Wed, Jun 10, 2026
Whatsapp

ਗੁਰਦਾਸਪੁਰ 'ਚ ਭਖਿਆ ਨਗਰ ਕੌਂਸਲ ਚੋਣਾਂ ਦਾ ਅਖਾੜਾ, ਵਾਰਡ ਨੰਬਰ 7 ਤੋਂ ਅਕਾਲੀ ਉਮੀਦਵਾਰ ਨੇ ਕੀਤਾ ਜਿੱਤ ਦਾ ਦਾਅਵਾ

Gurdaspur Municipal Council : ਚੋਣ ਪ੍ਰਚਾਰ ਦੌਰਾਨ ਕੁਲਦੀਪ ਸਿੰਘ ਸਹੂਰ ਨੇ ਵਾਰਡ ਨਾਲ ਜੁੜੇ ਮੁੱਦਿਆਂ ਨੂੰ ਉਠਾਉਂਦਿਆਂ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਵਾਰਡ ਦੇ ਵਿਕਾਸ ਲਈ ਕਈ ਅਹਿਮ ਕੰਮ ਅਜੇ ਵੀ ਅਧੂਰੇ ਹਨ ਅਤੇ ਲੋਕ ਬੁਨਿਆਦੀ ਸਹੂਲਤਾਂ ਲਈ ਸੰਘਰਸ਼ ਕਰ ਰਹੇ ਹਨ।

Reported by:  PTC News Desk  Edited by:  KRISHAN KUMAR SHARMA -- June 10th 2026 01:07 PM -- Updated: June 10th 2026 01:09 PM
ਗੁਰਦਾਸਪੁਰ 'ਚ ਭਖਿਆ ਨਗਰ ਕੌਂਸਲ ਚੋਣਾਂ ਦਾ ਅਖਾੜਾ, ਵਾਰਡ ਨੰਬਰ 7 ਤੋਂ ਅਕਾਲੀ ਉਮੀਦਵਾਰ ਨੇ ਕੀਤਾ ਜਿੱਤ ਦਾ ਦਾਅਵਾ

ਗੁਰਦਾਸਪੁਰ 'ਚ ਭਖਿਆ ਨਗਰ ਕੌਂਸਲ ਚੋਣਾਂ ਦਾ ਅਖਾੜਾ, ਵਾਰਡ ਨੰਬਰ 7 ਤੋਂ ਅਕਾਲੀ ਉਮੀਦਵਾਰ ਨੇ ਕੀਤਾ ਜਿੱਤ ਦਾ ਦਾਅਵਾ

Gurdaspur Municipal Council : ਗੁਰਦਾਸਪੁਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਪੂਰੇ ਜੋਰਾਂ 'ਤੇ ਹੈ। ਵਾਰਡ ਨੰਬਰ 7 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਕੁਲਦੀਪ ਸਿੰਘ ਸਹੂਰ ਵੱਲੋਂ ਆਪਣੇ ਸਾਥੀਆਂ ਅਤੇ ਸਮਰਥਕਾਂ ਸਮੇਤ ਡੋਰ-ਟੂ-ਡੋਰ ਜਾ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਨੇ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਅਤੇ ਆਪਣੇ ਹੱਕ ਵਿੱਚ ਵੋਟਾਂ ਦੀ ਅਪੀਲ ਕੀਤੀ।

ਚੋਣ ਪ੍ਰਚਾਰ ਦੌਰਾਨ ਕੁਲਦੀਪ ਸਿੰਘ ਸਹੂਰ ਨੇ ਵਾਰਡ ਨਾਲ ਜੁੜੇ ਮੁੱਦਿਆਂ ਨੂੰ ਉਠਾਉਂਦਿਆਂ  ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਵਾਰਡ ਦੇ ਵਿਕਾਸ ਲਈ ਕਈ ਅਹਿਮ ਕੰਮ ਅਜੇ ਵੀ ਅਧੂਰੇ ਹਨ ਅਤੇ ਲੋਕ ਬੁਨਿਆਦੀ ਸਹੂਲਤਾਂ ਲਈ ਸੰਘਰਸ਼ ਕਰ ਰਹੇ ਹਨ।


ਉਨ੍ਹਾਂ ਕਿਹਾ ਕਿ ਲੋਕਾਂ ਦਾ ਰੁਝਾਨ ਸ਼੍ਰੋਮਣੀ ਅਕਾਲੀ ਦਲ ਵੱਲ ਵੱਧ ਰਿਹਾ ਹੈ ਅਤੇ ਆਉਣ ਵਾਲਾ ਸਮਾਂ ਅਕਾਲੀ ਦਲ ਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਵਾਰਡ ਨੰਬਰ 7 ਦੇ ਵੋਟਰ ਇਸ ਵਾਰ ਵਿਕਾਸ ਅਤੇ ਲੋਕਾਂ ਦੀ ਆਵਾਜ਼ ਬਣਨ ਵਾਲੇ ਉਮੀਦਵਾਰ ਨੂੰ ਚੁਣਨਗੇ।

ਕੁਲਦੀਪ ਸਿੰਘ ਸਹੂਰ ਨੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵਾਰਡ ਦੇ ਸਰਵਪੱਖੀ ਵਿਕਾਸ ਅਤੇ ਬਿਹਤਰ ਭਵਿੱਖ ਲਈ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਵੋਟ ਪਾਉਣ ਅਤੇ ਉਨ੍ਹਾਂ ਨੂੰ ਸੇਵਾ ਦਾ ਮੌਕਾ ਦੇਣ।

- PTC NEWS

Electrical Saftey authority

Top News view more...

Latest News view more...

PTC NETWORK
PTC NETWORK