Tue, Feb 17, 2026
Whatsapp

Amritsar : ਗੁਰੂ ਨਗਰੀ 'ਚ ਗੁੰਡਾਗਰਦੀ ਦਾ ਨੰਗਾ ਨਾਚ, ਰੰਜਿਸ਼ ਨੂੰ ਲੈ ਕੇ ਇੱਟਾਂ-ਰੋੜਿਆਂ ਤੋਂ ਲੈ ਕੇ ਗੋਲੀਆਂ ਚੱਲੀਆਂ

Amritsar Firing : ਜਾਣਕਾਰੀ ਅਨੁਸਾਰ ਕੁਝ ਨੌਜਵਾਨਾਂ ਵੱਲੋਂ ਇਲਾਕੇ ਵਿੱਚ ਦਹਿਸ਼ਤ ਫੈਲਾਉਣ ਦੇ ਮਕਸਦ ਨਾਲ ਹਵਾਈ ਫਾਇਰ ਕੀਤੇ ਗਏ ਅਤੇ ਘਰਾਂ 'ਤੇ ਇੱਟਾਂ-ਰੋੜੇ ਵਰ੍ਹਾਏ ਗਏ। ਇਸ ਘਟਨਾ ਵਿੱਚ ਕਿਸੇ ਦੇ ਜ਼ਖਮੀ ਹੋਣ ਦੀ ਖ਼ਬਰ ਨਹੀਂ ਹੈ, ਪਰ ਇਲਾਕਾ ਨਿਵਾਸੀਆਂ ਵਿੱਚ ਭਾਰੀ ਸਹਿਮ ਪਾਇਆ ਜਾ ਰਿਹਾ ਹੈ।

Reported by:  PTC News Desk  Edited by:  KRISHAN KUMAR SHARMA -- February 17th 2026 04:57 PM -- Updated: February 17th 2026 05:06 PM
Amritsar : ਗੁਰੂ ਨਗਰੀ 'ਚ ਗੁੰਡਾਗਰਦੀ ਦਾ ਨੰਗਾ ਨਾਚ, ਰੰਜਿਸ਼ ਨੂੰ ਲੈ ਕੇ ਇੱਟਾਂ-ਰੋੜਿਆਂ ਤੋਂ ਲੈ ਕੇ ਗੋਲੀਆਂ ਚੱਲੀਆਂ

Amritsar : ਗੁਰੂ ਨਗਰੀ 'ਚ ਗੁੰਡਾਗਰਦੀ ਦਾ ਨੰਗਾ ਨਾਚ, ਰੰਜਿਸ਼ ਨੂੰ ਲੈ ਕੇ ਇੱਟਾਂ-ਰੋੜਿਆਂ ਤੋਂ ਲੈ ਕੇ ਗੋਲੀਆਂ ਚੱਲੀਆਂ

Amritsar Firing : ਅੰਮ੍ਰਿਤਸਰ ਦੇ ਪਿੰਡ ਮੂਲੇ ਚੱਕ ਅਧੀਨ ਪੈਂਦੀ ਭਾਈ ਵੀਰ ਸਿੰਘ ਕਲੋਨੀ ਵਿੱਚ ਬੀਤੀ ਰਾਤ ਗੋਲੀ ਚੱਲਣ (Firing) ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਕੁਝ ਨੌਜਵਾਨਾਂ ਵੱਲੋਂ ਇਲਾਕੇ ਵਿੱਚ ਦਹਿਸ਼ਤ ਫੈਲਾਉਣ ਦੇ ਮਕਸਦ ਨਾਲ ਹਵਾਈ ਫਾਇਰ ਕੀਤੇ ਗਏ ਅਤੇ ਘਰਾਂ 'ਤੇ ਇੱਟਾਂ-ਰੋੜੇ ਵਰ੍ਹਾਏ ਗਏ। ਇਸ ਘਟਨਾ ਵਿੱਚ ਕਿਸੇ ਦੇ ਜ਼ਖਮੀ ਹੋਣ ਦੀ ਖ਼ਬਰ ਨਹੀਂ ਹੈ, ਪਰ ਇਲਾਕਾ ਨਿਵਾਸੀਆਂ ਵਿੱਚ ਭਾਰੀ ਸਹਿਮ ਪਾਇਆ ਜਾ ਰਿਹਾ ਹੈ।

