Mon, Mar 20, 2023
Whatsapp

Gurdas Maan met Moosewala Family: ਮੂਸੇਵਾਲਾ ਦੇ ਘਰ ਪਹੁੰਚੇ ਗੁਰਦਾਸ ਮਾਨ, ਮਾਪਿਆਂ ਨਾਲ ਕੀਤਾ ਦੁੱਖ ਸਾਂਝਾ

ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਪੰਜਾਬ ਦੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਦੇ ਨਾਲ ਦੁੱਖ ਸਾਂਝਾ ਕੀਤਾ।

Written by  Aarti -- March 05th 2023 09:43 AM
Gurdas Maan met Moosewala Family: ਮੂਸੇਵਾਲਾ ਦੇ ਘਰ ਪਹੁੰਚੇ ਗੁਰਦਾਸ ਮਾਨ, ਮਾਪਿਆਂ ਨਾਲ ਕੀਤਾ ਦੁੱਖ ਸਾਂਝਾ

Gurdas Maan met Moosewala Family: ਮੂਸੇਵਾਲਾ ਦੇ ਘਰ ਪਹੁੰਚੇ ਗੁਰਦਾਸ ਮਾਨ, ਮਾਪਿਆਂ ਨਾਲ ਕੀਤਾ ਦੁੱਖ ਸਾਂਝਾ

Gurdas Maan met Moosewala Family: ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਪੰਜਾਬ ਦੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਦੇ ਨਾਲ ਦੁੱਖ ਸਾਂਝਾ ਕੀਤਾ ਅਤੇ ਪਰਿਵਾਰ ਨਾਲ ਸਮਾਂ ਵੀ ਬਿਤਾਇਆ। 

ਦੱਸ ਦਈਏ ਕਿ ਪਿੰਡ ਮੂਸੇ ਵਾਲੇ ਦੀ ਹਵੇਲੀ 'ਚ ਪਹੁੰਚੇ ਗੁਰਦਾਸ ਮਾਨ ਪਹਿਲਾਂ ਸਿੱਧੂ ਮੂਸੇਵਾਲਾ ਦੀ ਤਸਵੀਰ ਦੇਖ ਕੇ ਭਾਵੁਕ ਹੋ ਗਏ। ਪਹਿਲਾਂ ਉਨ੍ਹਾਂ ਨੇ ਤਸਵੀਰ ਅੱਗੇ ਮੱਥਾ ਟੇਕਿਆ ਅਤੇ ਫਿਰ ਉਸ ਨੂੰ ਜੱਫੀ ਵੀ ਪਾਈ। ਇਨ੍ਹਾਂ ਹੀ ਨਹੀਂ ਉਨ੍ਹਾਂ ਨੇ ਸਿੱਧੂ ਦੀ ਤਸਵੀਰ ਨੂੰ ਚੁੰਮਿਆ ਵੀ। ਇਸ ਦੌਰਾਨ ਗੁਰਦਾਸ ਮਾਨ ਨੇ ਹਵੇਲੀ ਦੀ ਰਸੋਈ 'ਚ ਜ਼ਮੀਨ 'ਤੇ ਬੈਠ ਕੇ ਪਰਿਵਾਰ ਨਾਲ ਖਾਣਾ ਵੀ ਖਾਧਾ।



ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਗਾਇਕ ਦੇ ਦਿਹਾਂਤ ਨੂੰ ਇੱਕ ਸਾਲ ਹੋਣ ਨੂੰ ਆਇਆ ਹੈ, ਪਰ ਹਾਲੇ ਤੱਕ ਪਰਿਵਾਰ ਨੂੰ ਇਨਸਾਫ ਨਹੀਂ ਮਿਲ ਸਕਿਆ ਹੈ। ਜਿਸ ਦੇ ਚੱਲਦੇ ਸਿੱਧੂ ਦੇ ਮਾਪਿਆਂ ਬਲਕੌਰ ਸਿੰਘ ਤੇ ਚਰਨ ਕੌਰ ਨੇ ਸੋਸ਼ਲ ਮੀਡੀਆ ‘ਤੇ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਲਗਾਤਾਰ ਮੁਹਿੰਮ ਚਲਾ ਰਹੇ ਹਨ। 

ਇਹ ਵੀ ਪੜ੍ਹੋ: ਕੈਬਨਿਟ ਮੰਤਰੀ ਇੰਦਰਬੀਰ ਨਿੱਝਰ ਦਾ ਬਿਆਨ; ਪੰਜਾਬ ਸਰਕਾਰ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਰੇਗੀ ਕਾਰਵਾਈ

- PTC NEWS

adv-img

Top News view more...

Latest News view more...