Sat, Jul 11, 2026
Whatsapp

Patiala ’ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ ; ਜਿੰਮ ਟ੍ਰੇਨਰ ਨੂੰ ਬਣਾਇਆ ਗਿਆ ਨਿਸ਼ਾਨਾ

ਪੀੜਤ ਜਿਮ ਟ੍ਰੇਨਰ ਨੇ ਦੱਸਿਆ ਕਿ ਉਹ ਜਿਮ ਤੋਂ ਵਾਪਸ ਆਪਣੇ ਘਰ ਵੱਲ ਆ ਰਿਹਾ ਸੀ, ਜਦੋਂ ਪਿੱਛੋਂ ਇੱਕ ਚਿੱਟੇ ਰੰਗ ਦੀ ਫੋਰਚੂਨਰ ਆਈ। ਕਾਰ ਸਵਾਰਾਂ ਨੇ ਪਹਿਲਾਂ 2 ਤੋਂ 3 ਹਵਾਈ ਫਾਇਰ ਕੀਤੇ ਅਤੇ ਇਸ ਤੋਂ ਬਾਅਦ ਉਸ ਦੀ ਗੱਡੀ ਨੂੰ ਨਿਸ਼ਾਨਾ ਬਣਾਉਂਦਿਆਂ ਗੋਲੀ ਚਲਾ ਦਿੱਤੀ।

Reported by:  PTC News Desk  Edited by:  Aarti -- July 11th 2026 04:45 PM
Patiala ’ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ ; ਜਿੰਮ ਟ੍ਰੇਨਰ ਨੂੰ ਬਣਾਇਆ ਗਿਆ ਨਿਸ਼ਾਨਾ

Patiala ’ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ ; ਜਿੰਮ ਟ੍ਰੇਨਰ ਨੂੰ ਬਣਾਇਆ ਗਿਆ ਨਿਸ਼ਾਨਾ

Patiala News : ਪਟਿਆਲਾ ਦੇ ਐਸਐਸਟੀ ਨਗਰ ਨਗਰ ਇਲਾਕੇ ਵਿੱਚ ਦਿਨ-ਦਿਹਾੜੇ ਇੱਕ ਜਿਮ ਟ੍ਰੇਨਰ 'ਤੇ ਗੋਲੀਆਂ ਚਲਾਉਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਗਣੀਮਤ ਇਹ ਰਹੀ ਕਿ ਜਿਮ ਟ੍ਰੇਨਰ ਦੀ ਜਾਨ ਬਚ ਗਈ। ਦੱਸਿਆ ਜਾ ਰਿਹਾ ਹੈ ਕਿ ਚਲਾਈ ਗਈ ਇੱਕ ਗੋਲੀ ਉਸ ਦੀ ਗੱਡੀ ਵਿੱਚ ਲੱਗੀ ਅਤੇ ਉੱਥੇ ਹੀ ਫਸ ਗਈ।

ਪੀੜਤ ਜਿੰਮ ਟ੍ਰੇਨਰ ਨੇ ਦੱਸਿਆ ਕਿ ਉਹ ਜਿਮ ਤੋਂ ਵਾਪਸ ਆਪਣੇ ਘਰ ਵੱਲ ਆ ਰਿਹਾ ਸੀ, ਜਦੋਂ ਪਿੱਛੋਂ ਇੱਕ ਚਿੱਟੇ ਰੰਗ ਦੀ ਫੋਰਚੂਨਰ ਆਈ। ਕਾਰ ਸਵਾਰਾਂ ਨੇ ਪਹਿਲਾਂ 2 ਤੋਂ 3 ਹਵਾਈ ਫਾਇਰ ਕੀਤੇ ਅਤੇ ਇਸ ਤੋਂ ਬਾਅਦ ਉਸ ਦੀ ਗੱਡੀ ਨੂੰ ਨਿਸ਼ਾਨਾ ਬਣਾਉਂਦਿਆਂ ਗੋਲੀ ਚਲਾ ਦਿੱਤੀ।


ਜਿਮ ਟ੍ਰੇਨਰ ਦੇ ਮੁਤਾਬਕ ਫੋਰਚੂਨਰ ਵਿੱਚ 4 ਵਿਅਕਤੀ ਸਵਾਰ ਸਨ, ਜਿਨ੍ਹਾਂ ਨੇ ਪੁਲਿਸ ਵਰਗੀ ਵਰਦੀ ਪਾਈ ਹੋਈ ਸੀ ਤੇ ਇੱਕ ਨੇ ਸਫਾਰੀ ਸੂਟ ਪਾਇਆ ਹੋਇਆ ਸੀ। ਫਾਇਰਿੰਗ ਦੀ ਆਵਾਜ਼ ਸੁਣ ਕੇ ਇਲਾਕੇ ਦੇ ਲੋਕ ਮੌਕੇ 'ਤੇ ਇਕੱਠੇ ਹੋ ਗਏ।

ਸੂਚਨਾ ਮਿਲਣ ਉਪਰੰਤ ਥਾਣਾ ਲਾਹੌਰੀ ਗੇਟ ਦੀ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਇਹ ਘਟਨਾ ਦੁਪਹਿਰ ਕਰੀਬ 2 ਤੋਂ 2:30 ਵਜੇ ਦਰਮਿਆਨ ਵਾਪਰੀ ਦੱਸੀ ਜਾ ਰਹੀ ਹੈ।

ਮੌਕੇ 'ਤੇ ਪਹੁੰਚੇ ਥਾਣਾ ਲਾਹੌਰੀ ਗੇਟ ਦੇ ਐਸਐਚਓ ਸੌਰਭ ਸਬਰਵਾਲ ਨੇ ਕਿਹਾ ਕਿ ਪੁਲਿਸ ਵੱਲੋਂ ਘਟਨਾ ਦੇ ਸਾਰੇ ਤੱਥਾਂ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ, ਉਨ੍ਹਾਂ ਦੇ ਆਧਾਰ 'ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ  : 'ਸਾਨੂੰ ਵਿਰੋਧੀਆਂ ਅੱਗੇ ਠੋਕ ਕੇ ਬੋਲਣ ਵਾਲਾ ਲੀਡਰ ਚਾਹੀਦਾ ਹੈ'; ਬਘੇਲ ਨਾਲ ਮੀਟਿੰਗ ਮਗਰੋਂ MP ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK