Mon, Jun 16, 2025
Whatsapp

ਗੁਰਦਾਸਪੁਰ: ਕੁੱਤਿਆਂ ਨੇ ਨੋਚ-ਪਾੜ ਖਾਇਆ ਨਵਜੰਮੇ ਬੱਚੇ ਦੀ ਲਾਸ਼ ਦਾ ਹੇਠਲਾ ਹਿੱਸਾ

Reported by:  PTC News Desk  Edited by:  Jasmeet Singh -- November 30th 2023 08:34 PM
ਗੁਰਦਾਸਪੁਰ: ਕੁੱਤਿਆਂ ਨੇ ਨੋਚ-ਪਾੜ ਖਾਇਆ ਨਵਜੰਮੇ ਬੱਚੇ ਦੀ ਲਾਸ਼ ਦਾ ਹੇਠਲਾ ਹਿੱਸਾ

ਗੁਰਦਾਸਪੁਰ: ਕੁੱਤਿਆਂ ਨੇ ਨੋਚ-ਪਾੜ ਖਾਇਆ ਨਵਜੰਮੇ ਬੱਚੇ ਦੀ ਲਾਸ਼ ਦਾ ਹੇਠਲਾ ਹਿੱਸਾ

ਗੁਰਦਾਸਪੁਰ: ਨਬੀਮਪੁਰ ਕਲੋਨੀ 'ਚ ਨਵਜੰਮੇ ਬੱਚੇ ਦੀ ਲਾਸ਼ ਮਿਲਣ ਨਾਲ ਕਲੋਨੀ 'ਚ ਸਨਸਨੀ ਫੈਲ ਗਈ। ਘਟਨਾ ਦਾ ਪਤਾ ਲੱਗਦਿਆਂ ਹੀ ਐੱਸ.ਡੀ.ਓ. ਪੰਜਾਬ ਫੈਡਰੇਸ਼ਨ ਦੇ ਪ੍ਰਧਾਨ ਇੰਦਰਪਾਲ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਪੁਲਿਸ ਨੂੰ ਸੂਚਨਾ ਦਿੱਤੀ। 

ਜਿਸ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਬੱਚੇ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਜਾਂਚ ਤੋਂ ਬਾਅਦ ਮੁਲਜ਼ਮਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।


ਮੌਕੇ 'ਤੇ ਪਹੁੰਚੇ ਸਾਡਾ ਪੰਜਾਬ ਫੈਡਰੇਸ਼ਨ ਦੇ ਆਗੂ ਇੰਦਰਪਾਲ ਸਿੰਘ ਨੇ ਦੱਸਿਆ ਕਿ ਇਹ ਮਾਮਲਾ ਪੁਲਿਸ ਪ੍ਰਸ਼ਾਸਨ ਦੇ ਧਿਆਨ 'ਚ ਲਿਆਂਦਾ ਗਿਆ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਇਹ ਮਾਮਲਾ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਦਰਜ ਕਰਕੇ ਸਿਰਫ਼ ਖਾਨਾਪੂਰਤੀ ਨਹੀਂ ਕੀਤੀ ਜਾਣੀ ਚਾਹੀਦੀ, ਸਗੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਅਜਿਹੀ ਘਿਨੌਣੀ ਵਾਰਦਾਤ ਨੂੰ ਅੰਜਾਮ ਦੇਣ ਵਾਲਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।

ਮੁਹੱਲਾ ਵਾਸੀ ਹਰਜੀਤ ਨੇ ਦੱਸਿਆ ਕਿ ਬਾਅਦ ਦੁਪਹਿਰ 4 ਵਜੇ ਦੇ ਕਰੀਬ ਉਸ ਦੀ ਭਰਜਾਈ ਨੇ ਉਸ ਨੂੰ ਦੱਸਿਆ ਕਿ ਘਰ ਦੇ ਬਾਹਰ ਕਾਰ ਕੋਲ ਕੁਝ ਕੁੱਤੇ ਕੁਝ ਖਾ ਰਹੇ ਹਨ, ਜਦੋਂ ਉਸ ਨੇ ਮੌਕੇ 'ਤੇ ਪਹੁੰਚ ਕੇ ਦੇਖਿਆ ਤਾਂ ਕੁੱਤੇ ਬੱਚੇ ਦੀ ਲਾਸ਼ ਨੂੰ ਖੁਰਚ ਰਹੇ ਸਨ। 

ਉਨ੍ਹਾਂ ਨੇ ਕਿਸੇ ਤਰ੍ਹਾਂ ਕੁੱਤਿਆਂ ਨੂੰ ਉਥੋਂ ਭਜਾ ਦਿੱਤਾ। ਜਦੋਂ ਉਸ ਨੇ ਦੇਖਿਆ ਤਾਂ ਬੱਚੇ ਦੇ ਸਰੀਰ ਦੇ ਹੇਠਲੇ ਹਿੱਸੇ ਨੂੰ ਕੁੱਤਿਆਂ ਨੇ ਖਾ ਲਿਆ ਸੀ, ਜਿਸ ਕਾਰਨ ਇਹ ਦੱਸਣਾ ਮੁਸ਼ਕਲ ਹੋ ਗਿਆ ਸੀ ਕਿ ਬੱਚਾ ਲੜਕਾ ਸੀ ਜਾਂ ਲੜਕੀ। ਉਨ੍ਹਾਂ ਤੁਰੰਤ ਇਸ ਸਬੰਧੀ ਇਲਾਕਾ ਵਾਸੀਆਂ ਨੂੰ ਸੂਚਿਤ ਕੀਤਾ। 

ਉਨ੍ਹਾਂ ਕਿਹਾ ਕਿ ਅਜਿਹੀ ਘਟਨਾ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਮੁਹੱਲਾ ਵਾਸੀਆਂ ਦਾ ਕਹਿਣਾ ਹੈ ਕਿ ਪੁਲਿਸ ਨੂੰ ਮਾਮਲੇ ਦੀ ਜਾਂਚ ਕਰਕੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ: ਅੰਮ੍ਰਿਤਸਰ: 20-25 ਨੌਜਵਾਨਾਂ ਵੱਲੋਂ ਘਰ ਦੀ ਭੰਨਤੋੜ; ਪਰਿਵਾਰ 'ਤੇ ਹਮਲੇ ਦੀ CCTV ਫੁਟੇਜ ਆਈ ਸਾਹਮਣੇ 

- With inputs from our correspondent

Top News view more...

Latest News view more...

PTC NETWORK