ਮੁਹੱਲੇ ਦੇ ਮੁੰਡਿਆਂ ਨੇ ਹੀ ਚਲਾਈ ਗੋਲੀ


ਘਟਨਾ ਦੇ ਚਸ਼ਮਦੀਦ ਬਬਲੂ ਨੇ ਦੱਸਿਆ ਕਿ ਮੁਹੱਲੇ ਦੇ ਹੀ ਰਹਿਣ ਵਾਲੇ ਅਰੁਣ ਕੁਮਾਰ ਅਤੇ ਆਕਾਸ਼ਦੀਪ ਸਿੰਘ ਨੇ ਆਪਣੇ ਕੁਝ ਅਣਪਛਾਤੇ ਸਾਥੀਆਂ ਨਾਲ ਮਿਲ ਕੇ ਗਲੀ ਵਿੱਚ ਹੰਗਾਮਾ ਕੀਤਾ। ਬਬਲੂ ਅਨੁਸਾਰ, ਮੁਲਜ਼ਮਾਂ ਨੇ ਸਿੱਧੀ ਗੋਲੀ ਚਲਾਈ, ਪਰ ਸ਼ੁਕਰ ਰਿਹਾ ਕਿ ਕਿਸੇ ਨੂੰ ਗੋਲੀ ਲੱਗੀ ਨਹੀਂ। ਉਸ ਨੇ ਦੱਸਿਆ ਕਿ ਮੁਲਜ਼ਮ ਮੁਹੱਲੇ ਵਿੱਚ ਆਪਣੀ ਬਦਮਾਸ਼ੀ ਅਤੇ ਦਹਿਸ਼ਤ ਕਾਇਮ ਕਰਨਾ ਚਾਹੁੰਦੇ ਸਨ। ਇੱਕ ਹੋਰ ਪੀੜਤ ਨਰਿੰਦਰ ਸਿੰਘ ਨੇ ਦੱਸਿਆ ਕਿ ਹਮਲਾਵਰਾਂ ਨੇ ਬਿਨਾਂ ਕਿਸੇ ਕਾਰਨ ਗੋਲੀਆਂ ਚਲਾਈਆਂ ਅਤੇ ਹੁਣ ਉਹ ਪਰਿਵਾਰ ਦੀ ਜਾਨ-ਮਾਲ ਦੀ ਸੁਰੱਖਿਆ ਲਈ ਇਨਸਾਫ਼ ਦੀ ਮੰਗ ਕਰ ਰਹੇ ਹਨ।

ਮੌਕੇ 'ਤੇ ਪਹੁੰਚੀ ਪੁਲਿਸ, ਖੋਲ੍ਹ ਕੀਤੇ ਬਰਾਮਦ

ਮੌਕੇ 'ਤੇ ਪਹੁੰਚੀ ਪੁਲਿਸ ਪਾਰਟੀ ਨੇ ਘਟਨਾ ਸਥਾਨ ਤੋਂ ਗੋਲੀਆਂ ਦੇ ਖਾਲੀ ਖੋਲ ਬਰਾਮਦ ਕੀਤੇ ਹਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬਬਲੂ ਦੇ ਬਿਆਨਾਂ ਦੇ ਅਧਾਰ 'ਤੇ ਦੋ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ ਅਤੇ ਦੋ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਅਨੁਸਾਰ ਇਹ ਮਾਮਲਾ ਪੁਰਾਣੀ ਰੰਜਿਸ਼ ਦਾ ਲੱਗ ਰਿਹਾ ਹੈ।

ਪੀੜਤ ਪਰਿਵਾਰਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਘਰਾਂ ਵਿੱਚ ਛੋਟੇ ਬੱਚੇ ਅਤੇ ਮਹਿਲਾਵਾਂ ਹਨ, ਜਿਨ੍ਹਾਂ ਦੀ ਜਾਨ ਨੂੰ ਇਨ੍ਹਾਂ ਗੁੰਡਾ ਅਨਸਰਾਂ ਤੋਂ ਖਤਰਾ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਫੜਨ ਲਈ ਲਗਾਤਾਰ ਰੇਡ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਉਹ ਕਾਨੂੰਨ ਦੀ ਗ੍ਰਿਫ਼ਤ ਵਿੱਚ ਹੋਣਗੇ।

- PTC NEWS

Top News view more...

Latest News view more...

PTC NETWORK
PTC NETWORK