Gurdaspur Accident News : ਤੇਜ਼ ਰਫ਼ਤਾਰ ਟਰੱਕ ਨੇ ਨੌਜਵਾਨ ਨੂੰ ਕੁਚਲਿਆ, ਹਾਲਤ ਗੰਭੀਰ; ਹਾਦਸੇ ਦੀ CCTV ਵੀਡੀਓ ਵਾਇਰਲ
Gurdaspur Accident News : ਗੁਰਦਾਸਪੁਰ ਵਿਖੇ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਬੇਕਾਬੂ ਤੇਜ਼ ਰਫ਼ਤਾਰ ਟਰੱਕ ਨੇ ਅੱਗੇ ਜਾ ਰਹੇ ਰਹੇ ਇੱਕ ਸਥਾਨਕ ਨੌਜਵਾਨ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਟੱਕਰ ਕਾਰਨ ਨੌਜਵਾਨ ਹਿਮਾਂਸ਼ੂ ਸੰਗੋਤਰਾ ਜੋ ਗੁਰਦਾਸਪੁਰ ਦਾ ਰਹਿਣ ਵਾਲਾ ਹੈ ਅਤੇ ਸਿਰਫ 21 ਵਰਿਆਂ ਦਾ ਹੈ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਤੁਰੰਤ ਹਰਚੋਵਾਲ ਦੇ ਸਰਕਾਰੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ ਹੈ।
ਇਹ ਸਾਰੀ ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ ਟਰੱਕ ਦੀ ਰਫ਼ਤਾਰ ਬਹੁਤ ਜ਼ਿਆਦਾ ਦਿਖਾਈ ਦੇ ਰਹੀ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਟਰੱਕ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਉੱਥੇ ਹੀ ਅੰਮ੍ਰਿਤਸਰ ਵਿੱਚ ਜ਼ਿੰਦਗੀ ਮੌਤ ਦੀ ਲੜਾਈ ਲੜ ਰਹੇ ਨੌਜਵਾਨ ਹਿਮਾਂਸ਼ੂ ਦੀ ਭੈਣ ਰੋਹੀ ਧਵਨ ਨੇ ਦੱਸਿਆ ਕਿ ਜਿਸ ਕੰਪਨੀ ਦੇ ਟਰੱਕ ਨਾਲ ਹਿਮਾਂਸ਼ੂ ਦਾ ਐਕਸੀਡੈਂਟ ਹੋਇਆ ਹੈ ਉਸ ਕੰਪਨੀ ਦੇ ਮਾਲਕ ਵੱਲੋਂ ਉਹਨਾਂ ਨੂੰ 50 ਹਜਾਰ ਰੁਪਿਆ ਲੈ ਕੇ ਮਾਮਲਾ ਦਰਜ ਨਾ ਕਰਾਉਣ ਲਈ ਕਿਹਾ ਜਾ ਰਿਹਾ ਹੈ ਪਰ ਉਹ ਪੈਸੇ ਨਹੀਂ ਚਾਹੁੰਦੇ ਉਹ ਚਾਹੁੰਦੇ ਹਨ ਕਿ ਉਹਨਾਂ ਦੇ ਇਕਲੋਤੇ ਭਰਾ ਦਾ ਇਲਾਜ ਸਹੀ ਢੰਗ ਨਾਲ ਹੋ ਸਕੇ ।
ਉਧਰ ਗੁਰਦਾਸਪੁਰ ਦੇ ਸਮਾਜ ਸੇਵਕ ਅਤੇ ਨੌਜਵਾਨ ਦੇ ਗੁਆਂਡੀ ਸਮੀਰ ਅਬਰੋਲ ਨੇ ਸਮਾਜ ਸੇਵੀਆਂ ਨੂੰ ਅਪੀਲ ਕੀਤੀ ਹੈ ਕਿ ਨੌਜਵਾਨ ਇਕਲੋਤਾ ਕਮਾਉਣ ਵਾਲਾ ਹੈ ਅਤੇ ਉਸਦੇ ਘਰ ਦੀ ਹਾਲਤ ਵੀ ਠੀਕ ਨਹੀਂ ਹੈ। ਸਮਾਜ ਸੇਵੀ ਜਥੇਬੰਦੀਆਂ ਉਸਦੀ ਉਸਦੇ ਇਲਾਜ ਵਿੱਚ ਉਸ ਦੀ ਮਦਦ ਕਰਨ ਅਤੇ ਜਿਸ ਕੰਪਨੀ ਦਾ ਟਰੱਕ ਹੈ ਉਸ ਨੂੰ ਵੀ ਨੌਜਵਾਨ ਦੇ ਇਲਾਜ ਵਿੱਚ ਮਦਦ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ : 'CM ਮਾਨ ਬਿਨਾਂ ਸਿਕਿਓਰਿਟੀ ਇੱਕ ਵੀ ਪਿੰਡ 'ਚ ਜਾ ਕੇ ਵਿਖਾਉਣ...', ਸੁਖਬੀਰ ਸਿੰਘ ਬਾਦਲ ਨੇ ਕੀਤਾ ਚੈਲੰਜ, ਕਿਹਾ- ਭੱਜਣ ਨਹੀਂ ਦਿੱਤਾ ਜਾਵੇਗਾ
- PTC NEWS