Gurdaspur : ਕਸ਼ਮੀਰ 'ਚ ਅੱਤਵਾਦੀ ਹਮਲੇ ਦੌਰਾਨ ਗੁਰਦਾਸਪੁਰ ਦਾ ਜਵਾਨ ਸ਼ਹੀਦ, ਅੱਜ ਕੀਤਾ ਜਾਵੇਗਾ ਅੰਤਿਮ ਸਸਕਾਰ
Young Martyr of Gurdaspur : ਕਸ਼ਮੀਰ ਘਾਟੀ ਦੇ ਗੰਦਰਬਲ ਜ਼ਿਲ੍ਹੇ 'ਚ ਬੀਤੀ ਸ਼ਾਮ ਹੋਏ ਅੱਤਵਾਦੀ ਹਮਲੇ 'ਚ ਸ਼ਹੀਦ ਹੋਣ ਵਾਲਿਆਂ 'ਚ ਗੁਰਦਾਸਪੁਰ ਦੇ ਪਿੰਡ ਸੱਖੋਵਾਲ ਦਾ ਗੁਰਮੀਤ ਸਿੰਘ ਵੀ ਸ਼ਾਮਲ ਸੀ। ਸ਼ਹੀਦ ਗੁਰਮੀਤ ਸਿੰਘ ਆਪਣੇ ਪਿੱਛੇ ਮਾਤਾ-ਪਿਤਾ, ਪਤਨੀ, ਇੱਕ ਬੇਟੀ ਅਤੇ ਇੱਕ ਪੁੱਤਰ ਛੱਡ ਗਿਆ ਹੈ।
ਗੁਰਮੀਤ ਸਿੰਘ, ਜੋ ਕਿ ਕਈ ਸਾਲਾਂ ਤੋਂ ਫੌਜ ਦੇ ਸਾਜ਼ੋ-ਸਾਮਾਨ ਦੀ ਢੋਆ-ਢੁਆਈ ਦਾ ਕੰਮ ਕਰ ਰਿਹਾ ਸੀ। ਸ਼ਹੀਦ ਗੁਰਮੀਤ ਸਿੰਘ ਦੀ ਲਾਸ਼ ਅੱਜ ਪਿੰਡ ਪਹੁੰਚ ਜਾਵੇਗੀ, ਜਿੱਥੇ ਉਸ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਦੱਸ ਦਈਏ ਕਿ ਇਸ ਅੱਤਵਾਦੀ ਹਮਲੇ ਦੌਰਾਨ ਗੁਰਮੀਤ ਸਿੰਘ, ਇੱਕ ਡਾਕਟਰ ਤੇ 6 ਮਜ਼ਦੂਰ ਵੀ ਸ਼ਹੀਦ ਹੋ ਗਏ ਹਨ।
ਦੱਸ ਦਈਏ ਕਿ ਹਮਲੇ ਦੇ ਤੁਰੰਤ ਬਾਅਦ ਸੁਰੱਖਿਆ ਬਲਾਂ ਨੇ ਇੱਥੇ ਪਹੁੰਚ ਕੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਕੇ ਅੱਤਵਾਦੀਆਂ ਦੀ ਭਾਲ ਸ਼ੁਰੂ ਕਰ ਦਿੱਤੀ। ਕੇਂਦਰ ਸਰਕਾਰ ਵੱਲੋਂ ਚਲਾਏ ਜਾ ਰਹੇ ਪ੍ਰੋਜੈਕਟਾਂ ਤਹਿਤ ਇੱਥੇ ਸੁਰੰਗ ਬਣਾਉਣ ਦਾ ਕੰਮ ਚੱਲ ਰਿਹਾ ਸੀ, ਜਿਸ ਵਿੱਚ ਮਾਰੇ ਗਏ 7 ਲੋਕਾਂ ਵਿੱਚੋਂ 6 ਮਜ਼ਦੂਰ ਇੱਥੇ ਕੰਮ ਕਰਦੇ ਸਨ। ਇਹ ਗੰਦਰਬਲ ਖੇਤਰ ਵਿੱਚ ਮੁੱਖ ਮੰਤਰੀ ਉਮਰ ਅਬਦੁੱਲਾ ਦੇ ਵਿਧਾਨ ਸਭਾ ਖੇਤਰ ਵਿੱਚ ਪੈਂਦਾ ਹੈ।
ਇਹ ਵੀ ਪੜ੍ਹੋ : Wife Got Married to her Lover : ਕਰਵਾ ਚੌਥ 'ਤੇ ਘਰ ਨਹੀਂ ਸੀ ਪਤੀ, ਪਤਨੀ ਨੇ ਬੁਆਏਫ੍ਰੈਂਡ ਨਾਲ ਕਰਵਾਇਆ ਵਿਆਹ
- PTC NEWS