Gurdaspur News : 50 ਸਾਲ ਪੁਰਾਣੇ ਇੱਕ ਘਰ ਦੀ ਖ਼ੁਦਾਈ ਦੌਰਾਨ ਮਿਲਿਆ ਮਨੁੱਖੀ ਕੰਕਾਲ; ਫੋਰੈਂਸਿਕ ਟੀਮਾਂ ਵੱਲੋਂ ਕੀਤੀ ਜਾ ਰਹੀ ਜਾਂਚ
Gurdaspur News : ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ 50 ਸਾਲ ਪੁਰਾਣੇ ਇੱਕ ਘਰ ਦੀ ਖੁਦਾਈ ਦੌਰਾਨ ਘਰ ਦੇ ਵਿੱਚੋਂ ਮਨੁੱਖੀ ਕੰਕਾਲ ਮਿਲਿਆ ਹੈ ਜਿਸ ਤੋਂ ਬਾਅਦ ਪੂਰੇ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਹੈ ਉੱਥੇ ਹੀ ਪਿੰਡ ਦੇ ਸਰਪੰਚ ਨੇ ਇਸ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀ ਅਤੇ ਫਰੈਂਸਿਕ ਟੀਮਾਂ ਦੇ ਵੱਲੋਂ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਬੰਦ ਪਏ ਘਰ ਦਾ ਮਾਲਿਕ ਪਿਛਲੇ ਪੰਜ ਛੇ ਮਹੀਨੇ ਤੋਂ ਲਾਪਤਾ ਹੈ ਜਿਸ ਦੀ ਪਤਨੀ ਨੇ ਪੁਲਿਸ ਨੂੰ ਲਾਪਤਾ ਹੋਣ ਦੀ ਸ਼ਿਕਾਇਤ ਵੀ ਦਰਜ ਕਰਵਾਈ ਹੈ ਪਰ ਜਾਂਚ ਤੋਂ ਬਾਅਦ ਹੀ ਪਤਾ ਲੱਗ ਪਵੇਗਾ ਕਿ ਇਹ ਕੰਕਾਲ ਉਸਦਾ ਹੈ ਜਾਂ ਫਿਰ ਕਿਸੇ ਹੋਰ ਦਾ।
ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਨੇ ਦੱਸਿਆ ਕਿ ਉਹਨਾਂ ਨੂੰ ਸਵੇਰੇ 10 ਵਜੇ ਨਾਲ ਦੇ ਘਰ ਵਾਲਿਆਂ ਨੇ ਸੂਚਨਾ ਦਿੱਤੀ ਸੀ ਕਿ ਜਦੋਂ ਉਹ ਆਪਣੇ ਘਰ ਦੀ ਨੀਂਹ ਪੁੱਟ ਰਹੇ ਸਨ ਤਾਂ ਨਾਲ ਦੇ ਬੰਦ ਪਏ ਘਰ ਵਿੱਚ ਜਦੋਂ ਖੁਦਾਈ ਕੀਤੀ ਗਈ ਤਾਂ ਖੁਦਾਈ ਦੌਰਾਨ ਇੱਕ ਮਨੁੱਖੀ ਕੰਕਾਲ ਮਿਲਿਆ ਹੈ ਜਿਸ ਤੋਂ ਬਾਅਦ ਉਹਨਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਅਤੇ ਪੁਲਿਸ ਅਧਿਕਾਰੀਆਂ ਨੇ ਫੋਰੈਂਸਿਕ ਟੀਮ ਦੇ ਨਾਲ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਉਨ੍ਹਾਂ ਦੱਸਿਆ ਕਿ ਇਸ ਘਰ ਦਾ ਮਾਲਿਕ ਜਿਸਦਾ ਨਾਮ ਕੁਲਵੰਤ ਸਿੰਘ ਹੈ ਪਿਛਲੇ 5 ਮਹੀਨਿਆਂ ਤੋਂ ਲਾਪਤਾ ਹੈ ਜਿਸਦੀ ਕਿ ਲਾਪਤਾ ਹੋਣ ਦੀ ਰਿਪੋਰਟ ਉਸਦੀ ਪਤਨੀ ਵੱਲੋਂ ਦਰਜ ਕਰਵਾਈ ਗਈ ਸੀ ਉਹਨਾਂ ਦੱਸਿਆ ਕਿ ਇਹ ਕੰਕਾਲ ਮਿਲਣ ਤੋਂ ਬਾਅਦ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਹੈ ਅਤੇ ਪੁਲਿਸ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : Punjab Weather Update : ਪੰਜਾਬ ਲਈ ਅਕਤੂਬਰ ਦਾ ਪਹਿਲਾ ਹਫ਼ਤਾ ਹੋ ਸਕਦਾ ਹੈ ਚੁਣੌਤੀਪੂਰਨ; ਅੱਜ ਰਾਤ ਤੋਂ ਬਾਰਿਸ਼ ਸ਼ੁਰੂ ਹੋਣ ਦੀ ਸੰਭਾਵਨਾ- ਮੌਸਮ ਵਿਭਾਗ
- PTC NEWS