵਾਰ ਉਨ੍ਹਾਂ ਨੂੰ ਆਪਣੇ ਪਿਤਾ ਦਾ ਮੂੰਹ ਤੱਕ ਵੀ ਦੇਖਣ ਨੂੰ ਨਹੀਂ ਦਿੱਤਾ ਗਿਆ। ਉਨ੍ਹਾਂ ’ਤੇ ਪ੍ਰਸ਼ਾਸਨ ਵੱਲੋਂ ਸਸਕਾਰ ਲਈ ਦਬਾਅ ਪਾਇਆ ਜਾ ਰਿਹਾ ਸੀ। 

ਗੁਲਜ਼ਾਰ ਸਿੰਘ ਦੀ ਪਤਨੀ ਅਤੇ ਤਿੰਨ ਪੁੱਤਰਾਂ ਨੇ ਗੰਭੀਰ ਇਲਜ਼ਾਮ ਲਗਾਏ ਹਨ। ਜਿਨ੍ਹਾਂ ਵਿੱਚ ਖੁਲਾਸਾ ਕੀਤਾ ਗਿਆ ਹੈ ਕਿ ਉਨ੍ਹਾਂ ਨੂੰ ਗੁੰਮਰਾਹ ਕੀਤਾ ਗਿਆ ਸੀ ਅਤੇ ਜਲਦਬਾਜ਼ੀ ਵਿੱਚ ਗੁਲਜ਼ਾਰ ਸਿੰਘ ਦਾ ਅੰਤਿਮ ਸਸਕਾਰ ਕਰਨ ਲਈ ਮਜਬੂਰ ਕੀਤਾ ਗਿਆ।

'ਦੋਸ਼ੀਆਂ ਖਿਲਾਫ ਹੋਵੇ ਸਖਤ ਕਾਰਵਾਈ'

ਪਰਿਵਾਰ ਦਾ ਇਹ ਵੀ ਕਹਿਣਾ ਹੈ ਕਿ ਗੁਲਜ਼ਾਰ ਸਿੰਘ ਨੇ ਆਪਣੀ ਮੌਤ ਤੋਂ ਪਹਿਲਾਂ ਆਪਣੀ ਆਖਰੀ ਵੀਡੀਓ ਵਿੱਚ ਉਨ੍ਹਾਂ ਲੋਕਾਂ ਨੂੰ ਸਪੱਸ਼ਟ ਤੌਰ 'ਤੇ ਬੇਨਕਾਬ ਕੀਤਾ ਸੀ ਜਿਨ੍ਹਾਂ ਨੇ ਮੰਤਰੀ ਤੋਂ ਪੁੱਛਗਿੱਛ ਕਰਨ 'ਤੇ ਉਨ੍ਹਾਂ 'ਤੇ ਦਬਾਅ ਪਾਇਆ ਅਤੇ ਅਪਮਾਨ ਕੀਤਾ। ਪਰਿਵਾਰ ਹੁਣ ਮੰਗ ਕਰ ਰਿਹਾ ਹੈ ਕਿ ਵੀਡੀਓ ਵਿੱਚ ਦੱਸੇ ਗਏ ਸਾਰੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਜਾਵੇ।

ਪੀੜਤ ਪਰਿਵਾਰ ਦੀ ਚਿਤਾਵਨੀ 

ਮ੍ਰਿਤਕ ਦੇ ਪਰਿਵਾਰ ਨੇ ਪ੍ਰਸ਼ਾਸਨ ਅਤੇ ਸਰਕਾਰ ਨੂੰ ਸਿੱਧੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਜਦੋਂ ਤੱਕ ਮੁੱਖ ਮੁਲਜ਼ਮ ਅਤੇ ਮੰਤਰੀ ਖਿਲਾਫ ਸਖ਼ਤ ਕਾਰਵਾਈ ਨਹੀਂ ਕੀਤੀ ਜਾਂਦੀ, ਉਹ ਨਾ ਤਾਂ ਅਸਥੀਆਂ ਦਾ ਜਲ ਪ੍ਰਵਾਹ ਕਰਨਗੇ ਅਤੇ ਨਾ ਹੀ 'ਭੋਗ' ਦੀ ਰਸਮ ਕਰਨਗੇ।

ਪੰਜਾਬ ਦੇ ਲੋਕਾਂ ਨੂੰ ਅਪੀਲ 

ਗੁਲਜ਼ਾਰ ਸਿੰਘ ਦੇ ਪੁੱਤਰਾਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਲੜਾਈ ਸਿਰਫ਼ ਉਨ੍ਹਾਂ ਦੇ ਪਿਤਾ ਦੀ ਮੌਤ ਬਾਰੇ ਨਹੀਂ ਹੈ, ਸਗੋਂ ਪੰਜਾਬ ਦੇ ਹਰ ਉਸ ਪਿਤਾ ਬਾਰੇ ਹੈ ਜਿਸਦਾ ਪੁੱਤਰ ਨਸ਼ੇ ਦੀ ਲਤ ਵਿੱਚ ਫਸਿਆ ਹੋਇਆ ਹੈ। ਉਹ ਉਦੋਂ ਤੱਕ ਪਿੱਛੇ ਨਹੀਂ ਹਟਣਗੇ ਜਦੋਂ ਤੱਕ ਲੜਾਈ ਇਨਸਾਫ਼ ਦੀ ਆਖਰੀ ਹੱਦ ਤੱਕ ਨਹੀਂ ਪਹੁੰਚ ਜਾਂਦੀ।

ਇਹ ਵੀ ਪੜ੍ਹੋ  :  Punjab ’ਚ ਬਿਜਲੀ ਸੰਕਟ ਵਿਚਾਲੇ ਵਧੀ ਖਪਤ ਨੇ ਵਧਾਈ ਹੋਰ ਚਿੰਤਾ; ਰਾਜਪੁਰਾ ਤੇ ਤਲਵੰਡੀ ਸਾਬੋ ਥਰਮਲ ਪਲਾਂਟਾਂ ਦੀ ਜਾਣੋ ਤਾਜ਼ਾ ਸਥਿਤੀ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK