Mon, Apr 20, 2026
Whatsapp

Jandiala Guru ’ਚ ਦੇਰ ਰਾਤ ਚੱਲੀਆਂ ਤਾਬੜਤੋੜ ਗੋਲੀਆਂ; ਚੋਣਾਂ ਨਾਲ ਜੋੜਿਆ ਜਾ ਰਿਹਾ ਮਾਮਲਾ

ਸੂਤਰਾਂ ਦੇ ਅਨੁਸਾਰ, ਇਹ ਹਮਲਾ ਉਸ ਸਮੇਂ ਹੋਇਆ ਜਦੋਂ ਇਲਾਕੇ ਵਿੱਚ ਨਗਰ ਕੌਂਸਲ ਚੋਣਾਂ ਦੀ ਤਿਆਰੀ ਜ਼ੋਰਾਂ ‘ਤੇ ਹੈ। ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲਰ ਦੀ ਸੀਟ ‘ਤੇ ਚੋਣ ਲੜ ਰਹੇ ਸੁਰਿੰਦਰ ਸਿੰਘ ਸੋਨੂ ਨੂੰ ਪਹਿਲਾਂ ਵੀ ਧਮਕੀਆਂ ਮਿਲ ਰਹੀਆਂ ਸਨ।

Reported by:  PTC News Desk  Edited by:  Aarti -- April 20th 2026 04:02 PM
Jandiala Guru ’ਚ ਦੇਰ ਰਾਤ ਚੱਲੀਆਂ ਤਾਬੜਤੋੜ ਗੋਲੀਆਂ; ਚੋਣਾਂ ਨਾਲ ਜੋੜਿਆ ਜਾ ਰਿਹਾ ਮਾਮਲਾ

Jandiala Guru ’ਚ ਦੇਰ ਰਾਤ ਚੱਲੀਆਂ ਤਾਬੜਤੋੜ ਗੋਲੀਆਂ; ਚੋਣਾਂ ਨਾਲ ਜੋੜਿਆ ਜਾ ਰਿਹਾ ਮਾਮਲਾ

Jandiala Guru News : ਜੰਡਿਆਲਾ ਗੁਰੂ ਵਿੱਚ ਇੱਕ ਵਾਰ ਫਿਰ ਤੋਂ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਜਾਣਕਾਰੀ ਮੁਤਾਬਕ ਬੀਤੀ ਦੇਰ ਰਾਤ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਇੱਕ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਲਗਭਗ 10 ਤੋਂ 12 ਫਾਇਰ ਕੀਤੇ ਗਏ। ਗੋਲੀਆਂ ਸਿੱਧੀਆਂ ਘਰ ਦੇ ਗੇਟ ‘ਤੇ ਲੱਗੀਆਂ, ਜਿਸ ਨਾਲ ਵੱਡਾ ਹਾਦਸਾ ਹੋਣ ਤੋਂ ਬਚ ਗਿਆ।

ਸੂਤਰਾਂ ਦੇ ਅਨੁਸਾਰ, ਇਹ ਹਮਲਾ ਉਸ ਸਮੇਂ ਹੋਇਆ ਜਦੋਂ ਇਲਾਕੇ ਵਿੱਚ ਨਗਰ ਕੌਂਸਲ ਚੋਣਾਂ ਦੀ ਤਿਆਰੀ ਜ਼ੋਰਾਂ ‘ਤੇ ਹੈ। ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲਰ ਦੀ ਸੀਟ ‘ਤੇ ਚੋਣ ਲੜ ਰਹੇ ਸੁਰਿੰਦਰ ਸਿੰਘ ਸੋਨੂ ਨੂੰ ਪਹਿਲਾਂ ਵੀ ਧਮਕੀਆਂ ਮਿਲ ਰਹੀਆਂ ਸਨ। ਉਨ੍ਹਾਂ ਦੇ ਮੁਤਾਬਕ, ਪਹਿਲਾਂ ਇੱਕ ਫੋਨ ਕਾਲ ਰਾਹੀਂ ਧਮਕੀ ਦਿੱਤੀ ਗਈ ਸੀ ਕਿ ਉਹ ਚੋਣ ਨਾ ਲੜਨ। ਇਸ ਤੋਂ ਬਾਅਦ ਉਨ੍ਹਾਂ ਦੀ ਗੱਡੀ ‘ਤੇ ਵੀ ਹਮਲਾ ਕੀਤਾ ਗਿਆ ਸੀ, ਜਿਸ ਦੇ ਮੱਦੇਨਜ਼ਰ ਪੁਲਿਸ ਵੱਲੋਂ ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਗਈ ਸੀ।


ਤਾਜ਼ਾ ਘਟਨਾ ਵਿੱਚ ਚਾਰ ਅਣਪਛਾਤੇ ਨੌਜਵਾਨਾਂ ਵੱਲੋਂ ਘਰ ਦੇ ਬਾਹਰ ਆ ਕੇ ਤਾਂਬੜਤੋੜ ਗੋਲੀਆਂ ਚਲਾਈਆਂ ਗਈਆਂ ਅਤੇ ਫਰਾਰ ਹੋ ਗਏ। ਇਸ ਹਮਲੇ ਨੂੰ ਕੁਝ ਲੋਕ ਚੋਣੀ ਸਟੰਟ ਨਾਲ ਵੀ ਜੋੜ ਕੇ ਦੇਖ ਰਹੇ ਹਨ, ਹਾਲਾਂਕਿ ਇਸ ਦੀ ਅਜੇ ਤੱਕ ਕੋਈ ਅਧਿਕਾਰਿਕ ਪੁਸ਼ਟੀ ਨਹੀਂ ਹੋਈ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਦੀ ਪਛਾਣ ਕੀਤੀ ਜਾ ਸਕੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਡੀਐਸਪੀ ਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰੀਬ 12 ਵਜੇ ਸੁਰਿੰਦਰ ਕੁਮਾਰ ਦੇ ਘਰ ‘ਤੇ ਚਾਰ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਤਾਬੜਤੋੜ ਫਾਇਰਿੰਗ ਕੀਤੀ ਗਈ। ਦੋਨਾਂ ਗੇਟਾਂ ‘ਤੇ ਕੁੱਲ ਨੌ ਗੋਲੀਆਂ ਚਲਾਈਆਂ ਗਈਆਂ, ਜਿਨ੍ਹਾਂ ‘ਚੋਂ ਕੁਝ ਹਵਾਈ ਫਾਇਰ ਵੀ ਸਨ।

ਗਣੀਮਤ ਇਹ ਰਹੀ ਕਿ ਇਸ ਦੌਰਾਨ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ। ਘਟਨਾ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਸੀਆਈਏ ਅਤੇ ਝੰਡਿਆਲਾ ਟੀਮਾਂ ਨੂੰ ਜਾਂਚ ‘ਚ ਜੋੜਿਆ ਹੈ ਅਤੇ ਇਲਾਕੇ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ। ਅਧਿਕਾਰੀਆਂ ਮੁਤਾਬਕ ਕੁਝ ਅਹਿਮ ਲੀਡ ਮਿਲੀਆਂ ਹਨ ਅਤੇ ਜਲਦ ਦੋਸ਼ੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ  : Chandigarh ਦੇ ਸੈਕਟਰ 42 ਸਥਿਤ ਡਾ. ਅੰਬੇਡਕਰ ਕਾਲਜ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ ’ਤੇ ਪੁਲਿਸ

- PTC NEWS

Top News view more...

Latest News view more...

PTC NETWORK
PTC NETWORK