Thu, Jul 23, 2026
Whatsapp

Batala ’ਚ ਚੱਲੀਆਂ ਗੋਲੀਆਂ; ਸ਼ਖਸ ਨੇ ਇੱਕੋਂ ਪਰਿਵਾਰ ਦੇ 3 ਜੀਆਂ ਨੂੰ ਉਤਾਰਿਆ ਮੌਤ ਦੇ ਘਾਟ, ਫੇਰ ਚੁੱਕਿਆ ਵੱਡਾ ਕਦਮ

ਘਟਨਾ ਤੋਂ ਬਾਅਦ ਉਕਤ ਨੌਜਵਾਨ ਨੇ ਆਪਣੇ ਘਰ ਵਾਪਸ ਜਾ ਕੇ ਰਸੋਈ ਵਿੱਚ ਆਪਣੇ ਆਪ ਨੂੰ ਵੀ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਤਰ੍ਹਾਂ ਕੁੱਲ ਚਾਰ ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ

Reported by:  PTC News Desk  Edited by:  Aarti -- June 24th 2026 09:47 AM -- Updated: June 24th 2026 11:22 AM
Batala ’ਚ ਚੱਲੀਆਂ ਗੋਲੀਆਂ; ਸ਼ਖਸ ਨੇ ਇੱਕੋਂ ਪਰਿਵਾਰ ਦੇ 3 ਜੀਆਂ ਨੂੰ ਉਤਾਰਿਆ ਮੌਤ ਦੇ ਘਾਟ, ਫੇਰ ਚੁੱਕਿਆ ਵੱਡਾ ਕਦਮ

Batala ’ਚ ਚੱਲੀਆਂ ਗੋਲੀਆਂ; ਸ਼ਖਸ ਨੇ ਇੱਕੋਂ ਪਰਿਵਾਰ ਦੇ 3 ਜੀਆਂ ਨੂੰ ਉਤਾਰਿਆ ਮੌਤ ਦੇ ਘਾਟ, ਫੇਰ ਚੁੱਕਿਆ ਵੱਡਾ ਕਦਮ

Batala News : ਬਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜਮੀਨੀ ਵਿਵਾਦ ਦੇ ਚਲਦਿਆਂ ਦੇਰ ਰਾਤ ਇੱਕ ਭਿਆਨਕ ਘਟਨਾ ਵਾਪਰੀ, ਜਿਸ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਦੱਸ ਦਈਏ ਕਿ ਇੱਕ ਨੌਜਵਾਨ ਮਨਜੋਤ ਸਿੰਘ ਵੱਲੋਂ ਆਪਣੀ ਸਕੀ ਚਾਚੀ ਹਰਜੀਤ ਕੌਰ ਅਤੇ ਨਾਬਾਲਿਗ ਚਚੇਰੇ ਭਰਾ 12 ਸਾਲਾਂ ਹਰੀ ਅਮ੍ਰਿਤਪਾਲ ਸਿੰਘ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ।

ਇਨ੍ਹਾਂ ਹੀ ਨਹੀਂ ਇਸ ਤੋਂ ਬਾਅਦ ਜਦੋਂ ਉਸਦਾ ਦੋਸਤ ਪ੍ਰਗਟ ਸਿੰਘ (ਜੋ ਫੌਜੀ ਦੱਸਿਆ ਜਾ ਰਿਹਾ ਹੈ) ਉਸਨੂੰ ਰੋਕਣ ਲਈ ਅੱਗੇ ਆਇਆ ਤਾਂ ਉਸਨੂੰ ਵੀ ਗੋਲੀ ਲੱਗੀ, ਜਿਸ ਨਾਲ ਉਸਦੀ ਵੀ ਮੌਤ ਹੋ ਗਈ।


ਘਟਨਾ ਤੋਂ ਬਾਅਦ ਉਕਤ ਨੌਜਵਾਨ ਨੇ ਆਪਣੇ ਘਰ ਵਾਪਸ ਜਾ ਕੇ ਰਸੋਈ ਵਿੱਚ ਆਪਣੇ ਆਪ ਨੂੰ ਵੀ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਤਰ੍ਹਾਂ ਕੁੱਲ ਚਾਰ ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ, ਜਿਸ ਵਿੱਚ ਇੱਕੋ ਪਰਿਵਾਰ ਦੇ 3 ਮੈਂਬਰਾਂ ਸਮੇਤ ਇੱਕ ਬਾਹਰੀ ਵਿਅਕਤੀ ਵੀ ਸ਼ਾਮਲ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸੇਖਵਾਂ ਦੀ ਪੁਲਿਸ ਅਤੇ ਬਟਾਲਾ ਦੇ ਡੀਐਸਪੀ ਸਿਟੀ ਸੁਖਿੰਦਰ ਸਿੰਘ ਮੌਕੇ ‘ਤੇ ਪਹੁੰਚੇ। ਫੋਰੈਂਸਿਕ ਟੀਮ ਨੇ ਵੀ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਮਾਮਲੇ ਦੀ ਹਰ ਐਂਗਲ ਤੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਅਗਲੇ ਤੱਥਾਂ ਦੀ ਪੁਸ਼ਟੀ ਜਾਰੀ ਹੈ।

ਪੁਲਿਸ ਕਾਰਵਾਈ ਜਾਰੀ ਪੁਲਿਸ ਨੇ ਚਾਰ ਲਾਸਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਬਟਾਲਾ ਵਿਖੇ ਡੈਡ ਹਾਊਸ ਵਿਖੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ। 

ਇਹ ਵੀ ਪੜ੍ਹੋ  : CM Mann Viral Video Case : 'ਭਗਵੰਤ ਮਾਨ ਨੂੰ ਕਲੀਨਚਿੱਟ ਲਈ ਲੈਬ ਮਾਲਕਾਂ ਨੂੰ ਦਿੱਤੀ ਗਈ ਸੀ ਰਿਸ਼ਵਤ'; ਬਿਕਰਮ ਮਜੀਠੀਆ ਦਾ ਵੱਡਾ ਦਾਅਵਾ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK