Mon, Jul 27, 2026
Whatsapp

Australia ’ਚ ਅੱਗ ਨਾਲ ਗੁਰਦੁਆਰਾ ਸਾਹਿਬ ਦੀ ਨੁਕਸਾਨੀ ਗਈ ਇਮਾਰਤ; ਸਿੰਘ ਸਾਹਿਬ ਬਾਬਾ ਟੇਕ ਸਿੰਘ ਜੀ ਨੇ ਪ੍ਰਗਟਾਇਆ ਦੁੱਖ

ਸਿੰਘ ਸਾਹਿਬ ਨੇ ਦੇਸ਼-ਦੁਨੀਆ ਵਿੱਚ ਵੱਸਦੀ ਸਮੁੱਚੀ ਸਿੱਖ ਸੰਗਤ ਨੂੰ ਸੰਦੇਸ਼ ਦਿੰਦਿਆਂ ਤਾਕੀਦ ਕੀਤੀ ਕਿ ਉਹ ਗੁਰੂ ਘਰਾਂ ਅੰਦਰ ਅਜਿਹੀਆਂ ਅਣਹੋਣੀਆਂ ਘਟਨਾਵਾਂ ਨੂੰ ਰੋਕਣ ਲਈ ਸੁਰੱਖਿਆ ਦੇ ਪੁਖਤਾ ਤੇ ਬਚਾਅ ਪ੍ਰਬੰਧਾਂ ਪ੍ਰਤੀ ਪੂਰੀ ਤਰ੍ਹਾਂ ਸੁਚੇਤ ਰਹਿਣ।

Reported by:  PTC News Desk  Edited by:  Aarti -- July 27th 2026 01:15 PM
Australia ’ਚ ਅੱਗ ਨਾਲ ਗੁਰਦੁਆਰਾ ਸਾਹਿਬ ਦੀ ਨੁਕਸਾਨੀ ਗਈ ਇਮਾਰਤ; ਸਿੰਘ ਸਾਹਿਬ ਬਾਬਾ ਟੇਕ ਸਿੰਘ ਜੀ ਨੇ ਪ੍ਰਗਟਾਇਆ ਦੁੱਖ

Australia ’ਚ ਅੱਗ ਨਾਲ ਗੁਰਦੁਆਰਾ ਸਾਹਿਬ ਦੀ ਨੁਕਸਾਨੀ ਗਈ ਇਮਾਰਤ; ਸਿੰਘ ਸਾਹਿਬ ਬਾਬਾ ਟੇਕ ਸਿੰਘ ਜੀ ਨੇ ਪ੍ਰਗਟਾਇਆ ਦੁੱਖ

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਜੀ ਨੇ ਆਸਟ੍ਰੇਲੀਆ ਦੇ ਵਰਜੀਨੀਆ ਵਿਖੇ ਗੁਰਦੁਆਰਾ ਦਸ਼ਮੇਸ਼ ਦਰਬਾਰ ਦੀ ਇਮਾਰਤ ਅੱਗ ਲੱਗਣ ਕਾਰਨ ਪੂਰੀ ਤਰ੍ਹਾਂ ਨੁਕਸਾਨੇ ਜਾਣ ਦੀ ਦਰਦਨਾਕ ਘਟਨਾ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਸਿੰਘ ਸਾਹਿਬ ਨੇ ਦੇਸ਼-ਦੁਨੀਆ ਵਿੱਚ ਵੱਸਦੀ ਸਮੁੱਚੀ ਸਿੱਖ ਸੰਗਤ ਨੂੰ ਸੰਦੇਸ਼ ਦਿੰਦਿਆਂ ਤਾਕੀਦ ਕੀਤੀ ਕਿ ਉਹ ਗੁਰੂ ਘਰਾਂ ਅੰਦਰ ਅਜਿਹੀਆਂ ਅਣਹੋਣੀਆਂ ਘਟਨਾਵਾਂ ਨੂੰ ਰੋਕਣ ਲਈ ਸੁਰੱਖਿਆ ਦੇ ਪੁਖਤਾ ਤੇ ਬਚਾਅ ਪ੍ਰਬੰਧਾਂ ਪ੍ਰਤੀ ਪੂਰੀ ਤਰ੍ਹਾਂ ਸੁਚੇਤ ਰਹਿਣ। ਉਨ੍ਹਾਂ ਗੁਰੂ ਚਰਨਾਂ ਵਿੱਚ ਅਰਦਾਸ ਕਰਦਿਆਂ ਸਮੂਹ ਖਾਲਸਾ ਪੰਥ ਦੀ ਚੜ੍ਹਦੀ ਕਲਾ ਦੀ ਕਾਮਨਾ ਕੀਤੀ।


ਵਰਜੀਨੀਆ ਵਿਖੇ ਵਾਪਰੇ ਇਸ ਦੁਖਦਾਈ ਹਾਦਸੇ ਦਾ ਗੰਭੀਰ ਨੋਟਿਸ ਲੈਂਦਿਆਂ ਸਿੰਘ ਸਾਹਿਬ ਬਾਬਾ ਟੇਕ ਸਿੰਘ ਜੀ ਨੇ ਕਿਹਾ ਕਿ ਸਥਾਨਕ ਪ੍ਰਸ਼ਾਸਨ ਅਤੇ ਗੁਰਦੁਆਰਾ ਦਸ਼ਮੇਸ਼ ਦਰਬਾਰ ਦੀ ਪ੍ਰਬੰਧਕ ਕਮੇਟੀ ਨੂੰ ਜਲਦ ਤੋਂ ਜਲਦ ਹਾਦਸੇ ਦੇ ਅਸਲ ਕਾਰਨਾਂ ਦੀ ਪੂਰੀ ਜਾਣਕਾਰੀ ਹਾਸਲ ਕਰਨੀ ਚਾਹੀਦੀ ਹੈ ।  

ਜਥੇਦਾਰ ਬਾਬਾ ਟੇਕ ਸਿੰਘ ਜੀ ਨੇ ਅੱਗੇ ਆਖਿਆ ਕਿ ਅੱਜ ਗੁਰੂ ਕ੍ਰਿਪਾ ਨਾਲ ਸਿੱਖ ਜਗਤ ਵਿਸ਼ਵ ਦੇ ਕੋਨੇ-ਕੋਨੇ ਵਿੱਚ ਆਬਾਦ ਹੈ। ਜਿੱਥੇ ਵੀ ਸਿੱਖਾਂ ਨੇ ਚਰਨ ਪਾਏ ਹਨ, ਉੱਥੇ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਓਟ ਲੈ ਕੇ ਆਪਣੀ ਅਣਥੱਕ ਮਿਹਨਤ ਨਾਲ ਆਲੀਸ਼ਾਨ ਗੁਰਦੁਆਰਾ ਸਾਹਿਬਾਨ ਦੀ ਸਥਾਪਨਾ ਕੀਤੀ ਹੈ। ਉਨ੍ਹਾਂ ਵਰਜੀਨੀਆ (ਆਸਟ੍ਰੇਲੀਆ) ਦੀ ਸਥਾਨਕ ਸਿੱਖ ਸੰਗਤ ਨੂੰ ਇਸ ਕਠਿਨ ਘੜੀ ਵਿੱਚ ਧੀਰਜ, ਸਹਿਜ ਅਤੇ ਚੜ੍ਹਦੀ ਕਲਾ ਵਿੱਚ ਰਹਿਣ ਦਾ ਸੁਨੇਹਾ ਦਿੱਤਾ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹਾਦਸੇ ਦੇ ਕਾਰਨਾਂ ਦੀ ਪੂਰੀ ਪਾਰਦਰਸ਼ਤਾ ਨਾਲ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਇਹ ਸਪੱਸ਼ਟ ਹੋ ਸਕੇ ਕਿ ਇਸ ਘਟਨਾ ਪਿੱਛੇ ਕੋਈ ਤਕਨੀਕੀ ਖਰਾਬੀ ਸੀ ਜਾਂ ਫਿਰ ਕੋਈ ਸ਼ਰਾਰਤਪੂਰਨ ਸਾਜਿਸ਼। ਉਨ੍ਹਾਂ ਕਿਹਾ ਕਿ ਜਾਂਚ ਤੋਂ ਸਬਕ ਲੈਂਦਿਆਂ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਦੀ ਰੋਕਥਾਮ ਲਈ ਠੋਸ ਨੀਤੀ ਬਣਾਈ ਜਾਵੇ ਅਤੇ ਸੰਗਤ ਦੇ ਸਹਿਯੋਗ ਨਾਲ ਗੁਰੂ ਘਰ ਦੀ ਇਮਾਰਤ ਨੂੰ ਪੁਨਰ-ਸਥਾਪਤ ਕਰਨ ਲਈ ਤੁਰੰਤ ਉਪਰਾਲੇ ਆਰੰਭੇ ਜਾਣ। 

ਇਹ ਵੀ ਪੜ੍ਹੋ  : ਆਸਟ੍ਰੇਲੀਆ ਦੇ ਵਰਜੀਨੀਆ ’ਚ ਅੱਗ ਨਾਲ ਗੁਰਦੁਆਰਾ ਸਾਹਿਬ ਦੀ ਇਮਾਰਤ ਨੁਕਸਾਨੇ ਜਾਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤਾ ਗਹਿਰ ਦੁੱਖ ਦਾ ਪ੍ਰਗਟਾਵਾ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK